ਟਾਂਡਾ ਉੜਮੁੜ (ਵਰਿੰਦਰ ਪੰਡਿਤ,ਮੋਮੀ, ਕੁਲਦੀਸ਼) : ਚੌਲਾਂਗ ਟੋਲ ਪਲਾਜ਼ਾ ’ਤੇ 91ਵੇਂ ਦਿਨਾਂ ਤੋਂ ਨਵੇਂ ਖੇਤੀ ਕਾਨੂੰਨਾਂ ਦਾ ਵਿਰੋਧ ਕਰ ਰਹੇ ਕਿਸਾਨ ਅੱਜ ਮੀਂਹ ਵਿਚ ਵੀ ਉਥੇ ਹੀ ਡਟੇ ਰਹੇ। ਦੋਆਬਾ ਕਿਸਾਨ ਕਮੇਟੀ ਵੱਲੋਂ ਮੋਦੀ ਸਰਕਾਰ ਖ਼ਿਲਾਫ਼ ਲਾਏ ਪੱਕੇ ਮੋਰਚੇ ਵਿਚ ਇਲਾਕੇ ਦੇ ਵੱਖ-ਵੱਖ ਪਿੰਡਾਂ ਤੋਂ ਆਏ ਕਿਸਾਨਾਂ ਨੇ ਮੋਦੀ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕਰਦੇ ਹੋਏ ਕਿਸਾਨ ਮਾਰੂ ਖੇਤੀ ਕਾਨੂੰਨਾਂ ਨੂੰ ਜਲਦ ਰੱਦ ਕਰਨ ਦੀ ਮੰਗ ਕੀਤੀ।
ਜਥੇਬੰਦੀ ਦੇ ਪ੍ਰਧਾਨ ਜੰਗਵੀਰ ਸਿੰਘ ਰਸੂਲਪੁਰ ਦੇ ਦਿਸ਼ਾ-ਨਿਰਦੇਸ਼ਾਂ ਅਧੀਨ ਪ੍ਰਿਥਪਾਲ ਸਿੰਘ ਗੁਰਾਇਆ, ਅਮਰਜੀਤ ਸਿੰਘ ਕੁਰਾਲਾ, ਰਜਿੰਦਰ ਸਿੰਘ ਟਿੱਲੂਵਾਲ, ਗੁਰਮਿੰਦਰ ਸਿੰਘ, ਬਲਵਿੰਦਰ ਸਿੰਘ ਆਦਿ ਦੀ ਅਗਵਾਈ ਵਿੱਚ ਲਾਏ ਗਏ ਧਰਨੇ ਨੂੰ ਵੱਖ-ਵੱਖ ਬੁਲਾਰਿਆਂ ਨੇ ਸੰਬੋਧਨ ਕੀਤਾ। ਉਨ੍ਹਾਂ ਆਖਿਆ ਕਿ ਦਿੱਲੀ ਦੀਆਂ ਸਰੱਹਦਾਂ ’ਤੇ ਡਟੇ ਲੱਖਾਂ ਕਿਸਾਨ ਕਈ ਮਹੀਨਿਆਂ ਦਾ ਰਾਸ਼ਨ ਆਪਣੇ ਨਾਲ ਲੈ ਕੇ ਗਏ ਹਨ ਅਤੇ ਦਿੱਲੀ ਦੀ ਘੇਰਾਬੰਦੀ ਇਸੇ ਤਰਾਂ ਜਾਰੀ ਰਹੇਗੀ। ਉਨ੍ਹਾਂ ਆਖਿਆ ਕਿ ਆਉਣ ਵਾਲੇ ਦਿਨਾਂ ਵਿੱਚ ਜੇਕਰ ਮੋਦੀ ਸਰਕਾਰ ਨੇ ਦੇਸ਼ ਦੇ ਅੰਨਦਾਤਿਆ ਦੀਆਂ ਹੱਕੀ ਮੰਗਾਂ ਦੀ ਸੁਣਵਾਈ ਵਿੱਚ ਦੇਰੀ ਅਤੇ ਆਨਾਕਾਨੀ ਕੀਤੀ ਤਾਂ ਦੇਸ਼ ਵਿਚ ਤਿੱਖਾ ਸੰਘਰਸ਼ ਸ਼ੁਰੂ ਹੋ ਜਾਵੇਗਾ।
ਉਨ੍ਹਾਂ ਆਖਿਆ ਖੇਤੀ ਕਾਨੂੰਨਾਂ ਖ਼ਿਲਾਫ਼ ਪੰਜਾਬ ਅਤੇ ਹੋਰਨਾਂ ਸੂਬਿਆਂ ਵਿੱਚ ਸ਼ਾਂਤਮਈ ਤਰੀਕੇ ਨਾਲ ਅੰਦੋਲਨ ਕਰ ਰਹੇ ਕਿਸਾਨਾਂ ਤੇ ਸਰਕਾਰਾਂ ਜ਼ਬਰ ਕਰਨਾ ਅਤੇ ਝੂਠੇ ਪਰਚੇ ਦੇਣਾ ਬੰਦ ਕਰਨ। ਅੱਜ ਲੰਗਰ ਦਾ ਪ੍ਰਬੰਧ ਦਾਰਾਪੁਰ ਬਾਈਪਾਸ ਗੁਰਦੁਆਰਾ ਕਮੇਟੀ ਦੇ ਸੇਵਾਦਾਰਾਂ ਨੇ ਕੀਤਾ। ਇਸ ਮੌਕੇ ਇੰਦਰਜੀਤ ਸਿੰਘ, ਜਗਤਾਰ ਸਿੰਘ, ਅੰਮ੍ਰਿਵੀਰ ਪਾਲ ਸਿੰਘ, ਰਵਿੰਦਰ ਸਿੰਘ ਵਡੈਚ ਆਦਿ ਮੌਜੂਦ ਸਨ।
ਠੰਡ ’ਤੇ ਆਸਥਾ ਪਈ ਭਾਰੀ, ਦੱਸਵੇਂ ਪਾਤਸ਼ਾਹੀ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਕੱਢਿਆ ਗਿਆ ਨਗਰ ਕੀਰਤਨ
NEXT STORY