ਟਾਂਡਾ ਉੜਮੁੜ (ਵਰਿੰਦਰ ਪੰਡਿਤ)— ਚੌਲਾਂਗ ਟੋਲ ਪਲਾਜ਼ਾ ’ਤੇ ਖੇਤੀ ਕਾਨੂੰਨਾਂ ਖ਼ਿਲਾਫ਼ ਦੋਆਬਾ ਕਿਸਾਨ ਕਮੇਟੀ ਵੱਲੋਂ ਲਾਇਆ ਗਿਆ ਪੱਕਾ ਮੋਰਚਾ ਲਗਾਤਾਰ ਜਾਰੀ ਹੈ। ਜਥੇਬੰਦੀ ਦੇ ਪ੍ਰਧਾਨ ਜੰਗਵੀਰ ਸਿੰਘ ਰਸੂਲਪੁਰ ਦੇ ਦਿਸ਼ਾ-ਨਿਰਦੇਸ਼ਾਂ ਅਧੀਨ ਲਾਏ ਗਏ ਧਰਨੇ ਦੇ 83ਵੇਂ ਦਿਨ ਵੱਖ-ਵੱਖ ਪਿੰਡਾਂ ਤੋਂ ਆਏ ਕਿਸਾਨਾਂ ਨੇ ਕਿਸਾਨ ਮਾਰੂ ਖੇਤੀ ਕਾਨੂੰਨ ਲੈ ਕੇ ਆਉਣ ਵਾਲੀ ਮੋਦੀ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ।
ਇਹ ਵੀ ਪੜ੍ਹੋ : ਸਾਲ 2020 ਪੰਜਾਬ ’ਚ ਇਨ੍ਹਾਂ ਪਰਿਵਾਰਾਂ ਨੂੰ ਦੇ ਗਿਆ ਵੱਡੇ ਦੁੱਖ, ਜਬਰ-ਜ਼ਿਨਾਹ ਦੀਆਂ ਘਟਨਾਵਾਂ ਨੇ ਵਲੂੰਧਰੇ ਦਿਲ
ਪਿ੍ਰਥੀਪਾਲ ਸਿੰਘ ਗੁਰਾਇਆ, ਅਮਰਜੀਤ ਸਿੰਘ ਕੁਰਾਲਾ ਅਤੇ ਜਰਨੈਲ ਸਿੰਘ ਕੁਰਾਲਾ ਦੀ ਅਗਵਾਈ ਵਿੱਚ ਹੋਏ ਅੱਜ ਦੇ ਰੋਸ ਵਿਖਾਵੇ ਦੌਰਾਨ ਨਿਰਮਲ ਸਿੰਘ ਲੱਕੀ, ਮਾਸਟਰ ਰਜਿੰਦਰ ਸਿੰਘ ਆਦਿ ਬੁਲਾਰਿਆਂ ਨੇ ਆਖਿਆ ਕਿ ਦੇਸ਼ ਵਿਆਪੀ ਕਿਸਾਨ ਅੰਦੋਲਨ ਦੇ ਬਾਵਜ਼ੂਦ ਮੋਦੀ ਸਰਕਾਰ ਜੇਕਰ ਆਪਣੀ ਜਿੱਦ ਨਹੀਂ ਛੱਡਦੀ ਤਾਂ ਕਿਸਾਨ ਕਾਲੇ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਬਹੁਪਸਾਰੀ ਮੋਰਚਿਆਂ ’ਤੇ ਆਪਣਾ ਸੰਘਰਸ਼ ਹੋਰ ਤੇਜ਼ ਕਰਨ ਲਈ ਮਜ਼ਬੂਰ ਹੋਣਗੇ । ਉਨ੍ਹਾਂ ਆਖਿਆ ਕਿ ਆਰਪਾਰ ਦੀ ਲੜਾਈ ਕਾਨੂੰਨਾਂ ਦੇ ਖਾਤਮੇ ਤੱਕ ਜਾਰੀ ਰਹੇਗੀ।
ਇਹ ਵੀ ਪੜ੍ਹੋ : UAE ਤੋਂ ਆਏ ਮੁੰਡੇ ’ਤੇ ਚੜਿ੍ਹਆ ਕਿਸਾਨੀ ਰੰਗ, ਧਰਨੇ ’ਚ ਸ਼ਾਮਲ ਹੋਣ ਲਈ ਰੱਦ ਕੀਤਾ ਆਪਣਾ ਵਿਆਹ
ਇਸ ਮੌਕੇ ਕੁਲਵੰਤ ਸਿੰਘ, ਗੁਰਮੀਤ ਸਿੰਘ, ਸਵਰਨ ਸਿੰਘ, ਬਹਾਦਰ ਸਿੰਘ ਸ਼ਾਹਪੁਰ, ਜਰਨੈਲ ਸਿੰਘ ਜੌੜਾ, ਬਲਰਾਜ ਸਿੰਘ ਖਰਲ ਕਲਾ, ਗੁਰਵਿੰਦਰ ਸਿੰਘ, ਮਨਦੀਪ ਸਿੰਘ, ਗਾਮਾ ਚੋਲਾਂਗ, ਮਨਜੋਤ ਸਿੰਘ ਖਾਲਸਾ, ਕਮਲਜੀਤ ਸਿੰਗ, ਰਜਿੰਦਰ ਸਿੰਘ, ਸੰਦੀਪ ਸਿੰਘ, ਮਾਸਟਰ ਦਲਜੀਤ ਸਿੰਘ, ਮੱਖਣ ਸਿੰਘ, ਰਜਿੰਦਰ ਪਾਲ ਸਿੰਘ ਸੂਬੇਦਾਰ, ਅਸ਼ੋਕ ਜਾਜਾ, ਮਨਜੀਤ ਸਿੰਘ ਟੋਬਾ, ਅਵਤਾਰ ਸਿੰਘ, ਸਰਪੰਚ ਹਰਚੰਦ ਸਿੰਘ, ਰਸ਼ਪਾਲ ਸਿੰਘ ਸੈਣੀ ਆਦਿ ਮੌਜੂਦ ਸਨ ।
ਇਹ ਵੀ ਪੜ੍ਹੋ : ਦੁੱਖ ਭਰੀ ਖ਼ਬਰ: ਦਿੱਲੀ ਧਰਨੇ ਤੋਂ ਪਰਤੇ ਇਕ ਹੋਰ ਕਿਸਾਨ ਦੀ ਹੋਈ ਮੌਤ
ਪੁਲਸ ਨੇ ਸ਼ਰਾਬ ਸਮੇਤ ਦੋਸ਼ੀ ਨੂੰ ਕੀਤਾ ਕਾਬੂ
NEXT STORY