ਟਾਂਡਾ ਉੜਮੁੜ (ਪਰਮਜੀਤ ਸਿੰਘ ਮੋਮੀ,ਵਰਿੰਦਰ ਪੰਡਿਤ)- ਇਥੋਂ ਦੇ ਪਿੰਡ ਚੌਟਾਲਾ ਨਾਲ ਸੰਬੰਧਤ ਇਕ ਨੌਜਵਾਨ ਨੂੰ ਵਿਦੇਸ਼ ਭੇਜਣ ਦਾ ਝਾਂਸਾ ਦੇ ਕੇ 3 ਲੱਖ ਰੁਪਏ ਦੀ ਠੱਗੀ ਕਰਨ ਵਾਲੀ ਔਰਤ ਏਜੰਟ ਖ਼ਿਲਾਫ਼ ਟਾਂਡਾ ਪੁਲਸ ਨੇ ਧੋਖਾਧੜੀ ਦਾ ਮਾਮਲਾ ਦਰਜ ਕੀਤਾ ਹੈ। ਪੁਲਸ ਨੇ ਇਹ ਮਾਮਲਾ ਠੱਗੀ ਦਾ ਸ਼ਿਕਾਰ ਹੋਏ ਗੁਰਵਿੰਦਰ ਸਿੰਘ ਪੁੱਤਰ ਸੁਰਿੰਦਰ ਸਿੰਘ ਵਾਸੀ ਪਿੰਡ ਚੌਟਾਲਾ ਵੱਲੋਂ ਐੱਸ. ਐੱਸ. ਪੀ. ਹੁਸ਼ਿਆਰਪੁਰ ਨੂੰ ਦਿੱਤੀ ਗਈ ਸ਼ਿਕਾਇਤ ਉਪਰੰਤ ਡੀ. ਐੱਸ. ਪੀ. ਟਾਂਡਾ ਦਵਿੰਦਰ ਸਿੰਘ ਬਾਜਵਾ ਵੱਲੋਂ ਕੀਤੀ ਗਈ ਜਾਂਚ ਪੜਤਾਲ ਉਪਰੰਤ ਜਸਵੀਰ ਕੌਰ ਉਰਫ਼ ਬੇਬੀ ਪਤਨੀ ਜਸਵੀਰ ਸਿੰਘ ਵਾਸੀ ਪਿੰਡ ਤਲਵੰਡੀ ਸੱਲਾਂ ਹਾਲ ਵਾਸੀ ਹਰਸੀ ਪਿੰਡ ਖ਼ਿਲਾਫ਼ ਦਰਜ ਕੀਤਾ ਹੈ।
ਇਹ ਵੀ ਪੜ੍ਹੋ: Blast ਨਾਲ ਕੰਬਿਆ ਜਲੰਧਰ ਦਾ ਇਹ ਇਲਾਕਾ! ਅੱਗ ਲੱਗਣ ਨਾਲ ਮਚੀ ਹਫ਼ੜਾ-ਦਫ਼ੜੀ, 3 ਲੋਕ ਝੁਲਸੇ
ਪੁਲਸ ਨੂੰ ਦਿੱਤੀ ਗਈ ਸ਼ਿਕਾਇਤ 'ਚ ਗੁਰਵਿੰਦਰ ਸਿੰਘ ਨੇ ਦੱਸਿਆ ਕਿ ਉਕਤ ਮਹਿਲਾ ਏਜੰਟ ਨੇ ਉਸ ਨੂੰ ਅਤੇ ਉਸ ਦੇ ਹੋਰ ਸਾਥੀਆਂ ਨੂੰ ਵਿਦੇਸ਼ ਜੌਰਡਨ ਭੇਜਣ ਦਾ ਝਾਂਸਾ ਦੇ ਕੇ 3 ਲੱਖ ਰੁਪਏ ਦੀ ਠੱਗੀ ਕੀਤੀ ਹੈ। ਟਾਂਡਾ ਪੁਲਸ ਨੇ ਹੁਣ ਮਾਮਲਾ ਦਰਜ ਕਰਕੇ ਅਗਲੇ ਦੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਇਹ ਵੀ ਪੜ੍ਹੋ: ਬੰਗਾ 'ਚ ਵੱਡੀ ਵਾਰਦਾਤ! ਬਜ਼ੁਰਗ ਔਰਤ ਦਾ ਬੇਰਹਿਮੀ ਨਾਲ ਕਤਲ, ਬੈੱਡ ਤੋਂ ਮਿਲੀ ਲਾਸ਼
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
Blast ਨਾਲ ਕੰਬਿਆ ਜਲੰਧਰ ਦਾ ਇਹ ਇਲਾਕਾ! ਅੱਗ ਲੱਗਣ ਨਾਲ ਮਚੀ ਹਫ਼ੜਾ-ਦਫ਼ੜੀ, 3 ਲੋਕ ਝੁਲਸੇ
NEXT STORY