ਸੁਲਤਾਨਪੁਰ ਲੋਧੀ (ਧੀਰ)-ਚੋਰਾਂ ਵੱਲੋਂ ਮੁਹੱਲਾ ਉੱਪਲਾਂ ’ਚ ਇਕ ਕੋਠੀ ਨੂੰ ਆਪਣਾ ਨਿਸ਼ਾਨਾ ਬਣਾਉਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਜਾਣਕਾਰੀ ਦਿੰਦੇ ਹੋਏ ਕੋਠੀ ਦੇ ਮਾਲਕ ਹਰਦਿਆਲ ਸਿੰਘ ਪੁੱਤਰ ਹਰਭਜਨ ਸਿੰਘ ਮੁਹੱਲਾ ਉਪਲਾਂ ਸੁਲਤਾਨਪੁਰ ਲੋਧੀ ਜ਼ਿਲ੍ਹਾ ਕਪੂਰਥਲਾ ਹਾਲ ਵਾਸੀ ਮੁਹੱਲਾ ਰੋਜ਼ ਐਵੀਨਿਊ ਕਪੂਰਥਲਾ ਨੇ ਦੱਸਿਆ ਕਿ ਮੇਰੀ ਮੁਹੱਲਾ ਉੱਪਲਾਂ ਵਿਚ ਕੋਠੀ ਹੈ, ਜਿਸ ’ਚ ਮੇਰਾ ਘਰੇਲੂ ਸਾਮਾਨ ਪਿਆ ਹੈ। ਉਨ੍ਹਾਂ ਦੱਸਿਆ ਕਿ ਕੁਝ ਦਿਨ ਪਹਿਲਾਂ ਮੈਂ ਆਇਆ ਸੀ ਅਤੇ ਮੇਰਾ ਘਰ ਦਾ ਸਾਮਾਨ ਠੀਕ ਠਾਕ ਥਾਂ ’ਤੇ ਪਿਆ ਸੀ।
ਇਹ ਵੀ ਪੜ੍ਹੋ- ਕੁੱਲੜ੍ਹ ਪਿੱਜ਼ਾ ਕੱਪਲ ਵੱਲੋਂ ਸੁਰੱਖਿਆ ਦੀ ਮੰਗ ਕਰਨ ਮਗਰੋਂ ਨਿਹੰਗ ਸਿੰਘ ਨੇ ਮੁੜ ਲਾਈਵ ਹੋ ਕੇ ਦਿੱਤੀ ਚਿਤਾਵਨੀ
ਉਨ੍ਹਾਂ ਨੇ ਕਿਹਾ ਕਿ ਅੱਜ ਜਦੋਂ ਮੈਂ ਸਵੇਰੇ ਆ ਕੇ ਵੇਖਿਆ ਤਾਂ ਘਰ ਦਾ ਦਰਵਾਜ਼ਾ ਖੋਲ੍ਹਿਆ ਪਿਆ ਸੀ ਅਤੇ ਬਾਥਰੂਮਾਂ ’ਚ ਲੱਗੀਆਂ ਸਾਰੇ ਟੂਟੀਆਂ ਚੋਰੀ ਹੋ ਚੁੱਕੀਆਂ ਸਨ। ਫਿਰ ਮੈਂ ਅੰਦਰ ਵੇਖਿਆ ਤਾਂ ਘਰ ਦਾ ਸਾਰਾ ਸਾਮਾਨ ਇੱਧਰ-ਉਧਰ ਬਿਖਰਿਆ ਪਿਆ ਸੀ ਅਤੇ ਮੇਰਾ 90 ਹਜ਼ਾਰ ਰੁਪਏ ਨਕਦੀ, 10 ਤੋਲੇ ਸੋਨੇ ਸੋਨਾ, ਇਕ ਐੱਲ. ਈ. ਡੀ., ਪਾਣੀ ਦੀਆਂ ਟੂਟੀਆਂ ਅਤੇ ਮੇਰੇ ਘਰ ਦੇ ਸਾਰੇ ਦਸਤਾਵੇਜ਼, ਕੁਝ ਪਿੱਤਲ ਅਤੇ ਕੈਹ ਦੇ ਭਾਂਡੇ ਅਤੇ ਹੋਰ ਘਰੇਲੂ ਸਾਮਾਨ ਚੋਰੀ ਕਰਕੇ ਚੋਰ ਫਰਾਰ ਹੋ ਗਏ ਹਨ। ਉਨ੍ਹਾਂ ਦੱਸਿਆ ਕਿ ਮੇਰਾ ਕੁੱਲ੍ਹ 10-12 ਲੱਖ ਰੁਪਏ ਦਾ ਨੁਕਸਾਨ ਹੋ ਗਿਆ ਹੈ। ਉਨ੍ਹਾਂ ਪੁਲਸ ਪ੍ਰਸ਼ਾਸਨ ਤੋਂ ਜਲਦ ਤੋਂ ਜਲਦ ਚੋਰ ਗਿਰੋਹ ਨੂੰ ਗ੍ਰਿਫ਼ਤਾਰ ਕਰਨ ਦੀ ਮੰਗ ਕੀਤੀ ਹੈ ਤਾਂ ਜੋ ਕਿ ਇਸ ਤਰ੍ਹਾਂ ਨੇ ਚੋਰੀ ਦੀਆਂ ਘਟਨਾਵਾਂ ਰੋਕ ਸਕਣ।
ਇਹ ਵੀ ਪੜ੍ਹੋ- ਪੰਜਾਬ 'ਚ ਵੱਧ ਰਹੀ ਇਹ ਭਿਆਨਕ ਬੀਮਾਰੀ, ਸਾਵਧਾਨ ਰਹਿਣ ਲੋਕ, ਮਰੀਜ਼ਾਂ ਦੇ ਵੱਧ ਰਹੇ ਅੰਕੜੇ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ
ਚੋਣ ਨਤੀਜੇ ਤੋਂ ਬਾਅਦ ਧਾਰਮਿਕ ਸਥਾਨ ਮੱਥਾ ਟੇਕਣ ਜਾ ਰਹੇ ਵਿਅਕਤੀ ਦੀ ਸੜਕ ਹਾਦਸੇ 'ਚ ਮੌਤ
NEXT STORY