ਜਲੰਧਰ (ਖੁਰਾਣਾ)–ਕੇਂਦਰ ਸਰਕਾਰ ਦੀ ਇਕ ਟੀਮ ਐਤਵਾਰ-ਸੋਮਵਾਰ ਨੂੰ ਜਲੰਧਰ ਨਿਗਮ ਆ ਰਹੀ ਹੈ, ਜਿਸ ਦੌਰਾਨ ਟੀਮ ਦੇ ਮੈਂਬਰ ਨਿਗਮ ਵੱਲੋਂ ਲਾਗੂ ਕੀਤੀਆਂ ਗਈਆਂ ਕੇਂਦਰੀ ਯੋਜਨਾਵਾਂ ਦੀ ਸਮੀਖਿਆ ਕਰਨਗੇ। ਜ਼ਿਕਰਯੋਗ ਹੈ ਕਿ ਕੇਂਦਰ ਸਰਕਾਰ ਵੱਲੋਂ ਪ੍ਰਧਾਨ ਮੰਤਰੀ ਆਵਾਸ ਯੋਜਨਾ, ਸੈਲਫ ਹੈਲਪ ਗਰੁੱਪ, ਸਟਰੀਟ ਵੈਂਡਰਸ ਸਕੀਮ, ਸਵੱਛ ਭਾਰਤ ਮਿਸ਼ਨ, ਅਮਰੂਤ ਆਦਿ ਕਈ ਯੋਜਨਾਵਾਂ ਚਲਾਈਆਂ ਜਾ ਰਹੀਆਂ ਹਨ, ਜੋ ਜਲੰਧਰ ਨਿਗਮ ਵਿਚ ਵੀ ਲਾਗੂ ਹਨ। ਇਨ੍ਹਾਂ ਯੋਜਨਾਵਾਂ ਨੂੰ ਸਮੇਂ-ਸਮੇਂ ’ਤੇ ਰੀਵਿਊ ਕੀਤਾ ਜਾਂਦਾ ਹੈ ਤਾਂ ਕਿ ਇਸ ਸਬੰਧੀ ਅੱਗੇ ਦੀ ਗ੍ਰਾਂਟ ਭੇਜੀ ਜਾ ਸਕੇ ਅਤੇ ਯੋਜਨਾਵਾਂ ਦੀ ਤਰੱਕੀ ਬਾਰੇ ਜਾਣਕਾਰੀ ਪ੍ਰਾਪਤ ਕੀਤੀ ਜਾ ਸਕੇ।
ਜ਼ਿਕਰਯੋਗ ਹੈ ਕਿ ਆਉਣ ਵਾਲੇ ਕੁਝ ਹਫ਼ਤਿਆਂ ਵਿਚ ਜਲੰਧਰ ਨਿਗਮ ਦੀਆਂ ਚੋਣਾਂ ਵੀ ਸੰਭਾਵਿਤ ਹਨ, ਇਸ ਲਈ ਆਮ ਆਦਮੀ ਪਾਰਟੀ ਦੀ ਉੱਚ ਲੀਡਰਸ਼ਿਪ ਨੇ ਅਫਸਰਸ਼ਾਹੀ ਨੂੰ ਸਾਫ਼ ਨਿਰਦੇਸ਼ ਦਿੱਤੇ ਹੋਏ ਹਨ ਕਿ ਸ਼ਹਿਰਾਂ ਵਿਚ ਵਿਕਾਸ ਕਾਰਜ ਅਤੇ ਸਾਫ਼-ਸਫ਼ਾਈ ਨਾਲ ਸਬੰਧਤ ਕੰਮ ਤੇਜ਼ ਰਫਤਾਰ ਨਾਲ ਕਰਵਾਇਆ ਜਾਵੇ।
ਇਹ ਵੀ ਪੜ੍ਹੋ- ਵਿਦੇਸ਼ਾਂ ਦੇ ਮੁਕਾਬਲੇ ਘਰੇਲੂ ਸੈਰ ਸਪਾਟਾ ਸਥਾਨ ਮਹਿੰਗੇ, ਛੁੱਟੀਆਂ ਮਨਾਉਣ ਲਈ ਏਸ਼ੀਆਈ ਦੇਸ਼ਾਂ ਦਾ ਰੁਖ ਕਰ ਰਹੇ ਭਾਰਤੀ
ਇਸ ਕਾਰਨ ਸ਼ਨੀਵਾਰ ਨੂੰ ਸਰਕਾਰੀ ਛੁੱਟੀ ਦੇ ਬਾਵਜੂਦ ਜਲੰਧਰ ਨਿਗਮ ਦੇ ਸਾਰੇ ਅਧਿਕਾਰੀ ਕੰਮ ’ਤੇ ਡਟੇ ਰਹੇ ਅਤੇ ਉਨ੍ਹਾਂ ਨੇ ਪਾਰਟੀ ਦੇ ਦਿੱਲੀ ਸਥਿਤ ਲੀਡਰ ਨੂੰ ਦਿੱਤੀ ਜਾਣ ਵਾਲੀ ਰਿਪੋਰਟ ਦੇ ਵੱਖ-ਵੱਖ ਪਹਿਲੂਆਂ ’ਤੇ ਚਰਚਾ ਕੀਤੀ ਅਤੇ ਦਸਤਾਵੇਜ਼ ਆਦਿ ਤਿਆਰ ਕੀਤੇ। ਜ਼ਿਕਰਯੋਗ ਹੈ ਕਿ ਇਨ੍ਹੀਂ ਦਿਨੀਂ ਨਿਗਮ ਨਾਲ ਸਬੰਧਤ ਅਧਿਕਾਰੀ ਦਿਨ-ਰਾਤ ਸ਼ਹਿਰ ਨੂੰ ਸੰਵਾਰਨ/ਸੁਧਾਰਨ ਅਤੇ ਸਿਸਟਮ ਨੂੰ ਠੀਕ ਕਰਨ ਵਿਚ ਲੱਗੇ ਹੋਏ ਹਨ, ਜਿਸ ਤੋਂ ਲੱਗ ਰਿਹਾ ਹੈ ਕਿ ਨਿਗਮ ਚੋਣਾਂ ਹੁਣ ਅਗਲੇ ਸਾਲ ਜਨਵਰੀ-ਫਰਵਰੀ ਵਿਚ ਸੰਭਾਵਿਤ ਹਨ।
ਇਹ ਵੀ ਪੜ੍ਹੋ-ਮੰਦਭਾਗੀ ਖ਼ਬਰ, ਕੁਝ ਮਹੀਨੇ ਪਹਿਲਾਂ ਛੁੱਟੀ ਕੱਟ ਕੇ ਦੁਬਈ ਗਏ ਟਾਂਡਾ ਦੇ ਨੌਜਵਾਨ ਦੀ ਮੌਤ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਵਿਦੇਸ਼ਾਂ ਦੇ ਮੁਕਾਬਲੇ ਘਰੇਲੂ ਸੈਰ ਸਪਾਟਾ ਸਥਾਨ ਮਹਿੰਗੇ, ਛੁੱਟੀਆਂ ਮਨਾਉਣ ਲਈ ਏਸ਼ੀਆਈ ਦੇਸ਼ਾਂ ਦਾ ਰੁਖ ਕਰ ਰਹੇ ਭਾਰਤੀ
NEXT STORY