ਟਾਂਡਾ ਉੜਮੁੜ (ਵਰਿੰਦਰ ਪੰਡਿਤ) : ਹਾਈਵੇ ਚੌਲਾਂਗ ਟੋਲ ਪਲਾਜ਼ਾ ’ਤੇ ਦੋਆਬਾ ਕਿਸਾਨ ਕਮੇਟੀ ਵੱਲੋਂ ਲਾਏ ਗਏ ਧਰਨੇ ਦੇ 78ਵੇਂ ਦਿਨ ਕਿਸਾਨਾਂ ਨੇ ਨਵੇਂ ਖੇਤੀਬਾੜੀ ਕਾਨੂੰਨਾਂ ਅਤੇ ਮੋਦੀ ਸਰਕਾਰ ਖ਼ਿਲਾਫ਼ ਜੰਮ ਕੇ ਭੜਾਸ ਕੱਢੀ ਹੈ। ਜਥੇਬੰਦੀ ਦੇ ਪ੍ਰਧਾਨ ਜੰਗਵੀਰ ਸਿੰਘ ਰਸੂਲਪੁਰ ਦੇ ਦਿਸ਼ਾ-ਨਿਰਦੇਸ਼ਾਂ ਅਧੀਨ ਹਰਭਜਨ ਸਿੰਘ ਰਾਪੁਰ, ਸਤਪਾਲ ਸਿੰਘ ਮਿਰਜ਼ਾਪੁਰ, ਪ੍ਰਿਥਪਾਲ ਸਿੰਘ ਦੀ ਅਗਵਾਈ ਵਿੱਚ ਹੋਏ ਰੋਸ ਪ੍ਰਦਰਸ਼ਨ ਦੌਰਾਨ ਨਿਰਮਲ ਸਿੰਘ ਲੱਕੀ, ਅਵਤਾਰ ਸਿੰਘ, ਕੁਲਵੰਤ ਸਿੰਘ ਆਦਿ ਬੁਲਾਰਿਆਂ ਨੇ ਕਿਹਾ ਕਿ ਇਕ ਪਾਸੇ ਦੇਸ਼ ਦੇ ਕਿਸਾਨ ਕੜਾਕੇ ਦੀ ਠੰਡ ਵਿੱਚ ਸੜਕਾਂ ’ਤੇ ਰੁਲ ਰਹੇ ਹਨ, ਉੱਥੇ ਹੀ ਲੱਖਾਂ ਕਿਸਾਨਾਂ ਦੇ ਵਿਰੋਧ ਨੂੰ ਅੱਖੋਂ-ਪਰੋਖੇ ਕਰਦੇ ਹੋਏ ਪ੍ਰਧਾਨ ਮੰਤਰੀ ਮੋਦੀ ਮਨ ਕੀ ਬਾਤ ਕਰਦੇ ਹੋਏ ਅਜੇ ਵੀ ਖੇਤੀਬਾੜੀ ਕਾਨੂੰਨਾਂ ਨੂੰ ਸਹੀ ਠਹਿਰਾਅ ਰਹੇ ਹਨ।
ਉਨ੍ਹਾਂ ਆਖਿਆ ਪ੍ਰਧਾਨ ਮੰਤਰੀ ਨੂੰ ਮਨ ਕੀ ਬਾਤ ਕਰਨ ਦੀ ਬਜਾਏ ਕਿਸਾਨਾਂ ਨਾਲ ਗੱਲ ਕਰਨੀ ਚਾਹੀਦੀ ਹੈ। ਬੁਲਾਰਿਆਂ ਨੇ ਅੱਗੇ ਕਿਹਾ ਦੇਸ਼ ਵਿਆਪੀ ਕਿਸਾਨ ਅੰਦੋਲਨ ਦੌਰਾਨ ਵੱਖ-ਵੱਖ ਸੂਬਿਆਂ ਦੇ ਕਿਸਾਨਾਂ ਨੇ ਦਿੱਲੀ ਸਰਹੱਦ ’ਤੇ ਪੱਕੇ ਡੇਰੇ ਲਾ ਲਏ ਹਨ। ਇਸ ਦੇ ਨਾਲ ਹੀ ਸੂਬੇ ਦੇ ਵੱਖ-ਵੱਖ ਟੋਲ ਪਲਾਜ਼ਿਆਂ, ਮੋਦੀ ਸਹਿਯੋਗੀ ਕਾਰਪੋਰੇਟ ਘਰਾਣਿਆਂ ਦੇ ਵਪਾਰਕ ਅਦਾਰਿਆਂ ਅੱਗੇ ਵੀ ਕਿਸਾਨ ਡਟੇ ਰਹਿਣਗੇ। ਇਸ ਮੌਕੇ ਕਿਸਾਨ ਆਗੂਆਂ ਨੇ ਦੱਸਿਆ ਕਿ 23 ਦਸੰਬਰ ਨੂੰ ਟੋਲ ਪਲਾਜ਼ਾ ਧਰਨੇ ਦੌਰਾਨ ਧਾਰਮਿਕ ਸਮਾਗਮ ਕਰਵਾ ਕੇ ਕਿਸਾਨ ਅੰਦੋਲਨ ਦੌਰਾਨ ਸ਼ਹੀਦ ਹੋਏ ਕਿਸਾਨਾਂ ਨੂੰ ਸ਼ਰਧਾਂਜਲੀ ਦਿੱਤੀ ਜਾਵੇਗੀ।
ਇਸ ਮੌਕੇ ਅਵਤਾਰ ਸਿੰਘ, ਕੁਲਵੰਤ ਸਿੰਘ ਕੁਰਾਲਾ, ਨਿਰਮਲ ਸਿੰਘ ਖੁਣਖੁਣ ਕਲਾ, ਹਰਭਜਨ ਸਿੰਘ, ਕਮਲਜੀਤ ਸਿੰਘ ਕੁਰਾਲਾ ਆਦਿ ਮੌਜ਼ੂਦ ਸਨ ।
ਕੜਾਕੇ ਦੀ ਠੰਡ ’ਚ ਦਿੱਲੀ ਡਟੇ ਕਿਸਾਨਾਂ ਲਈ ਟਾਂਡਾ ਤੋਂ ਭੇਜੀਆਂ ਗਈਆਂ 5 ਕੁਇੰਟਲ ਪਿੰਨੀਆਂ
NEXT STORY