ਟਾਂਡਾ ਉੜਮੁੜ (ਵਰਿੰਦਰ ਪੰਡਿਤ, ਪਰਮਜੀਤ ਮੋਮੀ)- ਪਿੰਡ ਮਿਆਣੀ ਦੇ ਇਕ ਵਿਅਕਤੀ ਨੂੰ ਅਮਰੀਕਾ ਭੇਜਣ ਦਾ ਝਾਂਸਾ ਦੇ ਕੇ 7.43 ਲੱਖ ਰੁਪਏ ਦੀ ਠੱਗੀ ਕਰਨ ਵਾਲੇ ਇਕ ਵਿਅਕਤੀ ਖ਼ਿਲਾਫ਼ ਟਾਂਡਾ ਪੁਲਸ ਨੇ ਧੋਖਾਧੜੀ ਦਾ ਮਾਮਲਾ ਦਰਜ ਕੀਤਾ ਹੈ। ਪੁਲਸ ਨੇ ਇਹ ਮਾਮਲਾ ਠੱਗੀ ਦਾ ਸ਼ਿਕਾਰ ਹੋਏ ਬਲਜੀਤ ਕੌਰ ਪਤਨੀ ਲਖਵਿੰਦਰ ਸਿੰਘ ਵਾਸੀ ਵਾਰਡ ਨੰਬਰ 6 ਮਿਆਣੀ ਵੱਲੋਂ ਜ਼ਿਲ੍ਹਾ ਪੁਲਸ ਮੁਖੀ ਨੂੰ ਦਿੱਤੀ ਗਈ ਸ਼ਿਕਾਇਤ ਦੇ ਆਧਾਰ 'ਤੇ ਸਮੁੱਚੀ ਜਾਂਚ ਪੜਤਾਲ ਉਪਰੰਤ ਸੁਰਜੀਤ ਸਿੰਘ ਉਰਫ਼ ਲਾਡੀ ਪੁੱਤਰ ਲਾਲ ਸਿੰਘ ਵਾਸੀ ਸਿੰਧਾਣਾ ਲੋਹੀਆਂ (ਜਲੰਧਰ) ਦੇ ਖ਼ਿਲਾਫ਼ ਦਰਜ ਕੀਤਾ ਹੈ।
ਇਹ ਵੀ ਪੜ੍ਹੋ: ਪੰਜਾਬ 'ਚ ਠੰਡੀਆਂ ਹਵਾਵਾਂ ਦਾ ਦੌਰ ਸ਼ੁਰੂ! ਮੌਸਮ ਦੀ 10 ਫਰਵਰੀ ਤੱਕ ਵੱਡੀ ਭਵਿੱਖਬਾਣੀ, ਜਾਣੋ ਅਗਲੇ ਦਿਨਾਂ ਦਾ ਹਾਲ
ਪੁਲਸ ਨੂੰ ਦਿੱਤੀ ਗਈ ਦਰਖ਼ਾਸਤ ਵਿੱਚ ਬਲਜੀਤ ਕੌਰ ਨੇ ਦੱਸਿਆ ਕਿ ਉਕਤ ਦੋਸ਼ੀ ਨੇ ਆਪਣੇ ਇਕ ਹੋਰ ਸਾਥੀ ਨਾਲ ਮਿਲ ਕੇ ਉਸ ਦੇ ਪਤੀ ਲਖਵਿੰਦਰ ਸਿੰਘ ਨੂੰ ਵਿਦੇਸ਼ ਅਮਰੀਕਾ ਭੇਜਣ ਦਾ ਝਾਂਸਾ ਦੇ ਕੇ 7.43 ਲੱਖ ਲਏ ਸਨ ਪਰ ਉਕਤ ਵਿਅਕਤੀ ਨੇ ਉਸ ਦੇ ਪਤੀ ਨੂੰ ਅਮਰੀਕਾ ਨਹੀਂ ਭੇਜਿਆ। ਬਲਜੀਤ ਕੌਰ ਨੇ ਦਿੱਤੀ ਗਈ ਦਰਖ਼ਾਸਤ ਵਿੱਚ ਹੋਰ ਦੱਸਿਆ ਕਿ ਉਕਤ ਵਿਅਕਤੀ ਨੇ ਉਨ੍ਹਾਂ ਦੇ ਪੈਸੇ ਵਾਪਸ ਕਰਨ ਦਾ ਇਕਰਾਰਨਾਮਾ ਕੀਤੇ ਜਾਣ ਬਾਵਜੂਦ ਵੀ ਪੈਸੇ ਵਾਪਸ ਨਹੀਂ ਕੀਤੇ। ਪੁਲਸ ਨੇ ਹੁਣ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ।
ਇਹ ਵੀ ਪੜ੍ਹੋ: Punjab: 'ਆਪ' ਆਗੂ ਲੱਕੀ ਓਬਰਾਏ ਨੂੰ ਨਸ਼ਾ ਤਸਕਰ ਦੱਸ ਕੇ ਇਸ ਸ਼ਖ਼ਸ ਨੇ ਲਈ ਕਤਲ ਦੀ ਜ਼ਿੰਮੇਵਾਰੀ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
'ਆਪ' ਦੀ ਸਰਕਾਰ ਦੌਰਾਨ ਪੰਜਾਬ 'ਚ ਕਾਨੂੰਨ ਰਾਜ ਨਹੀਂ ਗੈਂਗਸਟਰ ਰਾਜ ਚੱਲ ਰਿਹਾ: ਜੈਵੀਰ ਸ਼ੇਰਗਿੱਲ
NEXT STORY