ਮੁਕੇਰੀਆਂ (ਬਲਬੀਰ)-ਜਲੰਧਰ-ਪਠਾਨਕੋਟ ਰਾਸ਼ਟਰੀ ਰਾਜਮਾਰਗ ’ਤੇ ਸਥਿਤ ਪੇਪਰ ਮਿੱਲ ਚੌਕ ਨੇੜੇ ਅੱਜ ਦੁਪਹਿਰ ਵਾਪਰੇ ਇਕ ਸੜਕ ਹਾਦਸੇ ’ਚ ਇਕ ਔਰਤ ਦੀ ਮੌਤ ਹੋ ਗਈ, ਜਦਕਿ ਉਸ ਦਾ ਪੁੱਤਰ ਗੰਭੀਰ ਰੂਪ ’ਚ ਜ਼ਖ਼ਮੀ ਹੋ ਗਿਆ। ਪ੍ਰਾਪਤ ਜਾਣਕਾਰੀ ਮੁਤਾਬਕ ਸਤਵਿੰਦਰ ਸਿੰਘ (19) ਪੁੱਤਰ ਨਿਰਮਲ ਸਿੰਘ ਆਪਣੀ ਮਾਂ ਸੁਮਨ ਲਤਾ (50) ਪਤਨੀ ਨਿਰਮਲ ਸਿੰਘ ਵਾਸੀ ਪਿੰਡ ਰਾਊ ਵਾਲ ਥਾਣਾ ਦੀਨਾਨਗਰ, ਜ਼ਿਲਾ ਗੁਰਦਾਸਪੁਰ ਨਾਲ ਕਿਸੇ ਨਿੱਜੀ ਕੰਮ ਲਈ ਮੋਟਰਸਾਈਕਲ ’ਤੇ ਸਵਾਰ ਹੋ ਕੇ ਆਪਣੇ ਪਿੰਡ ਤੋਂ ਜਲੰਧਰ ਵੱਲ ਜਾ ਰਹੇ ਸਨ। ਜਿਵੇਂ ਹੀ ਉਹ ਪੇਪਰ ਮਿੱਲ ਚੌਕ ਦੇ ਨੇੜੇ ਪਹੁੰਚੇ ਤਾਂ ਪਿੱਛੇ ਤੋਂ ਆ ਰਹੇ ਇਕ ਤੇਜ਼ ਰਫ਼ਤਾਰ ਕੈਂਟਰ ਨੇ ਉਨ੍ਹਾਂ ਦੇ ਮੋਟਰਸਾਈਕਲ ਨੂੰ ਜ਼ੋਰਦਾਰ ਟੱਕਰ ਮਾਰ ਦਿੱਤੀ।
ਇਹ ਵੀ ਪੜ੍ਹੋ: ਪੰਜਾਬ 'ਚ ਅਗਲੇ 5 ਦਿਨਾਂ ਲਈ ਮੌਸਮ ਦੀ ਵੱਡੀ ਭਵਿੱਖਬਾਣੀ! ਇਨ੍ਹਾਂ ਤਾਰੀਖ਼ਾਂ ਨੂੰ ਮੀਂਹ ਦਾ Alert
ਹਾਦਸਾ ਇੰਨਾ ਭਿਆਨਕ ਸੀ ਕਿ ਮਾਂ-ਪੁੱਤ ਦੋਵੇਂ ਸੜਕ ’ਤੇ ਡਿੱਗ ਕੇ ਗੰਭੀਰ ਰੂਪ ’ਚ ਜ਼ਖ਼ਮੀ ਹੋ ਗਏ। ਮੌਕੇ ’ਤੇ ਮੌਜੂਦ ਲੋਕਾਂ ਅਤੇ ਸੜਕ ਸੁਰੱਖਿਆ ਫੋਰਸ ਦੇ ਜਵਾਨਾਂ ਨੇ ਤੁਰੰਤ ਦੋਵਾਂ ਜ਼ਖ਼ਮੀਆਂ ਨੂੰ ਚੁੱਕ ਕੇ ਸਿਵਲ ਹਸਪਤਾਲ ਮੁਕੇਰੀਆਂ ਪਹੁੰਚਾਇਆ। ਉੱਥੇ ਡਾਕਟਰਾਂ ਨੇ ਜਾਂਚ ਤੋਂ ਬਾਅਦ ਸੁਮਨ ਲਤਾ ਨੂੰ ਮ੍ਰਿਤਕ ਐਲਾਨ ਦਿੱਤਾ, ਜਦਕਿ ਜ਼ਖ਼ਮੀ ਸਤਵਿੰਦਰ ਸਿੰਘ ਦਾ ਇਲਾਜ ਚੱਲ ਰਿਹਾ ਹੈ। ਘਟਨਾ ਦੀ ਇਤਲਾਹ ਮਿਲਦੇ ਹੀ ਮੁਕੇਰੀਆਂ ਪੁਲਸ ਨੇ ਮੌਕੇ ’ਤੇ ਪਹੁੰਚ ਕੇ ਦੋਵਾਂ ਵਾਹਨਾਂ ਨੂੰ ਆਪਣੇ ਕਬਜ਼ੇ ’ਚ ਲੈ ਲਿਆ ਹੈ ਅਤੇ ਹਾਦਸੇ ਦੇ ਅਸਲ ਕਾਰਨਾਂ ਦੀ ਜਾਂਚ ਸਮੇਤ ਅਗਲੇਰੀ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਇਹ ਵੀ ਪੜ੍ਹੋ: ਜਲੰਧਰ 'ਚ ਵਧੀ ਸੁਰੱਖਿਆ! ਚੱਪੇ-ਚੱਪੇ ਲੱਗੇ ਨਾਕੇ, ਮਹਿਲਾ ਪੁਲਸ ਕਰਮਚਾਰੀਆਂ ਦੀ ਕਰ 'ਤੀ ਤਾਇਨਾਤੀ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਪੰਜਾਬ 'ਚ ਅਗਲੇ 5 ਦਿਨਾਂ ਲਈ ਮੌਸਮ ਦੀ ਵੱਡੀ ਭਵਿੱਖਬਾਣੀ! ਇਨ੍ਹਾਂ ਤਾਰੀਖ਼ਾਂ ਨੂੰ ਮੀਂਹ ਦਾ Alert
NEXT STORY