ਨਵਾਂਸ਼ਹਿਰ (ਤ੍ਰਿਪਾਠੀ)- ਸੀ. ਬੀ. ਐੱਸ. ਈ. ਵੱਲੋਂ ਐਲਾਨੇ ਗਏ 12ਵੀਂ ਜਮਾਤ ਦੇ ਨਤੀਜੇ ''ਚ ਕੈਂਬਰਿਜ ਇੰਟਰਨੈਸ਼ਨਲ ਸਕੂਲ ਨਵਾਂਸ਼ਹਿਰ ਦਾ ਨਤੀਜਾ 100 ਫ਼ੀਸਦੀ ਰਿਹਾ। ਜਾਣਕਾਰੀ ਦਿੰਦਿਆਂ ਪ੍ਰਿੰਸੀਪਲ ਸੋਨੀਆ ਵਾਲੀਆ ਨੇ ਦੱਸਿਆ ਕਿ ਸਕੂਲ ਦੇ ਕੁੱਲ੍ਹ 137 ਵਿਦਿਆਰਥੀਆਂ ਨੇ ਬੋਰਡ ਦੀ ਪ੍ਰੀਖਿਆ ਦਿੱਤੀ ਸੀ, ਜਿਨ੍ਹਾਂ 'ਚੋਂ 14 ਵਿਦਿਆਰਥੀਆਂ ਨੇ 90 ਫ਼ੀਸਦੀ ਤੋਂ ਵੱਧ ਅਤੇ 40 ਵਿਦਿਆਰਥੀਆਂ ਨੇ 80 ਫ਼ੀਸਦੀ ਤੋਂ ਵੱਧ ਅੰਕ ਪ੍ਰਾਪਤ ਕੀਤੇ ਸਨ, ਜਦਕਿ ਸਕੂਲ ਦੇ ਸਾਰੇ ਵਿਦਿਆਰਥੀਆਂ ਨੇ ਪਹਿਲੇ ਦਰਜੇ ਵਿਚ ਪ੍ਰੀਖਿਆ ਪਾਸ ਕੀਤੀ ਸੀ।
ਇਹ ਵੀ ਪੜ੍ਹੋ: ਜਲੰਧਰ Blast ਮਾਮਲੇ 'ਚ ਮੁੱਖ ਮੁਲਜ਼ਮ ਗ੍ਰਿਫ਼ਤਾਰ, ਹੋਇਆ ਵੱਡਾ ਖ਼ੁਲਾਸਾ
ਉਨ੍ਹਾਂ ਦੱਸਿਆ ਕਿ ਸਕੂਲ ਦੀ ਵਿਦਿਆਰਥਣ ਖ਼ੁਸ਼ਦੀਪ ਕੌਰ 96.6 ਫ਼ੀਸਦੀ ਅੰਕ ਪ੍ਰਾਪਤ ਕਰਕੇ ਸਕੂਲ ਵਿੱਚੋਂ ਪਹਿਲੇ, ਬਲਜੋਤ ਕੌਰ 96.4 ਫ਼ੀਸਦੀ ਅੰਕ ਪ੍ਰਾਪਤ ਕਰਕੇ ਦੂਜੇ ਅਤੇ ਲਿਸ਼ਿਕਾ 94.2 ਫ਼ੀਸਦੀ ਅੰਕ ਪ੍ਰਾਪਤ ਕਰਕੇ ਤੀਜੇ ਸਥਾਨ ’ਤੇ ਰਹੀ। ਉਨ੍ਹਾਂ ਦੱਸਿਆ ਕਿ ਵਿਦਿਆਰਥਣ ਸੁਰਭੀ ਨੇ 94 ਫੀਸਦੀ, ਹਰਸਿਮਹਨ ਸੈਣੀ ਨੇ 93.8 ਫ਼ੀਸਦੀ, ਲਿਵਿਆਂਸ਼ੀ ਨੇ 93.6 ਫ਼ੀਸਦੀ, ਆਇਸ਼ਾ ਮਲਿਕ ਨੇ 93.2 ਫ਼ੀਸਦੀ, ਜੈਡਨ ਡਿਲਨ ਨੇ 92.4 ਫ਼ੀਸਦੀ, ਮਾਨਵੀ ਅਤੇ ਪਲਕ ਨੇ 92 ਫ਼ੀਸਦੀ, ਧੈਰਅ ਅਤੇ ਗੁਰਸ਼ਾਨ ਸਿੰਘ ਨੇ 92 ਫ਼ੀਸਦੀ ਅੰਕ ਅਤੇ ਰਾਧਿਕਾ ਨੇ 91 ਫ਼ੀਸਦੀ ਅੰਕ ਪ੍ਰਾਪਤ ਕੀਤੇ।
ਪ੍ਰਿੰਸੀਪਲ ਸੋਨੀਆ ਵਾਲੀਆ, ਮੈਨੇਜਿੰਗ ਕਮੇਟੀ ਦੇ ਅਹੁਦੇਦਾਰ ਰਾਜਨ ਮੈਣੀ ਅਤੇ ਅਮਿਤ ਮੈਣੀ ਨੇ ਸਕੂਲ ਦੇ ਸ਼ਾਨਦਾਰ ਨਤੀਜੇ ''ਤੇ ਖੁਸ਼ੀ ਦਾ ਪ੍ਰਗਟਾਵਾ ਕਰਦਿਆਂ ਸਮੂਹ ਵਿਦਿਆਰਥੀਆਂ, ਉਨ੍ਹਾਂ ਦੇ ਮਾਪਿਆਂ ਅਤੇ ਸਕੂਲ ਦੇ ਅਧਿਆਪਕਾਂ ਨੂੰ ਵਧਾਈ ਦਿੱਤੀ। ਉਨ੍ਹਾਂ ਕਿਹਾ ਕਿ ਸਕੂਲ ਵਿਦਿਆਰਥੀਆਂ ਨੂੰ ਮਿਆਰੀ ਸਿੱਖਿਆ ਪ੍ਰਦਾਨ ਕਰਨ ਅਤੇ ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ਲਈ ਹਮੇਸ਼ਾ ਵਚਨਬੱਧ ਰਿਹਾ ਹੈ।
ਇਹ ਵੀ ਪੜ੍ਹੋ: ਪੰਜਾਬ: ਰਜਿਸਟਰੀਆਂ ਕਰਵਾਉਣ ਵਾਲੇ ਦੇਣ ਧਿਆਨ! ਇਨ੍ਹਾਂ ਪਟਵਾਰੀਆਂ ਦੇ ਤਬਾਦਲੇ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
ਪੁਲਸ ਵੱਲੋਂ 22 ਕਿਲੋਂ 590 ਗ੍ਰਾਮ ਡੋਡਿਆਂ ਸਮੇਤ ਇਕ ਵਿਅਕਤੀ ਗ੍ਰਿਫ਼ਤਾਰ
NEXT STORY