ਨਵਾਂਸ਼ਹਿਰ (ਤ੍ਰਿਪਾਠੀ)- ਸੜਕ ਸੁਰੱਖਿਆ ਅਤੇ ਟ੍ਰੈਫਿਕ ਨਿਯਮਾਂ ਦੀ ਪਾਲਣਾ ਨੂੰ ਯਕੀਨੀ ਬਣਾਉਣ ਲਈ ਰਿਜ਼ਨਲ ਟਰਾਂਸਪੋਰਟ ਅਥਾਰਿਟੀ ਇੰਦਰਪਾਲ ਵੱਲੋਂ ਬੀਤੇ ਦਿਨ ਜ਼ਿਲ੍ਹੇ ਵਿਚ ਵਿਸ਼ੇਸ਼ ਚੈਕਿੰਗ ਮੁਹਿੰਮ ਚਲਾਈ ਗਈ। ਇਸ ਦੌਰਾਨ ਨਿਯਮਾਂ ਦੀ ਉਲੰਘਣਾ ਕਰਨ ਵਾਲੇ ਤੂੜੀ-ਭੂੰਗ ਨਾਲ ਭਰੇ ਤਿੰਨ ਟਰੈਕਟਰਾਂ ਦੇ ਚਲਾਨ ਕੀਤੇ ਗਏ। ਇਸ ਤੋਂ ਇਲਾਵਾ ਬਾਕੀ ਹੋਰ ਓਵਰਲੋਡ ਵਾਹਨਾਂ ਦੇ 4 ਚਲਾਨ ਕੀਤੇ ਗਏ। ਰਿਜ਼ਨਲ ਟਰਾਂਸਪੋਰਟ ਅਫ਼ਸਰ ਨੇ ਦੱਸਿਆ ਕਿ ਟਰੈਕਟਰਾਂ ’ਤੇ ਤੂੜੀ ਅਤੇ ਭੂੰਗ ਨੂੰ ਬਹੁਤ ਬੂਰੇ ਢੰਗ ਨਾਲ ਓਵਰਲੋਡ ਕਰਕੇ ਲਿਜਾਇਆ ਜਾ ਰਿਹਾ ਸੀ, ਜਿਸ ਕਰਕੇ ਟਰੈਕਟਰਾਂ ਦੇ ਚਲਾਨ ਕੀਤੇ। ਕੁਝ ਟਰੈਕਟਰਾਂ ’ਤੇ ਰਿਫਲੈਕਟਰ ਅਤੇ ਲਾਈਟਾਂ ਵੀ ਨਹੀਂ ਲੱਗੀਆਂ ਹੋਈਆਂ ਸਨ।
ਇਹ ਵੀ ਪੜ੍ਹੋ: ਜਲੰਧਰ 'ਚ ਵੱਡੀ ਵਾਰਦਾਤ! ਦੋ ਸਕੇ ਭਰਾਵਾਂ 'ਤੇ ਅੰਨ੍ਹੇਵਾਹ ਚਲਾ 'ਤੀਆਂ ਗੋਲ਼ੀਆਂ
ਇੰਦਰਪਾਲ ਨੇ ਆਮ ਲੋਕਾਂ ਅਤੇ ਟਰੈਕਟਰ ਚਾਲਕਾਂ ਨੂੰ ਅਪੀਲ ਕੀਤੀ ਕਿ ਉਹ ਟ੍ਰੈਫਿਕ ਨਿਯਮਾਂ ਦੀ ਪਾਲਣਾ ਨੂੰ ਯਕੀਨੀ ਬਣਾਉਣ ਤਾਂ ਜੋ ਕੋਈ ਵੀ ਅਣਸੁਖਾਵੀ ਘਟਨਾ ਨਾ ਵਾਪਰ ਸਕੇ। ਉਨ੍ਹਾਂ ਕਿਹਾ ਕਿ ਆਉਣ ਵਾਲੇ ਦਿਨਾਂ ਵਿਚ ਵੀ ਇਹ ਚੈਕਿੰਗ ਮੁਹਿੰਮ ਜਾਰੀ ਰਹੇਗੀ। ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖ਼ਿਲਾਫ਼ ਮੋਟਰ ਵਹੀਕਲ ਐਕਟ ਤਹਿਤ ਸਖ਼ਤ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਪ੍ਰਸ਼ਾਸਨ ਦਾ ਮਕਸਦ ਕਿਸੇ ਨੂੰ ਪ੍ਰੇਸ਼ਾਨ ਕਰਨਾ ਨਹੀਂ, ਸਗੋਂ ਸੜਕ ਹਾਦਸਿਆਂ ਨੂੰ ਰੋਕ ਕੇ ਲੋਕਾਂ ਦੀ ਜਾਨ ਬਚਾਉਣਾ ਹੈ।
ਇਹ ਵੀ ਪੜ੍ਹੋ: ਪੰਜਾਬ ਕਾਂਗਰਸ ਨੇ ਚੋਣਾਂ ਲਈ ਖਿੱਚੀ ਤਿਆਰੀ! 3 ਨਵੇਂ ਕਾਰਜਕਾਰੀ ਪ੍ਰਧਾਨਾਂ ਨੂੰ ਸੌਂਪੀਆਂ ਅਹਿਮ ਜ਼ਿੰਮੇਵਾਰੀਆਂ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਸੁਲਤਾਨਪੁਰ ਲੋਧੀ ਵਿਖੇ ਖੇਤਾਂ 'ਚੋਂ ਅਣਪਛਾਤੀ ਲਾਸ਼ ਬਰਾਮਦ
NEXT STORY