ਟਾਂਡਾ ਉੜਮੁੜ (ਪਰਮਜੀਤ ਮੋਮੀ)- ਸੈਂਟ ਮੈਰੀ ਕੈਥੋਲਿਕ ਚਰਚ ਟਾਂਡਾ ਵਿਖੇ ਪ੍ਰਭੂ ਯਿਸੂ ਮਸੀਹ ਦੇ ਜਨਮ ਦਿਹਾੜੇ ਨਾਲ ਸਬੰਧਤ ਕ੍ਰਿਸਮਿਸ ਦਾ ਤਿਉਹਾਰ ਧੂਮਧਾਮ ਨਾਲ ਮਨਾਇਆ ਗਿਆ, ਜਿਸ ਵਿੱਚ ਇਲਾਕੇ ਦੀਆਂ ਮਸੀਹੀ ਸੰਗਤਾਂ ਨੇ ਬੜੇ ਉਤਸ਼ਾਹ ਨਾਲ ਹਿੱਸਾ ਲਿਆ। ਕੈਥੋਲਿਕ ਚਰਚ ਦੇ ਪ੍ਰਧਾਨ ਸਭ ਵੀ ਫਰਾਂਸਿਸ ਦੀ ਅਗਵਾਈ ਵਿੱਚ ਹੋਏ ਕ੍ਰਿਸਮਸ ਦੇ ਸਮਾਗਮ ਦੌਰਾਨ ਸਭ ਤੋਂ ਪਹਿਲਾਂ ਵਿਸ਼ਵ ਸ਼ਾਂਤੀ ਲਈ ਪ੍ਰਾਰਥਨਾ ਕੀਤੀ ਗਈ। ਇਸ ਮੌਕੇ ਇਕੱਤਰ ਹੋਈਆਂ ਮਸੀਹੀ ਸੰਗਤਾਂ ਨੇ ਪ੍ਰਭੂ ਯਿਸੂ ਮਸੀਹ ਦੀ ਮਹਿਮਾ ਦਾ ਗੁਣਗਾਨ ਕੀਤਾ।
ਇਹ ਵੀ ਪੜ੍ਹੋ: ਪਾਕਿ ਰੇਂਜਰਸ ਵੱਲੋਂ ਗ੍ਰਿਫ਼ਤਾਰ ਸ਼ਾਹਕੋਟ ਦੇ ਨੌਜਵਾਨ ਬਾਰੇ ਹੈਰਾਨੀਜਨਕ ਖ਼ੁਲਾਸੇ! ਅੱਤਵਾਦੀ ਰਿੰਦਾ ਦੇ ਪਿੰਡ...

ਇਸ ਮੌਕੇ ਵਿਸ਼ੇਸ਼ ਤੌਰ 'ਤੇ ਮੁਖ ਮਹਿਮਾਨ ਵਜੋਂ ਪਹੁੰਚੇ ਫਾਦਰ ਵਰਕੀ ਪੀ. ਡੀ. ਨੇ ਪਵਿੱਤਰ ਬਾਈਬਲ ਵਿਚੋਂ ਪ੍ਰਭੂ ਯਿਸੂ ਮਸੀਹ ਦੀਆਂ ਸਿੱਖਿਆਵਾਂ ਦਾ ਪ੍ਰਚਾਰ ਕੀਤਾ। ਇਸ ਮੌਕੇ ਉਨ੍ਹਾਂ ਨੇ ਕ੍ਰਿਸਮਿਸ ਤੇ ਤਿਉਹਾਰ ਦੀ ਮੁਬਾਰਕਬਾਦ ਦਿੱਤੀ। ਇਸ ਮੌਕੇ ਵਿਸ਼ੇਸ਼ ਮਹਿਮਾਨ ਦੇ ਤੌਰ 'ਤੇ ਪਹੁੰਚੇ ਕ੍ਰਿਸ਼ਚਨ ਨੈਸ਼ਨਲ ਫਰੰਟ ਦੇ ਬਲਾਕ ਪ੍ਰਧਾਨ ਟਾਂਡਾ ਡਾ. ਆਯੂਬ ਮਸੀਹ ਨੇ ਵੀ ਪ੍ਰਭੂ ਯਿਸੂ ਮਸੀਹ ਦੀਆਂ ਸਿੱਖਿਆਵਾਂ 'ਤੇ ਚੱਲਣ ਲਈ ਪ੍ਰੇਰਨਾ ਦਿੱਤੀ। ਇਸ ਤੋਂ ਇਲਾਵਾ ਬੀ. ਐੱਮ. ਐੱਸ. ਚਰਚ ਟਿੱਲੂ ਵਾਲ ਖੁਣ ਖੁਣ ਕਲਾਂ ਵਿਖੇ ਕ੍ਰਿਸਮਿਸ ਦਾ ਤਿਉਹਾਰ ਵਿਖੇ ਬੜੀ ਹੀ ਸ਼ਰਧਾ ਉਤਸ਼ਾਹ ਨਾਲ ਮਨਾਇਆ ਗਿਆ। ਚਰਚ ਦੇ ਮੁੱਖ ਸੇਵਾਦਾਰ ਪਾਸਟਰ ਬਲਵੰਤ ਵਿਜੇ ਦੀ ਅਗਵਾਈ ਵਿੱਚ ਹੋਏ ਕ੍ਰਿਸਮਸ ਦੇ ਸਮਾਗਮ ਦੀ ਸ਼ੁਰੂਆਤ ਵਿਸ਼ਵ ਸਾਂਤੀ ਲਈ ਪ੍ਰਾਰਥਨਾ ਕਰਕੇ ਕੀਤੀ ਗਈ। ਇਸ ਸਮਾਗਮ 'ਚ ਇਲਾਕੇ ਦੀਆਂ ਸੰਗਤਾਂ ਨੇ ਸ਼ਮੂਲੀਅਤ ਕੀਤੀ। ਚਰਚ ਭਜਨ ਮੰਡਲੀ ਵੱਲੋਂ ਪ੍ਰਭੂ ਯਿਸੂ ਮਸੀਹ ਜੀ ਦੀ ਮਹਿਮਾ ਦਾ ਗੁਣਗਾਨ ਕੀਤਾ ਗਿਆ।

ਇਸ ਮੌਕੇ ਪਾਸਟਰ ਬਲਵੰਤ ਵਿਜੈ ਵੱਲੋਂ ਪਰਮੇਸ਼ਵਰ ਦੀ ਪਵਿੱਤਰ ਬਾਣੀ ਦਾ ਪ੍ਰਚਾਰ ਕਰਦੇ ਹੋਏ ਸਾਂਤੀ ਅਤੇ ਮਿਲਾਪ ਦਾ ਸੰਦੇਸ਼ ਦਿੱਤਾ ਅਤੇ ਪ੍ਰਭੂ ਯਿਸੂ ਮਸੀਹ ਜੀ ਦੀਆ ਸਿੱਖਿਆਵਾਂ 'ਤੇ ਚੱਲਣ ਲਈ ਪ੍ਰੇਰਤ ਕੀਤਾ ਗਿਆ ਅਤੇ ਸਭਨਾਂ ਨੂੰ ਕ੍ਰਿਸਮਸ ਦੀਆਂ ਮੁਬਾਰਕਾ ਦਿੱਤੀਆਂ। ਇਸ ਮੌਕੇ ਚਰਚ ਕਮੇਟੀ ਵੱਲੋਂ ਆਈਆ ਹੋਈਆਂ ਪ੍ਰਮੁੱਖ ਸ਼ਖ਼ਸ਼ੀਅਤਾਂ ਦਾ ਸਨਮਾਨ ਕੀਤਾ ਗਿਆ। ਇਸ ਮੌਕੇ ਐਲਡਰ ਡਾ. ਭੁਪਿੰਦਰ ਜੱਸਲ ਵਲੋ ਸਟੇਜ ਸਕੱਤਰ ਦੀ ਭੂਮਿਕਾ ਨਿਭਾਉਂਦੇ ਹੋਏ ਇਲਾਕੇ ਦੀਆਂ ਸਮੂਹ ਮਸੀਹੀ ਸੰਗਤਾਂ ਨੂੰ ਕ੍ਰਿਸਮਸ ਅਤੇ ਵੱਡੇ ਦਿਨ ਦੀ ਮੁਬਾਰਕਬਾਦ ਦਿੰਦੇ ਹੋਏ ਪ੍ਰਭੂ ਯਿਸੂ ਮਸੀਹ ਦੀਆਂ ਸਿੱਖਿਆਵਾਂ ਨੂੰ ਆਪਣੇ ