ਜਲੰਧਰ/ਚੰਡੀਗੜ੍ਹ (ਧਵਨ)- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸਾਫ ਸ਼ਬਦਾਂ ’ਚ ਕਿਹਾ ਹੈ ਕਿ ਆਮ ਆਦਮੀ ਪਾਰਟੀ ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਵਿਰੁੱਧ ਕੋਈ ਦੋਸ਼ ਸਾਬਿਤ ਨਹੀਂ ਹੋਇਆ, ਇਸ ਲਈ ਉਨ੍ਹਾਂ ਦਾ ਦਿੱਲੀ ਦੇ ਮੁੱਖ ਮੰਤਰੀ ਅਹੁਦੇ ਤੋਂ ਅਸਤੀਫਾ ਦੇਣ ਦਾ ਸਵਾਲ ਹੀ ਪੈਦਾ ਨਹੀਂ ਹੁੰਦਾ। ਉਨ੍ਹਾਂ ਕਿਹਾ ਕਿ ਦਿੱਲੀ ਸਰਕਾਰ ਕਾਨੂੰਨ ਅਨੁਸਾਰ ਹੀ ਚੱਲੇਗੀ। ਉਨ੍ਹਾਂ ਕਿਹਾ ਕਿ ਅਸਤੀਫਾ ਉਹ ਵਿਅਕਤੀ ਦਿੰਦਾ ਹੈ, ਜਿਸ ਵਿਰੁੱਧ ਦੋਸ਼ ਸਾਬਿਤ ਹੋ ਜਾਵੇ। ਕੇਜਰੀਵਾਲ ਜਲਦੀ ਜੇਲ ਤੋਂ ਬਾਹਰ ਆਉਣਗੇ ਅਤੇ ਇਕ ਵੱਡੇ ਇਨਕਲਾਬ ਦੀ ਨੀਂਹ ਦੇਸ਼ ’ਚ ਰੱਖੀ ਜਾਵੇਗੀ।
ਭਗਵੰਤ ਮਾਨ ਨੇ ਕਿਹਾ ਕਿ ਅੱਜ ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਦੀ ਆਤਮਾ ਤੜਪ ਰਹੀ ਹੋਵੇਗੀ ਕਿਉਂਕਿ ਦੇਸ਼ ਨੂੰ ਆਜ਼ਾਦੀ ਦਿਵਾਉਣ ਲਈ ਉਨ੍ਹਾਂ ਨੇ ਆਪਣੀਆਂ ਕੁਰਬਾਨੀਆਂ ਦਿੱਤੀਆਂ ਹਨ ਪਰ ਅੱਜ ਦੇਸ਼ ’ਚ ਲੋਕਤੰਤਰ ਨੂੰ ਖਤਮ ਕਰ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਵਿਰੋਧੀ ਧਿਰ ਦੇ ਆਗੂਆਂ ਨੂੰ ਚੋਣਾਂ ’ਚ ਪ੍ਰਚਾਰ ਕਰਨ ਨਹੀਂ ਦਿੱਤਾ ਜਾ ਰਿਹਾ ਅਤੇ ਉਨ੍ਹਾਂ ਨੂੰ ਜੇਲ ਦੀਆਂ ਸੀਖਾਂ ਦੇ ਪਿੱਛੇ ਧੱਕਿਆ ਜਾ ਰਿਹਾ ਹੈ। ਚੰਡੀਗੜ੍ਹ ’ਚ ਮੇਅਰ ਦੀ ਚੋਣ ਦੇ ਸਮੇਂ ਜਿਸ ਤਰ੍ਹਾਂ ਲੋਕਤੰਤਰ ਦਾ ਗਲਾ ਘੁੱਟਿਆ ਗਿਆ, ਉਹ ਦੇਸ਼ ਦੇ ਸਾਹਮਣੇ ਹੈ। ਮੁੱਖ ਮੰਤਰੀ ਨੇ ਕਿਹਾ ਕਿ ਕੇਜਰੀਵਾਲ ਦੀ ਗ੍ਰਿਫਤਾਰੀ ਤੋਂ ਬਾਅਦ ਪੂਰੇ ਦੇਸ਼ ’ਚ ਰੋਸ ਪੈਦਾ ਹੋ ਗਿਆ ਹੈ। ਲੋਕ ਇਹ ਸਮਝ ਰਹੇ ਹਨ ਕਿ ਭਾਜਪਾ ਦੇਸ਼ ਨੂੰ ਤਾਨਾਸ਼ਾਹੀ ਤਰੀਕੇ ਨਾਲ ਚਲਾ ਰਹੀ ਹੈ।
