ਮੁਕੇਰੀਆਂ (ਬਲਬੀਰ)- ਸਬ-ਡਿਵੀਜ਼ਨ ਮੁਕੇਰੀਆਂ ਦੇ ਪਿੰਡ ਉਮਰਪੁਰ ਦੇ ਗਲੀ ਵਿਚ ਖੇਡ ਰਹੇ ਇਕ 7 ਸਾਲ ਦੇ ਬੱਚੇ 'ਤੇ ਗੁਆਂਢੀ ਦੇ ਕੁੱਤੇ ਨੇ ਹਮਲਾ ਕਰਕੇ ਬੁਰੀ ਤਰ੍ਹਾਂ ਜ਼ਖ਼ਮੀ ਕਰ ਦਿੱਤਾ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਜ਼ਖ਼ਮੀ ਬੱਚੇ ਦੇ ਪਿਤਾ ਅਜੈ ਕੁਮਾਰ ਨੇ ਦੱਸਿਆ ਕਿ ਉਸ ਦਾ ਪੁੱਤਰ ਯੂਵੀ (7) ਗਲੀ ਵਿੱਚ ਖੇਡ ਰਿਹਾ ਸੀ ਜਦੋਂ ਉਨ੍ਹਾਂ ਦੇ ਗੁਆਂਢੀ ਦਾ ਕੁੱਤਾ ਅਚਾਨਕ ਨੇੜਲੇ ਜੰਜ ਘਰ ਦੀ ਇਮਾਰਤ ਤੋਂ ਬਾਹਰ ਆਇਆ ਅਤੇ ਉਸ ਦੇ ਪੁੱਤਰ 'ਤੇ ਹਮਲਾ ਕਰ ਦਿੱਤਾ ਅਤੇ ਬੱਚੇ ਨੂੰ ਮੂੰਹ ਵਿੱਚ ਪਾ ਕੇ ਬੁਰੀ ਤਰ੍ਹਾਂ ਘੜੀਸਦਾ ਹੋਇਆ ਆਪਣੇ ਘਰ ਵੱਲ ਨੂੰ ਲੈ ਗਿਆ। ਉੱਥੇ ਇਕੱਠੇ ਹੋਏ ਲੋਕਾਂ ਨੇ ਬੜੀ ਮੁਸ਼ਕਿਲ ਨਾਲ ਬੱਚੇ ਨੂੰ ਕੁੱਤੇ ਦੇ ਮੂੰਹ ਵਿੱਚੋਂ ਛੁਡਾਇਆ, ਜਿਸ ਕਾਰਨ ਬੱਚਾ ਗੰਭੀਰ ਜ਼ਖਮੀ ਹੋ ਗਿਆ।
ਇਹ ਵੀ ਪੜ੍ਹੋ : ਪੰਜਾਬ 'ਚ ਚੱਲਦੀ ਸ਼ਾਨ-ਏ-ਪੰਜਾਬ 'ਚ ਵਾਪਰੀ ਵੱਡੀ ਘਟਨਾ, ਵੇਖਣ ਵਾਲਿਆਂ ਦੇ ਉੱਡੇ ਹੋਸ਼
ਪਰਿਵਾਰਕ ਮੈਂਬਰਾਂ ਨੇ ਜ਼ਖ਼ਮੀ ਬੱਚੇ ਨੂੰ ਇਲਾਜ ਲਈ ਸਿਵਲ ਹਸਪਤਾਲ ਮੁਕੇਰੀਆਂ ਵਿੱਚ ਦਾਖ਼ਲ ਕਰਵਾਇਆ। ਇਸ ਸਬੰਧੀ ਜਦੋਂ ਐਮਰਜੈਂਸੀ ਡਿਊਟੀ 'ਤੇ ਮੌਜੂਦ ਡਾਕਟਰ ਸਮਿਤਾ ਚੌਧਰੀ ਨਾਲ ਗੱਲ ਕੀਤੀ ਤਾਂ ਉਨ੍ਹਾਂ ਦੱਸਿਆ ਕਿ ਬੱਚੇ ਦੇ ਮੂੰਹ 0'ਤੇ ਬਹੁਤ ਡੂੰਘੇ ਜ਼ਖ਼ਮ ਹੋਣ ਕਾਰਨ ਬੱਚੇ ਨੂੰ ਅੱਗੇ ਰੈਫਰ ਕਰ ਦਿੱਤਾ ਗਿਆ ਹੈ। ਇਥੇ ਇਹ ਵੀ ਧਿਆਨਦੇਣ ਯੋਗ ਹੈ ਕਿ ਕੁੱਤਿਆਂ ਦੇ ਕੱਟਣ ਦੀਆਂ ਅਜਿਹੀਆਂ ਘਟਨਾਵਾਂ ਦਿਨੋ-ਦਿਨ ਵੱਧ ਰਹੀਆਂ ਹਨ ਪਰ ਸਰਕਾਰ ਇਸ ਵੱਲ ਕੋਈ ਧਿਆਨ ਨਹੀਂ ਦੇ ਰਹੀ, ਜੋਕਿ ਇਕ ਚਿੰਤਾ ਦਾ ਵਿਸ਼ਾ ਹੈ।
ਇਹ ਵੀ ਪੜ੍ਹੋ : ਸਰਕਾਰੀ ਬੱਸਾਂ 'ਚ ਸਫ਼ਰ ਕਰਨ ਵਾਲਿਆਂ ਲਈ ਅਹਿਮ ਖ਼ਬਰ, ਆਉਣ ਵਾਲੇ ਦਿਨਾਂ 'ਚ ਝਲਣੀ ਪਵੇਗੀ ਵੱਡੀ ਮੁਸੀਬਤ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਪੰਜਾਬ 'ਚ ਸਪੈਸ਼ਲ DGP ਅਰਪਿਤ ਸ਼ੁਕਲਾ ਨੇ ਟਰੈਵਲ ਏਜੰਟਾਂ ਨੂੰ ਲੈ ਕੇ ਜਾਰੀ ਕੀਤੇ ਸਖ਼ਤ ਹੁਕਮ
NEXT STORY