ਨਵਾਂਸ਼ਹਿਰ (ਤ੍ਰਿਪਾਠੀ)-ਆਇਰਲੈਂਡ ਭੇਜਣ ਦੇ ਬਹਾਨੇ 3.70 ਲੱਖ ਰੁਪਏ ਦੀ ਠੱਗੀ ਮਾਰਨ ਵਾਲੇ ਫਰਜ਼ੀ ਟਰੈਵਲ ਏਜੰਟ ਖ਼ਿਲਾਫ਼ ਥਾਣਾ ਸਦਰ ਦੀ ਪੁਲਸ ਨੇ ਧੋਖਾਦੇਹੀ ਦਾ ਮਾਮਲਾ ਦਰਜ ਕੀਤਾ ਹੈ। ਐੱਸ. ਐੱਸ. ਪੀ. ਨੂੰ ਦਿੱਤੀ ਸ਼ਿਕਾਇਤ ਵਿਚ ਚਰਨਜੀਤ ਪੁੱਤਰ ਬਿੱਕਰ ਸਿੰਘ ਨੇ ਦੱਸਿਆ ਕਿ ਉਹ ਕਿਸੇ ਕੰਮ ਲਈ ਕਸਬਾ ਜਾਡਲਾ ਗਿਆ ਸੀ, ਜਿੱਥੇ ਉਸ ਦੀ ਮੁਲਾਕਾਤ ਮਨਿਆਰੀ ਦੀ ਦੁਕਾਨ ਦੇ ਮਾਲਕ ਮਨੋਹਰ ਲਾਲ ਨਾਲ ਹੋਈ, ਜਿਸ ਨੇ ਦੱਸਿਆ ਕਿ ਉਸ ਦਾ ਮੁੰਡਾ ਸੰਜੀਵ ਮੋਨੂੰ ਟਰੈਵਲ ਏਜੰਟ ਹੈ ਅਤੇ ਲੋਕਾਂ ਨੂੰ ਵਿਦੇਸ਼ ਭੇਜਣ ਦਾ ਕੰਮ ਕਰਦਾ ਹੈ। ਉਸ ਨੇ ਦੱਸਿਆ ਕਿ ਉਕਤ ਏਜੰਟ ਸੰਜੀਵ ਮੋਨੂੰ ਨੇ ਉਸ ਨੂੰ 8 ਲੱਖ ਰੁਪਏ ਵਿਚ ਆਇਰਲੈਂਡ ਭੇਜਣ ਦਾ ਸਮਝੌਤਾ ਕੀਤਾ ਸੀ। ਉਕਤ ਏਜੰਟ ਨੇ ਉਸ ਤੋਂ 3.70 ਲੱਖ ਰੁਪਏ ਅਤੇ ਦਸਤਾਵੇਜ਼ ਲੈ ਲਏ ਪਰ ਉਸ ਨੂੰ ਵਿਦੇਸ਼ ਨਹੀਂ ਭੇਜਿਆ।
ਉਸ ਨੇ ਦੱਸਿਆ ਕਿ ਉਕਤ ਏਜੰਟ ਨੇ ਉਸ ਨੂੰ 1 ਮਹੀਨੇ ਦੇ ਅੰਦਰ-ਅੰਦਰ ਪੈਸੇ ਵਾਪਸ ਕਰਨ ਦਾ ਭਰੋਸਾ ਵੀ ਦਿੱਤਾ ਸੀ ਪਰ ਉਹ ਆਪਣੇ ਵਾਅਦੇ ’ਤੇ ਖਰਾ ਨਹੀਂ ਉਤਰਿਆ। ਉਨ੍ਹਾਂ ਐੱਸ. ਐੱਸ. ਪੀ. ਨੂੰ ਦਿੱਤੀ ਸ਼ਿਕਾਇਤ ’ਚ ਉਕਤ ਫਰਜ਼ੀ ਏਜੰਟ ਖ਼ਿਲਾਫ਼ ਕਾਨੂੰਨ ਤਹਿਤ ਕਾਰਵਾਈ ਕਰਨ ਅਤੇ ਉਸ ਦੇ ਪੈਸੇ ਵਾਪਸ ਕਰਵਾਉਣ ਦੀ ਮੰਗ ਕੀਤੀ ਹੈ।
ਇਹ ਵੀ ਪੜ੍ਹੋ : ਟ੍ਰੈਫਿਕ ’ਚ ਸੁਧਾਰ ਨੂੰ ਲੈ ਕੇ ਜਲੰਧਰ ਕਮਿਸ਼ਨਰੇਟ ਪੁਲਸ ਸਖ਼ਤ, ਜਾਰੀ ਕੀਤੇ ਇਹ ਹੁਕਮ
ਡੀ. ਐੱਸ. ਪੀ. ਪੱਧਰ ਦੇ ਅਧਿਕਾਰੀ ਵੱਲੋਂ ਉਪਰੋਕਤ ਸ਼ਿਕਾਇਤ ਦੀ ਜਾਂਚ ਕਰਨ ਉਪਰੰਤ ਦਿੱਤੀ ਗਈ ਨਤੀਜਾ ਰਿਪੋਰਟ ਦੇ ਆਧਾਰ ’ਤੇ ਥਾਣਾ ਸਦਰ ਨਵਾਂਸ਼ਹਿਰ ਦੀ ਪੁਲਸ ਨੇ ਏਜੰਟ ਸੰਜੀਵ ਕੁਮਾਰ ਉਰਫ਼ ਮੋਨੂੰ ਪੁੱਤਰ ਮਨੋਹਰ ਲਾਲ ਦੇ ਖ਼ਿਲਾਫ਼ ਧੋਖਾਦੇਹੀ ਦਾ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਇਹ ਵੀ ਪੜ੍ਹੋ : ਜਲੰਧਰ: ਗੈਂਗਸਟਰ ਕੌਸ਼ਲ ਚੌਧਰੀ ਦੇ ਨਾਂ 'ਤੇ ਟਰੈਵਲ ਏਜੰਟ ਤੋਂ ਮੰਗੀ 5 ਕਰੋੜ ਦੀ ਫਿਰੌਤੀ, ਗੱਡੀ 'ਤੇ ਚਿਪਕਾਇਆ ਲੈਟਰ
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।
ਦਾਜ ਲਈ ਔਰਤ ਨੂੰ ਘਰੋਂ ਕੱਢਣ ਦੇ ਦੋਸ਼ 'ਚ ਸਹੁਰੇ ਤੇ ਨਨਾਣ ਖ਼ਿਲਾਫ਼ ਮਾਮਲਾ ਦਰਜ
NEXT STORY