ਸੁਲਤਾਨਪੁਰ ਲੋਧੀ (ਧੀਰ)-ਚਾਈਨਾ ਡੋਰ ਅਤੇ ਸਰਕਾਰ ਵੱਲੋਂ ਪਾਬੰਦੀ ਲਗਾਉਣ ਦੇ ਹੁਕਮਾਂ ’ਤੇ ਸਖ਼ਤੀ ਨਾਲ ਨਜਿੱਠਣ ਦੇ ਆਦੇਸ਼ਾਂ ਨੂੰ ਪਾਵਨ ਨਗਰੀ ਸੁਲਤਾਨਪੁਰ ਲੋਧੀ ’ਚ ਪ੍ਰਸ਼ਾਸਨ ਅਮਲੀ ਜਾਮਾ ਪਹਿਨਾਉਣ ’ਚ ਬਿਲਕੁਲ ਫੇਲ ਸਾਬਤ ਹੋਇਆ ਹੈ ਅਤੇ ਹਾਲਾਤ ਇਥੋਂ ਤੱਕ ਪਹੁੰਚ ਚੁੱਕੇ ਹਨ ਕਿ ਚਾਈਨਾ ਡੋਰ ਦਾ ਕਾਰੋਬਾਰ ਕਰਨ ਵਾਲੇ ਸ਼ਰੇਆਮ ਪੁਲਸ ਪ੍ਰਸ਼ਾਸਨ ਦੇ ਹੁਕਮਾਂ ਦੀ ਧੱਜੀਆਂ ਉਡਾ ਕੇ ਚਾਈਨਾ ਡੋਰ ਦੀ ਖਰੀਦਾਰੀ ਤੇ ਵੇਚਣ ਦਾ ਕਾਰੋਬਾਰ ਕਰ ਰਹੇ ਹਨ। ਸ਼ਹਿਰ ’ਚ ਹੁਣ ਇਹ ਧੰਦਾ ਪੁਲਸ ਦੀ ਨੱਕ ਹੇਠਾਂ ਸਿਖਰਾਂ ਤੱਕ ਪਹੁੰਚ ਚੁੱਕਾ ਹੈ ਤੇ ਇਸ ਨਾਲ ਕਈ ਵਾਰਦਾਤਾਂ ਹੋਣ ਦੇ ਬਾਵਜੂਦ ਪਤਾ ਨਹੀਂ ਪੁਲਸ ਪ੍ਰਸ਼ਾਸਨ ਇਨ੍ਹਾਂ ਖ਼ੂਨੀ ਡੋਰ ਦਾ ਕਾਰੋਬਾਰ ਕਰਨ ਵਾਲਿਆਂ ਤੇ ਕੋਈ ਕਾਰਵਾਈ ਕਰਨ ਦਾ ਕਿਉਂ ਇੰਤਜਾਰ ਕਰ ਰਿਹਾ ਹੈ।
ਇਹ ਵੀ ਪੜ੍ਹੋ: ਜਲੰਧਰ ਪਹੁੰਚੇ CM ਮਾਨ, ਪੰਜਾਬ ਪੁਲਸ 'ਚ ਭਰਤੀ ਹੋਣ ਵਾਲੇ ਨੌਜਵਾਨਾਂ ਨੂੰ ਵੰਡੇ ਨਿਯੁਕਤੀ ਪੱਤਰ
ਲੋਕਾਂ ਦਾ ਕਹਿਣਾ ਹੈ ਕਿ ਪਹਿਲਾਂ ਤਾਂ ਇਸ ਖੂਨੀ ਡੋਰ ਦਾ ਧੰਦਾ ਦੁਕਾਨਦਾਰ ਲੁਕ ਛਿਪ ਕੇ ਕਰ ਰਹੇ ਸਨ ਪ੍ਰੰਤੂ ਹੁਣ ਤਾਂ ਇਸਨੇ ਸ਼ਰਿ ਦੇ ਹਰ ਮੁਹੱਲੇ ’ਚ ਪੈਰ ਪਸਾਰ ਲਏ ਹਨ। ਜੇ ਪੁਲਸ ਕਿਤੇ ਕੋਈ ਕਾਰਵਾਈ ਵੀ ਕਰਦੀ ਹੈ ਤਾਂ ਰਾਜਨੀਤਿਕ ਸਿਫਾਰਸ਼ਾਂ ਦੇ ਅੱਗੇ ਪੁਲਸ ਬੇਬਸ ਹੋ ਜਾਂਦੀ ਹੈ। ਚਾਈਨਾ ਡੋਰ ਕਾਰੋਬਾਰੀਆਂ ’ਚ ਖੌਫ ਹੁਣ ਪੁਲਸ ਤੋਂ ਉਤਰ ਗਿਆ ਹੈ ਤੇ ਉਨ੍ਹਾਂ ਨੇ ਇਸ ਕਾਰੋਬਾਰ ‘ਚ ਨਾਬਾਲਗ ਲੜਕਿਆਂ ਨੂੰ ਵੀ ਸ਼ਾਮਲ ਕਰ ਲਿਆ ਹੈ, ਜੋ ਆਪਣੇ ਪਹਿਚਾਣ ਵਾਲੇ ਦੇ ਘਰ ਡਿਲੀਵਰੀ ਕਰਦੇ ਹਨ। ਲੋਹੜੀ ਤੇ ਮੱਘਰ ਸੰਗਰਾਂਦ ਦੇ ਦਿਨ ਨਜਦੀਕ ਆਉਣ ਕਾਰਨ ਚਾਈਨਾ ਡੋਰ ਦੀ ਮੰਗ ਜ਼ਿਆਦਾ ਤੇਜ਼ ਹੋ ਗਈ ਹੈ, ਜਿਸ ਨੂੰ ਰੋਕਣ ਲਈ ਜੇ ਪੁਲਸ ਨੇ ਹੁਣ ਵੀ ਸਖਤੀ ਨਾ ਵਰਤੀ ਤਾਂ ਆਉਣ ਵਾਲੇ ਦਿਨਾਂ ’ਚ ਇਸ ਖ਼ੂਨੀ ਡੋਰ ਨਾਲ ਵਾਪਰਨ ਵਾਲੇ ਹਾਦਸਿਆਂ ’ਚ ਵਾਧਾ ਵੀ ਹੋਵੇਗਾ ਅਤੇ ਕਿਸੇ ਵੀ ਸਮੇਂ ਕੋਈ ਅਸੁਖਦ ਘਟਨਾ ਵਾਪਰ ਸਕਦੀ ਹੈ। ਲੋਕਾਂ ਦਾ ਕਹਿਣਾ ਹੈ ਕਿ ਜੇ ਪੁਲਸ ਚਾਹੇ ਤਾਂ ਕਿਸ ਨੂੰ ਨਹੀਂ ਰੋਕ ਸਕਦੀ। ਉਨ੍ਹਾਂ ਸਿਆਸੀ ਆਗੂਆਂ ਨੂੰ ਵੀ ਇਸ ਮਾਮਲੇ ’ਚ ਪੁਲਸ ਪ੍ਰਸ਼ਾਸਨ ਤੇ ਵਾਧੂ ਦਬਾਅ ਨਾ ਪਾਉਣ ਦੀ ਅਪੀਲ ਕੀਤੀ ਹੈ।
ਕੀ ਕਹਿਣੈ ਥਾਣਾ ਮੁਖੀ ਦਾ
ਇਸ ਸਬੰਧੀ ਥਾਣਾ ਸੁਲਤਾਨਪੁਰ ਲੋਧੀ ਮੁਖੀ ਇੰਸਪੈਕਟਰ ਸੋਨਮਦੀਪ ਕੌਰ ਨੇ ਕਿਹਾ ਕਿ ਚਾਈਨਾ ਡੋਰ ਦਾ ਕਾਰੋਬਾਰ ਕਰਨ ਵਾਲੇ ਕਿਸੇ ਵੀ ਵਿਅਕਤੀ ਨੂੰ ਬਖਸ਼ਿਆ ਨਹੀਂ ਜਾਵੇਗਾ ਅਤੇ ਨਾ ਹੀ ਇਸ ਮਾਮਲੇ ’ਚ ਕਿਸੇ ਦੀ ਕੋਈ ਸਿਫ਼ਾਰਿਸ਼ ਮੰਨੀ ਜਾਵੇਗੀ। ਉਨ੍ਹਾਂ ਭਰੋਸਾ ਦਿੱਤਾ ਕਿ ਆਉਣ ਵਾਲੇ ਦਿਨਾਂ ‘ਚ ਸ਼ਹਿਰ ਵਾਸੀਆਂ ਨੂੰ ਇਸ ਦੇ ਸਾਰਥਕ ਨਤੀਜੇ ਮਿਲਣਗੇ।
ਇਹ ਵੀ ਪੜ੍ਹੋ: ਪੰਜਾਬ 'ਚ ਫਿਰ ਵੱਡਾ ਡਾਕਾ! ਰਾਤੋਂ-ਰਾਤ ਖਾਲੀ ਕਰ ਦਿੱਤੀ ਸੁਨਿਆਰੇ ਦੀ ਪੂਰੀ ਦੁਕਾਨ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਘਰ ਦੇ ਬਾਹਰ ਖੜ੍ਹੀ ਐਕਟਿਵਾ ਚੋਰੀ ਕਰਦਿਆਂ ਚੋਰ ਨੂੰ ਲੋਕਾਂ ਨੇ ਕੀਤਾ ਕਾਬੂ
NEXT STORY