ਟਾਂਡਾ ਉੜਮੁੜ (ਪਰਮਜੀਤ ਸਿੰਘ ਮੋਮੀ, ਵਰਿੰਦਰ ਪੰਡਿਤ)- ਕੇਂਦਰ ਸਰਕਾਰ ਵੱਲੋਂ ਜਾਰੀ ਖੇਤੀ ਕਾਨੂੰਨਾਂ ਦੇ ਵਿਰੋਧ ਵਿੱਚ ਪਿੰਡ ਖੁੱਡਾ ਅਤੇ ਇਲਾਕੇ ਦੇ ਹੋਰਨਾਂ ਪਿੰਡਾਂ ਦੇ ਨੌਜਵਾਨਾਂ ਅਤੇ ਬੱਚਿਆਂ ਨੇ ਜਾਗਰੂਕ ਹੁੰਦਿਆਂ ਖੇਤੀ ਕਾਨੂੰਨਾਂ ਖ਼ਿਲਾਫ਼ ਅਤੇ ਦਿੱਲੀ ਵਿੱਚ ਚੱਲ ਰਹੇ ਕਿਸਾਨ ਅੰਦੋਲਨ ਦੇ ਹੱਕ ਵਿੱਚ ਇਕ ਜਾਗਰੂਕਤਾ ਰੈਲੀ ਕੱਢੀ ਰੈਲੀ,ਉਪਰੰਤ ਸਮੂਹ ਨੌਜਵਾਨਾਂ ਨੇ ਕੇਂਦਰ ਸਰਕਾਰ ਦਾ ਪੁਤਲਾ ਸਾੜ ਕੇ ਰੋਸ ਪ੍ਰਦਰਸ਼ਨ ਕੀਤਾ।
ਇਹ ਵੀ ਪੜ੍ਹੋ : ਫਿਲੌਰ ’ਚ ਵੱਡੀ ਵਾਰਦਾਤ: ਹਮਲਾਵਰਾਂ ਨੇ ਮੰਦਿਰ ਦੇ ਪੁਜਾਰੀ ਨੂੰ ਮਾਰੀਆਂ ਗੋਲੀਆਂ
ਨੌਜਵਾਨ ਆਗੂ ਭਾਈ ਰਣਜੀਤ ਸਿੰਘ ਦੀ ਅਗਵਾਈ ਵਿੱਚ ਨੌਜਵਾਨਾਂ ਨੇ ਜਾਗਰੂਕਤਾ ਰੈਲੀ ਦੌਰਾਨ ਦਿੱਲੀ ਵਿੱਚ ਚੱਲ ਰਹੇ ਕਿਸਾਨ ਅੰਦੋਲਨ ਦੇ ਹੱਕ ਵਿੱਚ ਲੋਕਾਂ ਨੂੰ ਲਾਮਬੰਦ ਕੀਤਾ ਅਤੇ ਇਨ੍ਹਾਂ ਮੋਰਚਿਆਂ ਵਿੱਚ ਵੱਧ ਤੋਂ ਵੱਧ ਸ਼ਮੂਲੀਅਤ ਕਰਨ ਦੀ ਪ੍ਰੇਰਨਾ ਦਿੱਤੀ। ਇਹ ਰੈਲੀ ਰਲਣਾ ਪੁਲ ਤੋਂ ਸ਼ੁਰੂ ਹੋ ਕੇ ਬੱਸ ਸਟੈਂਡ ਖੁੱਡਾ ਵਿਚ ਸਮਾਪਤ ਹੋਈ ਅਤੇ ਜਿੱਥੇ ਇਕੱਤਰ ਹੋਏ ਨੌਜਵਾਨਾਂ ਨੇ ਕੇਂਦਰ ਦੀ ਸਰਕਾਰ ਦਾ ਪੁਤਲਾ ਸਾੜਿਆ।
ਇਹ ਵੀ ਪੜ੍ਹੋ : ਜਲੰਧਰ ਵਿਚ ਵੱਡੀ ਵਾਰਦਾਤ, ਤਲਵਾਰਾਂ ਨਾਲ ਹਮਲਾ ਕਰਕੇ ਨੌਜਵਾਨ ਦਾ ਵੱਢਿਆ ਗੁੱਟ
ਇਸ ਰੋਸ ਪ੍ਰਦਰਸ਼ਨ ਦੌਰਾਨ ਨੌਜਵਾਨਾਂ ਨੇ ਮੰਗ ਕੀਤੀ ਕਿ ਕੇਂਦਰ ਸਰਕਾਰ ਇਨ੍ਹਾਂ ਕਾਨੂੰਨਾਂ ਨੂੰ ਵਾਪਸ ਲਵੇ ਅਤੇ ਦਿੱਲੀ ਦੀਆਂ ਜੇਲ੍ਹਾਂ ਵਿੱਚ ਨਜ਼ਰਬੰਦ ਕੀਤੇ ਗਏ ਨੌਜਵਾਨਾਂ ਨੂੰ ਤੁਰੰਤ ਰਿਹਾਅ ਕਰੇ।ਰੋਸ ਪ੍ਰਦਰਸ਼ਨ ਦੌਰਾਨ ਅਰਸ਼ਨੂਰ ਸਿੰਘ ਲੋਧੀ ਚੱਕ, ਭਾਈ ਰਣਜੀਤ ਸਿੰਘ, ਭਾਈ ਗੁਰਲੀਨ ਸਿੰਘ ,ਮਨਜੋਤ ਸਿੰਘ ,ਕਮਲਜੀਤ ਸਿੰਘ, ਦਲਵੀਰ ਸਿੰਘ ਧਨੌਤਾ, ਸ਼ਰਨਦੀਪ ਸਿੰਘ, ਸਤਵੀਰ ਸਿੰਘ, ਗੁਰਪ੍ਰੀਤ ਸਿੰਘ ,ਯੁਵਰਾਜ ਸਿੰਘ, ਸਾਹਿਲ ਸੈਣੀ, ਅਨਮੋਲ ਸਿੰਘ ,ਹਰੀ ਪਾਲ ਸਿੰਘ ,ਰਾਹੁਲ, ਲਖਵੀਰ ਸਿੰਘ ,ਪਵਨ ਸਿੰਘ ਆਦਿ ਵੀ ਹਾਜ਼ਰ ਸਨ।
ਇਹ ਵੀ ਪੜ੍ਹੋ : ਦੁਖਭਰੀ ਖ਼ਬਰ: ਦਿੱਲੀ ਅੰਦੋਲਨ ’ਚ ਸ਼ਾਮਲ ਹੋਏ ਪਟਿਆਲਾ ਦੇ ਨੌਜਵਾਨ ਕਿਸਾਨ ਦੀ ਮੌਤ
ਇਹ ਵੀ ਪੜ੍ਹੋ :ਅਮਰੀਕਾ ’ਚ ਮਾਰੇ ਗਏ ਪੁੱਤ ਦਾ ਮੂੰਹ ਵੇਖਣ ਨੂੰ ਤਰਸ ਰਿਹੈ ਪਰਿਵਾਰ, ਇਕ ਮਹੀਨੇ ਬਾਅਦ ਵੀ ਘਰ ਨਹੀਂ ਪੁੱਜੀ ਲਾਸ਼
ਨਗਰ ਕੌਂਸਲ ਚੋਣਾਂ ਨੂੰ ਲੈ ਕੇ ਸ੍ਰੀ ਅਨੰਦਪੁਰ ਸਾਹਿਬ ’ਚ ਭਾਜਪਾ ਦੀ ਸਥਿਤੀ ਬਣੀ ਹਾਸੋਹੀਣੀ
NEXT STORY