ਟਾਂਡਾ ਉੜਮੁੜ (ਪਰਮਜੀਤ ਸਿੰਘ ਮੋਮੀ)- ਸੂਬਾ ਸਰਕਾਰ ਪੰਜਾਬ ਵਾਸੀਆਂ ਦੇ ਮੌਜੂਦਾ ਹਾਲਾਤ ਦੌਰਾਨ ਦੁੱਖ਼ ਦੀ ਘੜੀ ਵਿੱਚ ਪੂਰੀ ਤਰ੍ਹਾਂ ਨਾਲ ਹੈ ਅਤੇ ਸਰਕਾਰ ਵੱਲੋਂ ਹੜ੍ਹ ਪੀੜਤਾਂ ਦੀ ਹਰ ਸੰਭਵ ਸਹਾਇਤਾ ਕੀਤੀ ਜਾਵੇਗੀ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਵਿਧਾਇਕ ਜਸਵੀਰ ਸਿੰਘ ਰਾਜਾ ਨੇ ਪਿੰਡ ਜਲਾਲਪੁਰ ਵਿਖੇ ਹੋਏ ਇਕ ਸਮਾਗਮ ਵਿੱਚ ਕੀਤਾ। ਇਸ ਮੌਕੇ ਉਨ੍ਹਾਂ ਨੇ ਪਿਛਲੇ ਦਿਨੀਂ ਪਿੰਡ ਰੜਾ ਵਿੱਚ ਹੜ੍ਹ ਦੀ ਚਪੇਟ ਵਿਚ ਆਉਣ ਕਾਰਨ ਮੌਤ ਦਾ ਸ਼ਿਕਾਰ ਹੋਏ ਜੈਲਾ ਸਿੰਘ ਦੇ ਪਰਿਵਾਰਿਕ ਮੈਂਬਰਾਂ ਨੂੰ 4 ਲੱਖ ਰੁਪਏ ਦਾ ਚੈੱਕ ਭੇਂਟ ਕੀਤਾ ਗਿਆ। ਇਸ ਮੌਕੇ ਵਿਧਾਇਕ ਜਸਵੀਰ ਸਿੰਘ ਰਾਜਾ ਨੇ ਦੱਸਿਆ ਕਿ ਮੁੱਖ ਮੰਤਰੀ ਪੰਜਾਬ ਵੱਲੋਂ ਇਹ ਚੈੱਕ ਭੇਜਿਆ ਗਿਆ ਹੈ ਤਾਂ ਜੋ ਪੀੜਤ ਪਰਿਵਾਰ ਦੀ ਮਦਦ ਕੀਤੀ ਜਾ ਸਕੇ।
ਇਹ ਵੀ ਪੜ੍ਹੋ: ਪੰਜਾਬ 'ਚ ਵੱਡੀ ਵਾਰਦਾਤ! ਬੰਨ੍ਹਾਂ ਦੀ ਮਜ਼ਬੂਤੀ ਦੀ ਸੇਵਾ ਕਰ ਰਹੇ ਨੌਜਵਾਨ ਨੂੰ ਮਾਰੀਆਂ ਗੋਲ਼ੀਆਂ
ਇਸ ਸਮੇਂ ਵੀ ਵਿਧਾਇਕ ਜਸਵੀਰ ਸਿੰਘ ਰਾਜਾ ਨੇ ਦੱਸਿਆ ਕਿ ਵਾਲੇ ਦਿਨਾਂ ਤੋਂ ਹੀ ਸਮੁੱਚਾ ਜ਼ਿਲ੍ਹਾ ਪ੍ਰਸ਼ਾਸਨ ਅਤੇ ਉਨ੍ਹਾਂ ਦੀ ਟੀਮ ਪ੍ਰਭਾਵਿਤ ਲੋਕਾਂ ਦੀ ਮਦਦ 'ਚ ਵੱਖ-ਵੱਖ ਸਮਾਜ ਸੇਵੀ ਸੰਸਥਾਵਾਂ ਦੇ ਵੱਡੇ ਸਹਿਯੋਗ ਨਾਲ ਜੁਟੀ ਹੋਈ ਹੈ। ਉਨ੍ਹਾਂ ਦੱਸਿਆ ਕਿ ਇਸੇ ਦੌਰਾਨ ਹੀ ਹੁਸ਼ਿਆਰਪੁਰ ਦੇ ਟਾਂਡਾ ਨਾਲ ਸੰਬੰਧਤ ਵੱਖ-ਵੱਖ ਪਿੰਡ ਅਬਦੁੱਲਾਪੁਰ ਫਤਾ ਕੁੱਲਾ, ਗੰਦੋਵਾਲ, ਟਾਹਲੀ, ਰੜਾ ਮੰਡ ਦੇ ਲੋਕਾਂ ਦਾ ਰੈਸਕਿਊ ਕਰਨ ਦੇ ਨਾਲ ਨਾਲ ਉਨ੍ਹਾਂ ਨੂੰ ਸੁਰੱਖਿਤ ਥਾਵਾਂ 'ਤੇ ਪਹੁੰਚਾਇਆ ਗਿਆ ਹੈ ਅਤੇ ਉਨ੍ਹਾਂ ਦੇ ਰਹਿਣ ਖਾਣ-ਪੀਣ, ਦਵਾਈਆਂ ਅਤੇ ਹੋਰ ਚੀਜ਼ਾਂ ਦਾ ਵੀ ਇੰਤਜ਼ਾਮ ਕੀਤਾ ਗਿਆ ਹੈ।
ਇਹ ਵੀ ਪੜ੍ਹੋ: ਪੰਜਾਬ ਸਰਕਾਰ ਨੇ ਸ਼ਨੀਵਾਰ ਨੂੰ ਐਲਾਨੀ ਛੁੱਟੀ, ਬੰਦ ਰਹਿਣਗੇ ਦਫ਼ਤਰ
ਇਸ ਤੋਂ ਇਲਾਵਾ ਸਮਾਜ ਸੇਵੀ ਸੰਸਥਾਵਾਂ ਲਗਾਤਾਰ ਉਨ੍ਹਾਂ ਦੀ ਸੇਵਾ ਵਿੱਚ ਜੁਟੀਆਂ ਹੋਈਆਂ ਹਨ ਅਤੇ ਹਾਲਾਤ ਠੀਕ ਹੋਣ ਉਪਰੰਤ ਜਿੱਥੇ ਲੋਕ ਆਪਣੇ ਘਰੋਂ ਘਰੀ ਜਾਣਗੇ ਉੱਥੇ ਹੀ ਹੋਏ ਨੁਕਸਾਨ ਦਾ ਜਾਇਜ਼ਾ ਵੀ ਲਿਆ ਜਾਵੇਗਾ ਅਤੇ ਸਮੁੱਚੀ ਰਿਪੋਰਟ ਪੰਜਾਬ ਸਰਕਾਰ ਨੂੰ ਸੌਂਪੀ ਜਾਵੇਗੀ। ਇਸ ਮੌਕੇ ਬਲਾਕ ਪ੍ਰਧਾਨ ਕੇਸ਼ਵ ਸੈਣੀ, ਸਰਪੰਚ ਜਸਵੰਤ ਸਿੰਘ ਬਿੱਟੂ ਜਲਾਲਪੁਰ, ਬਲਾਕ ਪ੍ਰਧਾਨ ਲਖਵਿੰਦਰ ਸਿੰਘ ਸੇਠੀ, ਸਨਮਦੀਪ ਸਿੰਘ ਪੀ. ਏ, ਚਰਨਜੀਤ ਸਿੰਘ ਨਿੱਕੂ ਸਰਪੰਚ, ਸਰਪੰਚ ਮਲਕੀਤ ਸਿੰਘ ਸਲੇਮਪੁਰ, ਸਰਪੰਚ ਸੁਖਵਿੰਦਰਜੀਤ ਸਿੰਘ ਝਾਵਰ, ਜਥੇਦਾਰ ਦਵਿੰਦਰ ਸਿੰਘ ਮੂਨਕ ਵੀ ਮੌਜੂਦ ਸਨ।
ਇਹ ਵੀ ਪੜ੍ਹੋ: ਹੁਣ ਸਤਲੁਜ ਨੇ ਧਾਰਿਆ ਭਿਆਨਕ ਰੂਪ, ਖ਼ਤਰੇ 'ਚ ਕਈ ਪਿੰਡ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਪੰਜਾਬ 'ਚ ਵੱਡੀ ਵਾਰਦਾਤ! ਬੰਨ੍ਹਾਂ ਦੀ ਮਜ਼ਬੂਤੀ ਦੀ ਸੇਵਾ ਕਰ ਰਹੇ ਨੌਜਵਾਨ ਨੂੰ ਮਾਰੀਆਂ ਗੋਲ਼ੀਆਂ
NEXT STORY