ਟਾਂਡਾ ਉੜਮੁੜ (ਪਰਮਜੀਤ ਸਿੰਘ ਮੋਮੀ)-ਗ਼ਰੀਬਾਂ ਦੇ ਰਹਿਬਰ ਜਗਤ ਗੁਰੂ ਸਤਿਗੁਰੂ ਰਵਿਦਾਸ ਮਹਾਰਾਜ ਜੀ ਦਾ 649ਵਾਂ ਪ੍ਰਕਾਸ਼ ਉਤਸਵ ਜਿੱਥੇ ਅੱਜ ਦੁਨੀਆ ਭਰ ਵਿੱਚ ਮਨਾਇਆ ਜਾ ਰਿਹਾ ਹੈ ਉੱਥੇ ਹੀ ਗੁਰੂ ਸਾਹਿਬ ਜੀ ਦੇ ਪਵਿੱਤਰ ਜਨਮ ਅਸਥਾਨ ਸੀਰ ਗੋਵਰਧਨਪੁਰ ਕਾਸ਼ੀ ਬਨਾਰਸ ਵਿੱਚ ਵੀ ਪ੍ਰਕਾਸ਼ ਉਤਸਵ ਸ਼ਰਧਾ ਸਤਿਕਾਰ ਧੂਮਧਾਮ ਅਤੇ ਉਤਸ਼ਾਹ ਨਾਲ ਮਨਾਇਆ ਜਾ ਰਿਹਾ ਹੈ।
ਇਹ ਵੀ ਪੜ੍ਹੋ: ਸਰਕਾਰ ਵੱਲੋਂ ਪੇਸ਼ ਕੀਤੇ ਗਏ ਕੇਂਦਰੀ ਬਜਟ 'ਤੇ MP ਚਰਨਜੀਤ ਸਿੰਘ ਚੰਨੀ ਦਾ ਵੱਡਾ ਬਿਆਨ

ਸਤਿਗੁਰੂ ਰਵਿਦਾਸ ਮਹਾਰਾਜ ਜੀ ਦੇ ਪਵਿੱਤਰ ਅਸਥਾਨ ਡੇਰਾ ਸੱਚਖੰਡ ਬੱਲਾਂ ਤੋਂ ਮੌਜੂਦਾ ਗੱਦੀਨਸ਼ੀਨ ਪਦਮ ਸ਼੍ਰੀ ਸੰਤ ਬਾਬਾ ਨਿਰੰਜਨ ਦਾਸ ਜੀ ਦੀ ਅਗਵਾਈ ਵਿੱਚ ਲੱਖਾਂ ਹੀ ਸੰਗਤਾਂ ਪਵਿੱਤਰ ਪ੍ਰਕਾਸ਼ ਦਿਹਾੜੇ ਨੂੰ ਮਨਾਉਣ ਵਾਸਤੇ ਇਕੱਤਰ ਹੋਈਆਂ ਹਨ। ਇਸ ਤੋਂ ਇਲਾਵਾ ਟਾਂਡੇ ਇਲਾਕੇ ਵਿੱਚ ਵੀ ਸਤਿਗੁਰੂ ਰਵਿਦਾਸ ਮਹਾਰਾਜ ਜੀ ਦਾ ਪ੍ਰਕਾਸ਼ ਉਤਸਵ ਸ਼ਰਧਾ ਅਤੇ ਸਤਿਕਾਰ ਨਾਲ ਮਨਾਇਆ ਜਾ ਰਿਹਾ ਹੈ। ਪਿੰਡਾਂ ਦੇ ਪਿੰਡ ਮਸੀਤ ਪਲ ਕੋਟ, ਕਲੋਆ, ਸਾਹਿਬਾਜਪੁਰ, ਹੋਰਨਾ ਨਗਰਾਂ ਵਿੱਚ ਮਹਾਨ ਨਗਰ ਕੀਰਤਨ ਸਜਾਏ ਗਏ ਹਨ। ਇਸ ਤੋਂ ਇਲਾਵਾ ਅੱਜ 1 ਫਰਵਰੀ ਨੂੰ ਮੰਡਾ ਸ਼ਹਿਰ ਦੇ ਵੱਖ-ਵੱਖ ਗੁਰੂ ਘਰਾਂ ਵਿੱਚ ਰੱਖੇ ਗਏ ਸ਼੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਉਪਰੰਤ ਧਾਰਮਿਕ ਦੀਵਾਨ ਸਜਾਏ ਗਏ।

ਇਹ ਵੀ ਪੜ੍ਹੋ: PM ਮੋਦੀ ਦੀ ਫੇਰੀ ਤੋਂ ਪਹਿਲਾਂ ਬਦਲਿਆ ਆਦਮਪੁਰ ਏਅਰਪੋਰਟ ਦਾ ਨਾਮ! ਲੱਗ ਗਏ ਨਵੇਂ ਸਾਈਨ ਬੋਰਡ
ਇਸੇ ਤਰ੍ਹਾਂ ਹੀ ਪਿੰਡ ਮੂਨਕ ਖ਼ੁਰਦ, ਮੂਨਕ ਕਲਾਂ, ਖੁੱਡਾ, ਜਕੋਵਾਲ ਕੁਰਾਲਾ, ਰਲਹਣਾ ਖੁਣ-ਖੁਣ ਕਲਾ ਅਤੇ ਹੋਰਨਾ ਨਗਰਾਂ ਵਿੱਚ ਪ੍ਰਕਾਸ਼ ਉਤਸਵ ਮਨਾਉਂਦੇ ਹੋਏ ਜਿੱਥੇ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾ ਕੇ ਧਾਰਮਿਕ ਸਮਾਗਮ ਸਾਹਿਬ ਜਾਣਗੇ ਉੱਥੇ ਹੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਪੰਜਾਂ ਪਿਆਰਿਆਂ ਦੀ ਅਗਵਾਈ ਵਿੱਚ ਮਹਾਨ ਨਗਰ ਕੀਰਤਨ ਵੀ ਸਜਾਏ ਗਏ।

ਸਤਿਗੁਰੂ ਰਵਿਦਾਸ ਮਹਾਰਾਜ ਜੀ ਦੇ ਪਵਿੱਤਰ ਪ੍ਰਕਾਸ਼ ਉਤਸਵ ਤੇ ਨਿਰਮਲ ਭੇਖ ਰਤਨ ਸੰਤ ਬਾਬਾ ਤੇਜਾ ਸਿੰਘ ਜੀ, ਸੰਤ ਨਰੇਸ਼ ਗਿਰ ਜੀ ਨੰਗਲ ਖੁੰਗਾ ਸੰਤ ਜਸਪਾਲ ਸਿੰਘ ਜੀ ਓਡਰਾ, ਸਾਬਕਾ ਮੰਤਰੀ ਚੌਧਰੀ ਬਲਵੀਰ ਸਿੰਘ ਮਿਆਣੀ, ਸਾਬਕਾ ਕੈਬਨਟ ਮੰਤਰੀ ਸੰਗਤ ਸਿੰਘ ਗਿਲਜੀਆਂ, ਜਿਲ ਪ੍ਰਧਾਨ ਲਖਵਿੰਦਰ ਸਿੰਘ ਲੱਖੀ, ਜ਼ਿਲ੍ਹਾ ਪ੍ਰਧਾਨ ਐਡਵੋਕੇਟ ਦਲਜੀਤ ਸਿੰਘ ਗਿਲਜੀਆਂ, ਹਲਕਾ ਇੰਚਾਰਜ ਅਰਵਿੰਦਰ ਸਿੰਘ ਰਸੂਲਪੁਰ, ਅਕਾਲੀ ਆਗੂ ਮਨਜੀਤ ਸਿੰਘ ਦਸੂਹਾ,ਗਿਆਨੀ ਅਮਰਜੀਤ ਸਿੰਘ ਕਨੇਡਾ ਹੈਡ ਗ੍ਰੰਥੀ ਗੁਰਦੁਆਰਾ ਸ੍ਰੀ ਗੁਰੂ ਰਵਿਦਾਸ ਸਾਹਿਬ ਜੀ ਮੂਨਕਾਂ, ਸ੍ਰੀ ਗੁਰੂ ਰਵਿਦਾਸ ਵੈਲਫੇਅਰ ਸੋਸਾਇਟੀ ਦੇ ਪ੍ਰਧਾਨ ਸਰਬਜੀਤ ਸਿੰਘ ਮੋਮੀ ਮੂਨਕਾਂ, ਚੇਅਰਮੈਨ ਸੁਰਜੀਤ ਲਾਲ ਹੀਰਾ, ਸਰਪੰਚ ਮਨਪ੍ਰੀਤ ਕੌਰ ਭਾਰਦਵਾਜ, ਸੁਰਜੀਤ ਸਿੰਘ ਕਾਲਾ ਤੇ ਸਮੂਹ ਸੰਗਤ ਨੂੰ ਮੁਬਾਰਕਬਾਦ ਦਿੰਦੇ ਹੋਏ ਉਹਨਾਂ ਵੱਲੋਂ ਦਰਸਾਏ ਗਏ ਮਾਰਗ ਤੇ ਚੱਲਣ ਲਈ ਪ੍ਰੇਰਿਤ ਕੀਤਾ।
ਇਹ ਵੀ ਪੜ੍ਹੋ: High Alert 'ਤੇ ਜਲੰਧਰ! ਪੂਰੀ ਤਰ੍ਹਾਂ ਕੀਤਾ ਸੀਲ, ਸੁਰੱਖਿਆ ਦੇ ਸਖ਼ਤ ਪ੍ਰਬੰਧ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
ਜਲੰਧਰ 'ਚ ਸ਼ੋਭਾ ਯਾਤਰਾ ਦੌਰਾਨ ਸੰਗਤ 'ਤੇ ਨੌਜਵਾਨ ਨੇ ਵਰ੍ਹਾਈਆਂ ਇੱਟਾਂ! ਕਈ ਸ਼ਰਧਾਲੂ ਜ਼ਖ਼ਮੀ
NEXT STORY