ਜਲੰਧਰ/ਚੰਡੀਗੜ੍ਹ (ਧਵਨ) : ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਗੰਨੇ ਦੀ ਫ਼ਸਲ ਨਾਲ ਸਬੰਧਿਤ ਮਾਮਲਿਆਂ ਦੇ ਹੱਲ ਲਈ ਮਾਝਾ ਅਤੇ ਦੋਆਬਾ ਖੇਤਰ ਦੇ ਕਿਸਾਨ ਸੰਗਠਨਾਂ ਨਾਲ ਆਪਣੀ ਰਿਹਾਇਸ਼ ਵਿਖੇ ਬੈਠਕ ਕੀਤੀ। ਇਸ ਮੌਕੇ ਮੁੱਖ ਮੰਤਰੀ ਨੇ ਕਿਸਾਨ ਸੰਗਠਨਾਂ ਨੂੰ ਗੰਨੇ ਦੇ ਸੀਜ਼ਨ 2021-22 ਲਈ ਪੰਜਾਬ ਦੀਆਂ ਸਹਿਕਾਰੀ ਅਤੇ ਨਿੱਜੀ ਖੰਡ ਮਿੱਲਾਂ ਨੂੰ 15 ਨਵੰਬਰ 2021 ਤੋਂ ਚਲਾਉਣ ਨੂੰ ਯਕੀਨੀ ਬਣਾਉਣ ਲਈ ਪ੍ਰਕਿਰਿਆ ਸ਼ੁਰੂ ਕਰਨ ਦਾ ਭਰੋਸਾ ਦਿੱਤਾ।
ਇਹ ਵੀ ਪੜ੍ਹੋ : ਕੀ ਧੀ ਤੋਂ ਬਾਅਦ ਹੁਣ 'ਬਲਵੰਤ ਸਿੰਘ ਰਾਮੂਵਾਲੀਆ' ਵੀ ਭਾਜਪਾ 'ਚ ਸ਼ਾਮਲ ਹੋਣਗੇ?, ਸੁਣੋ ਪੂਰਾ ਇੰਟਰਵਿਊ (ਵੀਡੀਓ)
ਇਸ ਤੋਂ ਪਹਿਲਾਂ ਕਿਸਾਨਾਂ ਨੇ ਆਪਣੀਆਂ ਮੰਗਾਂ ਨੂੰ ਲੈ ਕੇ ਮੁੱਖ ਮੰਤਰੀ ਨੂੰ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਗੰਨਾ ਉਨ੍ਹਾਂ ਦੇ ਇਲਾਕਿਆਂ ਦੀ ਪ੍ਰਮੁੱਖ ਫ਼ਸਲ ਹੈ ਅਤੇ ਕਿਸਾਨਾਂ ਦੀ ਆਰਥਿਕਤਾ ਗੰਨੇ ਦੀ ਫ਼ਸਲ ’ਤੇ ਨਿਰਭਰ ਕਰਦੀ ਹੈ ਪਰ ਇਸ ਵਾਰ ਪੰਜਾਬ ਦੀਆਂ ਨਿੱਜੀ ਖੰਡ ਮਿੱਲਾਂ ਵੱਲੋਂ ਨਾ ਤਾਂ ਗੰਨਾ ਬਾਊਂਡ ਕੀਤਾ ਗਿਆ ਹੈ ਅਤੇ ਨਾ ਹੀ ਕੈਲੰਡਰ ਸਿਸਟਮ ਪੂਰਾ ਕੀਤਾ ਜਾ ਰਿਹਾ ਹੈ ਅਤੇ ਨਾ ਹੀ ਸਮੇਂ ਸਿਰ ਮਿੱਲਾਂ ਚਲਾਉਣ ਲਈ ਕੋਈ ਤਾਰੀਖ਼ ਦਿੱਤੀ ਜਾ ਰਹੀ ਹੈ। ਇਸ ਤੋਂ ਇਲਾਵਾ ਕਿਸਾਨਾਂ ਨੇ ਮੁੱਖ ਮੰਤਰੀ ਨੂੰ ਸੀਜ਼ਨ 2021-22 ਲਈ ਕਿਸਾਨਾਂ ਨੂੰ ਨਕਦ ਅਦਾਇਗੀ ਅਤੇ ਪਿਛਲੇ ਸੀਜ਼ਨ ਦੀ ਬਕਾਇਆ ਰਾਸ਼ੀ ਕਿਸਾਨਾਂ ਨੂੰ ਤੁਰੰਤ ਅਦਾ ਕਰਨ ਬਾਰੇ ਅਪੀਲ ਵੀ ਕੀਤੀ।
