ਫਗਵਾੜਾ (ਜਲੋਟਾ)–ਪੁਲਸ ਥਾਣਾ ਰਾਵਲਪਿੰਡੀ ਦੀ ਪੁਲਸ ਨੇ 35 ਲੱਖ ਰੁਪਏ ਦੀ ਧੋਖਾਧੇਹੀ ਦੇ ਮਾਮਲੇ ’ਚ ਦੋ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ। ਜਾਣਕਾਰੀ ਅਨੁਸਾਰ ਬਲਵਿੰਦਰ ਸਿੰਘ ਪੁੱਤਰ ਭਜਨ ਸਿੰਘ ਵਾਸੀ ਪਿੰਡ ਲੱਖਪੁਰ ਥਾਣਾ ਰਾਵਲਪਿੰਡੀ ਨੇ ਦੋਸ਼ ਲਾਇਆ ਹੈ ਕਿ ਪਰਮਜੀਤ ਸਿੰਘ ਪੁੱਤਰ ਉਜਾਗਰ ਸਿੰਘ ਵਾਸੀ ਰੁੜਕੀ ਕਲਾਂ ਥਾਣਾ ਗੋਰਾਇਆ ਜ਼ਿਲ੍ਹਾ ਜਲੰਧਰ ਅਤੇ ਗੁਰਵਿੰਦਰ ਸਿੰਘ ਉਰਫ਼ ਟੋਨੀ ਪੁੱਤਰ ਗੁਰਦੇਵ ਸਿੰਘ ਵਾਸੀ ਪਿੰਡ ਰੱਤਾ ਗੁਧਾ ਜ਼ਿਲ੍ਹਾ ਤਰਨਤਾਰਨ ਨੇ ਉਸ ਦੇ ਪੁੱਤਰ ਨੂੰ ਅਮਰੀਕਾ ਭੇਜਣ ਦੇ ਨਾਂ ’ਤੇ ਕਰੀਬ 35 ਲੱਖ ਰੁਪਏ ਦੀ ਠੱਗੀ ਮਾਰੀ ਹੈ।
ਪੁਲਸ ਨੇ ਮੁਲਜ਼ਮਾਂ ਖ਼ਿਲਾਫ਼ ਧਾਰਾ 420, 406, 120 ਬੀ ਅਤੇ 13 ਪੀ. ਟੀ. ਪੀ. ਹੈਗੁਲੇਸ਼ਨ ਐਕਟ 2014 ਤਹਿਤ ਕੇਸ ਦਰਜ ਕਰ ਲਿਆ ਹੈ। ਖ਼ਬਰ ਲਿਖੇ ਜਾਣ ਤੱਕ ਮੁਲਜ਼ਮ ਪੁਲਸ ਦੀ ਗ੍ਰਿਫ਼ਤਾਰੀ ਤੋਂ ਬਾਹਰ ਹਨ। ਪੁਲਸ ਮਾਮਲੇ ਦੀ ਜਾਂਚ ਕਰ ਰਹੀ ਹੈ।
ਇਹ ਵੀ ਪੜ੍ਹੋ: ਦੋਆਬੇ ਦੇ ਲੋਕਾਂ ਲਈ ਬੇਹੱਦ ਖ਼ਾਸ ਖ਼ਬਰ, ਹੁਣ ਆਦਮਪੁਰ ਤੋਂ ਇਨ੍ਹਾਂ ਰੂਟਾਂ ਲਈ ਉੱਡਣਗੀਆਂ ਫਲਾਈਟਾਂ
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en&pli=1
For IOS:- https://apps.apple.com/in/app/id538323711
ਨੋਟ : ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ
ਹਾਈ ਪ੍ਰੋਫਾਈਲ ਹਨੀ ਟ੍ਰੈਪ ਮਾਮਲੇ ’ਚ ਵੱਡਾ ਖੁਲਾਸਾ, ਪੁਲਸ ਅਫਸਰ ਸਣੇ ਵਕੀਲ ਬੀਬੀ ਦਾ ਨਾਂ ਵੀ ਆਇਆ ਸਾਹਮਣੇ
NEXT STORY