ਪੜ੍ਹੋ ਇਹ ਅਹਿਮ ਖ਼ਬਰ-ਕੈਨੇਡਾ 'ਚ ਰਹਿ ਰਹੇ ਅਸਥਾਈ ਵਸਨੀਕਾਂ ਨੂੰ ਵੱਡਾ ਝਟਕਾ, ਸਰਕਾਰ ਨੇ ਕੀਤਾ ਇਹ ਐਲਾਨ
ਉਨ੍ਹਾਂ ਕਿਹਾ ਕਿ ਪੰਜਾਬ ’ਚ ਰਾਜਪਾਲ ਸਰਕਾਰ ਦੇ ਕੰਮਾਂ ’ਚ ਦਖਲਅੰਦਾਜ਼ੀ ਕਰਦੇ ਹਨ। ਪੱਛਮੀ ਬੰਗਾਲ ’ਚ ਮਮਤਾ ਬੈਨਰਜੀ ਦੀ ਸਰਕਾਰ ਨੂੰ ਤੰਗ ਕੀਤਾ ਜਾ ਰਿਹਾ ਹੈ। ਕੇਰਲ ’ਚ ਰਾਜਪਾਲ ਚੋਣ ਸਰਕਾਰ ਨੂੰ ਚੱਲਣ ਨਹੀਂ ਦੇ ਰਹੇ। ਝਾਰਖੰਡ ’ਚ ਹੇਮੰਤ ਸੋਰੇਨ ਨੂੰ ਅਸਤੀਫਾ ਦੇਣਾ ਪਿਆ ਹੈ। ਤਮਿਲਨਾਡੂ ’ਚ ਰਾਜਪਾਲ ਮੁੱਖ ਮੰਤਰੀ ਤੇ ਸੂਬਾ ਸਰਕਾਰ ਦਾ ਭਾਸ਼ਣ ਪੜ੍ਹਣ ਤੋਂ ਨਾਂਹ ਕਰਦੇ ਹਨ। ਹੁਣ ਦੇਸ਼ ਖਤਰੇ ’ਚ ਪੈ ਚੁੱਕਾ ਹੈ, ਇਸ ਲਈ ਦੇਸ਼ ਦੇ 140 ਕਰੋੜ ਲੋਕਾਂ ਨੂੰ ਮਿਲ ਕੇ ਸੰਵਿਧਾਨ ਨੂੰ ਬਚਾਉਣ ਲਈ ਅੱਗੇ ਆਉਣਾ ਪਵੇਗਾ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਵਿਰੋਧੀ ਸਰਕਾਰਾਂ ਦੇ ਵਿਰੁੱਧ ਈ. ਡੀ., ਸੀ. ਬੀ. ਆਈ. ਅਤੇ ਇਨਕਮ ਟੈਕਸ ਵਿਭਾਗ ਦੀ ਦੁਰਵਰਤੋਂ ਕਰ ਰਹੀ ਹੈ।
ਮੁੱਖ ਮੰਤਰੀ ਕੋਲੋਂ ਜਦੋਂ ਪੁੱਛਿਆ ਗਿਆ ਕਿ ਕੇਜਰੀਵਾਲ ਦੇ ਜੇਲ ’ਚ ਹੋਣ ਨਾਲ ਕੀ ਆਮ ਆਦਮੀ ਪਾਰਟੀ ਦਾ ਪ੍ਰਚਾਰ ਪ੍ਰਭਾਵਿਤ ਹੋਵੇਗਾ ਤਾਂ ਉਨ੍ਹਾਂ ਨੇ ਜਵਾਬ ਦਿੱਤਾ ਕਿ ਸਾਡਾ ਪ੍ਰਚਾਰ ਹੋਰ ਵੀ ਹਮਲਾਵਰ ਤੌਰ ’ਤੇ ਚੱਲੇਗਾ। ਉਨ੍ਹਾਂ ਨੇ ਵਿਅੰਗਾਤਮਕ ਸ਼ਬਦਾਂ ’ਚ ਕਿਹਾ ਕਿ ‘ਰੱਬ ਮੈਨੂੰ ਔਖੇ ਕੰਮ ਹੀ ਦਿੰਦਾ ਹੈ ਕਿਉਂਕਿ ਰੱਬ ਨੂੰ ਪਤਾ ਹੈ ਕਿ ਮੈਂ ਔਖੇ ਕੰਮ ਕਰ ਲੈਂਦਾ ਹਾਂ।’
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।
ਵਿਦੇਸ਼ੋਂ ਆਏ ਫ਼ੋਨ ਨੇ ਘਰ 'ਚ ਪਵਾਏ ਵੈਣ, 1 ਮਹੀਨਾ ਪਹਿਲਾਂ ਅਰਮੀਨੀਆ ਗਏ ਨੌਜਵਾਨ ਦੀ ਸ਼ੱਕੀ ਹਾਲਾਤਾਂ 'ਚ ਹੋਈ ਮੌਤ
NEXT STORY