ਗੋਰਾਇਆ (ਮੁਨੀਸ਼)- ਚਾਈਨਾ ਡੋਰ ਕਾਰਨ ਰੋਜ਼ਾਨਾ ਹੀ ਹਾਦਸੇ ਹੋ ਰਹੇ ਹਨ ਅਤੇ ਇਸ ਜਾਨਲੇਵਾ ਡੋਰ ਕਾਰਨ ਬੱਚੇ, ਬਜ਼ੁਰਗ, ਪੰਛੀ ਵੀ ਜ਼ਖ਼ਮੀ ਹੋ ਰਹੇ ਹਨ ਅਤੇ ਕਈ ਆਪਣੀ ਕੀਮਤੀ ਜਾਨਾਂ ਵੀ ਗੁਆ ਚੁੱਕੇ ਹਨ। ਜਿਸ ਤੋਂ ਬਾਅਦ ਪੰਜਾਬ ਸਰਕਾਰ ਅਤੇ ਡੀ. ਜੀ. ਪੀ. ਪੰਜਾਬ ਵੱਲੋਂ ਇਹ ਡੋਰ ਵੇਚਣ ਵਾਲੇ ਦੁਕਾਨਦਾਰਾਂ ਖ਼ਿਲਾਫ਼ ਸਖ਼ਤ ਕਾਰਵਾਈ ਕਰਨ ਦੇ ਹੁਕਮ ਦਿੱਤੇ ਹਨ ਅਤੇ ਕਈ ਸ਼ਹਿਰਾਂ ’ਚ ਸਖ਼ਤ ਕਾਰਵਾਈ ਕੀਤੀ ਵੀ ਜਾ ਰਹੀ ਹੈ ਪਰ ਕਈ ਜਗ੍ਹਾ ’ਤੇ ਪੁਲਸ ਦੀ ਕਾਰਵਾਈ ’ਤੇ ਸਵਾਲ ਵੀ ਖੜ੍ਹੇ ਹੋ ਰਹੇ ਹਨ। ਇਥੇ ਪ੍ਰਸ਼ਾਸਨ ਕਾਰਵਾਈ ਦੇ ਨਾਂ ’ਤੇ ਖਾਨਾਪੂਰਤੀ ਕਰਦੇ ਹੋਏ ਦੁਕਾਨਦਾਰਾਂ ਨੂੰ ਬਚਾਉਣ ਦੀ ਪੂਰੀ ਕੋਸ਼ਿਸ਼ ਕਰ ਰਹੀ ਹੈ ਅਤੇ ਪੰਜਾਬ ਸਰਕਾਰ ਦੇ ਹੁਕਮਾਂ ਦੀ ਧੱਜੀਆਂ ਉਡਾ ਰਹੇ ਹਨ। ਖੰਨਾ ਪੁਲਸ ਵੱਲੋਂ ਚਾਈਨਾ ਡੋਰ ਵੇਚਣ ਵਾਲੇ ਦੁਕਾਨਦਾਰਾਂ ਖ਼ਿਲਾਫ਼ ਧਾਰਾ 307 ਤਹਿਤ ਮਾਮਲਾ ਦਰਜ ਕੀਤਾ ਹੈ। ਇਸ ਤੋਂ ਇਲਾਵਾ 188,336,51,39 ਵਾਈਲਡ ਲਾਈਫ ਪ੍ਰੋਡਕਸ਼ਨ ਐਕਟ 1972,15 ਇਨਵਾਇਰਮੈਂਟ ਪ੍ਰੋਟੈਕਸ਼ਨ ਐਕਟ 1986 ਤਹਿਤ ਮਾਮਲਾ ਦਰਜ ਕਰਦੇ ਹੋਏ ਸਖ਼ਤ ਕਾਰਵਾਈ ਕੀਤੀ ਹੈ। ਉੱਥੇ ਹੀ ਜਲੰਧਰ ਦਿਹਾਤੀ ਦੇ ਥਾਣਾ ਗੁਰਾਇਆ ਦੀ ਪੁਲਸ ਵੱਲੋਂ ਦਰਜ ਕੀਤੀ ਗਈ ਐੱਫ਼. ਆਈ. ਆਰ. ਨੰ. 6, ਜਿਸ ’ਚ 30 ਗੱਟੂ ਚਾਈਨਾ ਡੋਰ ਦਾ ਮਾਮਲਾ ਦਰਜ ਕੀਤਾ ਗਿਆ ਹੈ, ਜੋ ਚਰਚਾ ਦਾ ਵਿਸ਼ਾ ਬਣਿਆ ਹੋਇਆ ਹੈ।
ਇਹ ਵੀ ਪੜ੍ਹੋ : ਬਠਿੰਡਾ ਦੇ ਭਾਜਪਾ ਆਗੂ ਸਰੂਪ ਚੰਦ ਸਿੰਗਲਾ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ
ਇਸ ’ਚ ਪੁਲਸ ਨੇ ਗੁਪਤ ਸੂਚਨਾ ਦੇ ਆਧਾਰ’'ਤੇ ਕਾਰਵਾਈ ਕਰਦੇ ਹੋਏ ਦੁਕਾਨਦਾਰ ਯਸ਼ਪਾਲ ਢੀਂਗਰਾ ਪੁੱਤਰ ਮਦਨ ਲਾਲ ਢੀਂਗਰਾ ਵਾਸੀ ਗੁਰਾਇਆ ਖ਼ਿਲਾਫ਼ ਧਾਰਾ 188 ਤਹਿਤ ਮਾਮਲਾ ਦਰਜ ਕੀਤਾ ਹੈ, ਜੋ ਚਰਚਾ ਦਾ ਵਿਸ਼ਾ ਬਣਿਆ ਹੋਇਆ ਹੈ। ਇਸ ਮਾਮਲੇ ’ਚ ਪੁਲਸ ਵੱਲੋਂ ਨਾ ਤਾਂ ਮੀਡੀਆ ਨੂੰ ਜਾਣਕਾਰੀ ਦਿੱਤੀ ਜਾ ਰਹੀ ਹੈ ਨਾ ਹੀ ਠੀਕ ਢੰਗ ਨਾਲ ਦੱਸਿਆ ਜਾ ਰਿਹਾ ਹੈ ਅਤੇ ਨਾ ਹੀ ਕੋਈ ਪ੍ਰੈੱਸ ਨੋਟ ਜਾਰੀ ਕੀਤਾ ਗਿਆ ਹੈ। ਇਹ ਕਾਰਵਾਈ ਇਸ ਲਈ ਵੀ ਚਰਚਾ ਦਾ ਵਿਸ਼ਾ ਬਣੀ ਹੋਈ ਹੈ, ਕਿਉਂਕਿ ਐੱਫ਼. ਆਈ. ਆਰ. ’ਚ ਡੋਰ ਕਿੰਨੀ ਫੜੀ ਗਈ ਹੈ ਉਹ ਨਹੀਂ ਲਿਖੀ ਹੋਈ ਹੈ। ਦੂਜਾ ਇਸ ਲਈ ਵੀ ਚਰਚਾ ਦਾ ਵਿਸ਼ਾ ਬਣੀ ਹੋਈ ਹੈ ਕਿ ਪੰਜਾਬ ’ਚ ਵੱਖ-ਵੱਖ ਕਾਨੂੰਨ ਲਾਗੂ ਹੁੰਦੇ ਲੱਗ ਰਹੇ ਹਨ ਹਨ? ਇਕ ਹੀ ਜੁਰਮ ਲਈ ਵੱਖ-ਵੱਖ ਧਾਰਾਵਾਂ ਕਿਵੇਂ ਲਾਈਆਂ ਜਾ ਰਹੀਆਂ ਹਨ?
ਇਹ ਵੀ ਪੜ੍ਹੋ : ਲਤੀਫਪੁਰਾ ਮਾਮਲੇ 'ਚ ਵੱਡਾ ਖ਼ੁਲਾਸਾ, ਸੁਲਤਾਨਪੁਰ ਲੋਧੀ ਦੀ ਧੀਰ ਫੈਮਿਲੀ ਦਾ ਨਾਂ ਆਇਆ ਸਾਹਮਣੇ
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਸਵੈ ਇੱਛਾ ਨਾਲ 35ਵੀਂ ਵਾਰ ਖ਼ੂਨਦਾਨ ਕਰਨ ਵਾਲਾ ਨੌਜਵਾਨ ਬਹਾਦਰ ਸਿੰਘ ਸਨਮਾਨਤ
NEXT STORY