ਇਹ ਵੀ ਪੜ੍ਹੋ : ਮੁੱਖ ਮੰਤਰੀ 'ਚੰਨੀ' ਨੇ ਖੇਤੀ ਕਾਨੂੰਨਾਂ ਬਾਰੇ ਰਾਜੇਵਾਲ ਨੂੰ ਕੀਤਾ ਫੋਨ, ਜਾਣੋ ਦੋਹਾਂ ਵਿਚਕਾਰ ਕੀ ਹੋਈ ਗੱਲਬਾਤ
ਇਸ ਬਾਰੇ ਮੁੱਖ ਮੰਤਰੀ ਚੰਨੀ ਨੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਇਸ ਮਾਮਲੇ ਨੂੰ ਹੱਲ ਕਰਨ ਲਈ ਖੰਡ ਮਿੱਲ ਮਾਲਕਾਂ ਅਤੇ ਸਬੰਧਿਤ ਵਿਭਾਗਾਂ ਦੀ ਛੇਤੀ ਬੈਠਕ ਸੱਦੀ ਜਾਵੇ। ਇਸ ਮੌਕੇ ਮੁੱਖ ਮੰਤਰੀ ਚੰਨੀ ਨੇ ਕਿਸਾਨਾਂ ਨੂੰ ਭਰੋਸਾ ਦਿੱਤਾ ਕਿ ਪੰਜਾਬ ਸਰਕਾਰ ਪੂਰੀ ਤਰ੍ਹਾਂ ਕਿਸਾਨਾਂ ਦੇ ਨਾਲ ਅਤੇ ਕਿਸਾਨਾਂ ਦੀਆਂ ਸਾਰੀਆਂ ਸਮੱਸਿਆਵਾਂ ਨੂੰ ਸਰਕਾਰ ਵੱਲੋਂ ਪਹਿਲ ਦੇ ਆਧਾਰ ’ਤੇ ਹੱਲ ਕੀਤਾ ਜਾਵੇਗਾ। ਇਸ ਮੌਕੇ ਕਿਸਾਨ ਆਗੂਆਂ ਨੇ ਮੁੱਖ ਮੰਤਰੀ ਨੂੰ ਸਿਰੋਪਾਓ ਦੇ ਕੇ ਉਨ੍ਹਾਂ ਦਾ ਸਨਮਾਨ ਕੀਤਾ।
ਇਹ ਵੀ ਪੜ੍ਹੋ : ਪੰਜਾਬ ਸਰਕਾਰ ਦਾ ਵੱਡਾ ਐਲਾਨ, ਗੁਲਾਬੀ ਸੁੰਡੀ ਕਾਰਨ ਨਰਮੇ ਦੇ ਹੋਏ ਨੁਕਸਾਨ ਲਈ ਕਿਸਾਨਾਂ ਨੂੰ ਦੇਵੇਗੀ ਰਾਹਤ
ਬੈਠਕ ’ਚ ਮਾਝਾ ਕਿਸਾਨ ਸੰਘਰਸ਼ ਕਮੇਟੀ ਦੇ ਪ੍ਰਧਾਨ ਬਲਵਿੰਦਰ ਸਿੰਘ ਰਾਜੂ, ਦੋਆਬਾ ਕਿਸਾਨ ਯੂਨੀਅਨ ਪੰਜਾਬ ਦੇ ਪ੍ਰਧਾਨ ਕੁਲਦੀਪ ਸਿੰਘ, ਦੋਆਬਾ ਕਿਸਾਨ ਕਮੇਟੀ ਦੇ ਪ੍ਰਧਾਨ ਜੰਗਵੀਰ ਸਿੰਘ ਚੌਹਾਨ, ਦੋਆਬਾ ਕਿਸਾਨ ਸੰਘਰਸ਼ ਕਮੇਟੀ ਦੇ ਪ੍ਰਧਾਨ ਮੁਕੇਸ਼ ਚੰਦਰ ਸ਼ਰਮਾ, ਗੰਨਾ ਸੰਘਰਸ਼ ਕਮੇਟੀ ਦਸੂਹਾ ਦੇ ਪ੍ਰਧਾਨ ਸੁਖਪਾਲ ਸਿੰਘ ਅਤੇ ਭਾਰਤੀ ਕਿਸਾਨ ਯੂਨੀਅਨ ਦੋਆਬਾ ਦੇ ਪ੍ਰਧਾਨ ਸਤਨਾਮ ਸਿੰਘ ਸਾਹਨੀ ਵੀ ਮੌਜੂਦ ਸਨ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਬਾਕਸ 'ਚ ਦਿਓ ਆਪਣੀ ਰਾਏ
ਸਾਡਾ ਮੁੱਖ ਮਕਸਦ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਜਿੱਤਣਾ : ਸੁਖਦੇਵ ਸਿੰਘ ਢੀਂਡਸਾ
NEXT STORY