ਜਲੰਧਰ (ਸੋਨੂੰ)- ਜਲੰਧਰ ਪੁਲਸ ਨੇ ਇਕ ਡਕੈਤੀ ਦੇ ਮਾਮਲੇ 'ਚ ਇਕ ਦੋਸ਼ੀ ਨੂੰ ਗ੍ਰਿਫ਼ਤਾਰ ਕੀਤਾ ਹੈ। ਗ੍ਰਿਫ਼ਤਾਰ ਦੋਸ਼ੀ ਦੀ ਪਛਾਣ ਮਿੱਠੂ ਬਸਤੀ ਦੇ ਰਹਿਣ ਵਾਲੇ ਰਾਜਨ ਵਜੋਂ ਹੋਈ ਹੈ। ਦੋਸ਼ੀ ਦੇ ਹੱਥਾਂ ਅਤੇ ਪੈਰਾਂ 'ਤੇ ਪਲਸਤਰ ਲੱਗਾ ਹੋਇਆ ਸੀ। ਦੋਸ਼ੀ ਨੇ ਪੁਲਸ ਸਾਹਮਣੇ ਆਪਣੀ ਗਲਤੀ ਕਬੂਲ ਕੀਤੀ ਅਤੇ ਕਿਹਾ ਕਿ ਉਸ ਨੇ ਇਕ ਵੱਡੀ ਗਲਤੀ ਕੀਤੀ ਹੈ ਅਤੇ ਇਸ ਨੂੰ ਦੋਬਾਰਾ ਨਹੀਂ ਦੁਹਰਾਏਗਾ।
ਇਹ ਵੀ ਪੜ੍ਹੋ: ਡੂੰਘਾ ਹੋਇਆ ਪੰਜਾਬ 'ਚ ਬਿਜਲੀ ਸੰਕਟ! ਦਰਜ਼ਨਾਂ ਪਿੰਡਾਂ ਲਈ ਖੜ੍ਹੀ ਹੋਈ ਵੱਡੀ ਮੁਸੀਬਤ
ਏ. ਸੀ. ਪੀ. ਵੈਸਟ ਆਤਿਸ਼ ਭਾਟੀਆ ਨੇ ਦੱਸਿਆ ਕਿ ਥਾਣਾ ਨੰਬਰ 7 ਦੇ ਅਧਿਕਾਰ ਖੇਤਰ 'ਚ ਬੰਦੂਕ ਦੀ ਨੋਕ 'ਤੇ ਇਕ ਔਰਤ ਦੀ ਸੋਨੇ ਦੀ ਚੇਨ ਉਸ ਦੇ ਗਲੇ ਵਿੱਚੋਂ ਖੋਹ ਲਈ ਗਈ। ਘਟਨਾ ਤੋਂ ਬਾਅਦ ਦੋਸ਼ੀ ਮੌਕੇ ਤੋਂ ਭੱਜ ਗਿਆ। ਪੁਲਸ ਨੇ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ, ਇਕ ਦੋਸ਼ੀ ਰਾਜਨ ਨੂੰ ਗ੍ਰਿਫ਼ਤਾਰ ਕਰ ਲਿਆ। ਪੁਲਸ ਨੇ ਦੋਸ਼ੀ ਨੂੰ ਅਦਾਲਤ 'ਚ ਪੇਸ਼ ਕਰਕੇ ਰਿਮਾਂਡ ਲਿਆ। ਉਨ੍ਹਾਂ ਦਾ ਕਹਿਣਾ ਹੈ ਕਿ ਰਿਮਾਂਡ ਦੀ ਮਿਆਦ ਦੌਰਾਨ ਉਹ ਹੋਰ ਅਪਰਾਧਾਂ ਬਾਰੇ ਜਾਣਕਾਰੀ ਇਕੱਠੀ ਕਰਨ ਅਤੇ ਡਕੈਤੀ ਦੇ ਮਾਮਲਿਆਂ ਨੂੰ ਸੁਲਝਾਉਣ ਦੀ ਕੋਸ਼ਿਸ਼ ਕਰਨ ਲਈ ਉਸ ਤੋਂ ਪੁੱਛਗਿੱਛ ਕਰਨਗੇ।
ਇਹ ਵੀ ਪੜ੍ਹੋ: Punjab: ਚੜ੍ਹਦੀ ਜਵਾਨੀ ਜਹਾਨੋਂ ਤੁਰ ਗਿਆ ਮਾਪਿਆਂ ਦਾ ਜਵਾਨ ਪੁੱਤ! ਇਸ ਹਾਲ 'ਚ ਵੇਖ ਕੇ ਮਾਪਿਆਂ ਦੇ ਉੱਡੇ ਹੋਸ਼
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਚਾਰ ਦਿਨਾਂ ਤੋਂ ਲਾਪਤਾ ਨੌਜਵਾਨ ਦੀ ਨਹਿਰ 'ਚੋਂ ਮਿਲੀ ਲਾਸ਼, ਪਰਿਵਾਰ 'ਚ ਛਾਇਆ ਮਾਤਮ
NEXT STORY