ਹੁਸ਼ਿਆਰਪੁਰ/ ਟਾਂਡਾ ਉੜਮੁੜ (ਪਰਮਜੀਤ ਸਿੰਘ ਮੋਮੀ)- ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦਾ 555ਵਾਂ ਪ੍ਰਕਾਸ਼ ਪੁਰਬ ਟਾਂਡਾ ਇਲਾਕੇ ਵਿੱਚ ਸ਼ਰਧਾ ਸਤਿਕਾਰ ਸੇਵਾ ਭਾਵਨਾ ਅਤੇ ਸ਼ਾਨੋ ਸ਼ੌਕਤ ਨਾਲ ਮਨਾਇਆ ਜਾ ਰਿਹਾ ਹੈ। ਪ੍ਰਕਾਸ਼ ਉਤਸਵ ਸਬੰਧੀ ਇਲਾਕੇ ਦੇ ਗੁਰੂ ਘਰਾਂ ਵਿੱਚ ਜਿੱਥੇ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਉਣ ਉਪਰੰਤ ਦੀਵਾਨ ਸਜਾਏ ਜਾ ਰਹੇ ਹਨ, ਉੱਥੇ ਹੀ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਅਤੇ ਪੰਜਾਂ ਪਿਆਰਿਆਂ ਦੀ ਅਗਵਾਈ ਵਿੱਚ ਮਹਾਨ ਨਗਰ ਕੀਰਤਨ ਸਜਾਏ ਜਾ ਰਹੇ ਹਨ। ਪ੍ਰਕਾਸ਼ ਪੁਰਬ ਮੌਕੇ ਜਿੱਥੇ ਗੁਰੂ ਘਰਾਂ ਨੂੰ ਵਿਸ਼ੇਸ਼ ਤੌਰ 'ਤੇ ਸੁੰਦਰ ਅਤੇ ਮਨਮੋਹਕ ਤਰੀਕੇ ਨਾਲ ਸਜਾਇਆ ਗਿਆ ਹੈ, ਉੱਥੇ ਹੀ ਰਾਤ ਸਮੇਂ ਕੀਤੀ ਗਈ ਦੀਪਮਾਲਾ ਵੀ ਰੂਹਾਨੀਅਤ ਦਾ ਨਜ਼ਾਰਾ ਪੇਸ਼ ਕਰ ਰਹੀ ਸੀ।
ਇਹ ਵੀ ਪੜ੍ਹੋ- ਢਿੱਲੋਂ ਬ੍ਰਦਰਜ਼ ਦੀ ਮੌਤ ਦੇ ਮਾਮਲੇ 'ਚ ਖੁੱਲ੍ਹੀਆਂ ਵੱਡੀਆਂ ਪਰਤਾਂ, ਖੜ੍ਹੇ ਹੋਣ ਲੱਗੇ ਵੱਡੇ ਸਵਾਲ
ਪ੍ਰਕਾਸ਼ ਉਤਸਵ ਸਬੰਧੀ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਦਸ਼ਮੇਸ਼ ਨਗਰ ਟਾਂਡਾ, ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਬੀਬੀਆਂ ਟਾਂਡਾ, ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਨਾਨਕਸਰ ਉੜਮੁੜ, ਗੁਰਦੁਆਰਾ ਸਾਹਿਬ ਸ੍ਰੀ ਗੁਰੂ ਸਿੰਘ ਸਭਾ ਖਾਲਸਾ ਸਾਹਿਬ ਉੜਮੁੜ ਟਾਂਡਾ, ਗੁਰਦੁਆਰਾ ਨਾਨਕਸਰ ਟਾਂਡਾ ਉੜਮੁੜ, ਵਿਖੇ ਰੱਖੇ ਗਏ ਸ਼੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ ਜਾ ਰਹੇ ਹਨ ਉਪਰੰਤ ਧਾਰਮਿਕ ਦੀਵਾਨ ਸਜਾਏ ਜਾਣਗੇ।
ਪ੍ਰਕਸ਼ ਪੁਰਬ ਦੇ ਪਵਿੱਤਰ ਦਿਹਾੜੇ 'ਤੇ ਜਿੱਥੇ ਵੱਖ-ਵੱਖ ਸੰਤਾਂ ਮਹਾਂਪੁਰਸ਼ਾਂ ਨੇ ਸਮੂਹ ਸੰਗਤ ਨੂੰ ਵਧਾਈ ਦਿੱਤੀ ਹੈ ਉੱਥੇ ਹੀ ਹਲਕਾ ਵਿਧਾਇਕ ਟਾਂਡਾ ਜਸਵੀਰ ਸਿੰਘ ਰਾਜਾ, ਹਲਕਾ ਵੀ ਸਹਾਇਕ ਦਸੂਹਾ ਕਰਮਵੀਰ ਸਿੰਘ ਘੁੰਮਣ, ਸਾਬਕਾ ਮੰਤਰੀ ਚੌਧਰੀ ਬਲਵੀਰ ਸਿੰਘ ਨਿਆਣੀ, ਸਾਬਕਾ ਮੰਤਰੀ ਸੰਗਤ ਸਿੰਘ ਗਿਲਜੀਆਂ, ਅਕਾਲੀ ਆਗੂ ਲਖਵਿੰਦਰ ਸਿੰਘ ਲੱਖੀ, ਹਲਕਾ ਇੰਚਾਰਜ ਅਰਵਿੰਦਰ ਸਿੰਘ ਰਸੂਲਪੁਰ, ਆਗੂ ਕਮਲਜੀਤ ਸਿੰਘ ਕੁਲਾਰ, ਯੂਥ ਆਗੂ ਸਰਬਜੀਤ ਸਿੰਘ ਮੋਮੀ ਚੇਅਰਮੈਨ ਹਰਮੀਤ ਸਿੰਘ ਔਲਖ, ਭਾਜਪਾ ਆਗੂ ਜਵਾਹਰ ਖੁਰਾਣਾ, ਕੇਸ਼ਵ ਸਿੰਘ ਸੈਣੀ ਨੇ ਸਮੂਹ ਸੰਗਤ ਨੂੰ ਵਧਾਈ ਦਿੰਦੇ ਹੋਏ ਸ੍ਰੀ ਗੁਰੂ ਨਾਨਕ ਦੇਵ ਜੀ ਦੀਆਂ ਸਿੱਖਿਆਵਾਂ 'ਤੇ ਚੱਲਣ ਲਈ ਪ੍ਰੇਰਿਤ ਕੀਤਾ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਢਿੱਲੋਂ ਬ੍ਰਦਰਜ਼ ਦੀ ਮੌਤ ਦੇ ਮਾਮਲੇ 'ਚ ਖੁੱਲ੍ਹੀਆਂ ਵੱਡੀਆਂ ਪਰਤਾਂ, ਖੜ੍ਹੇ ਹੋਣ ਲੱਗੇ ਵੱਡੇ ਸਵਾਲ
NEXT STORY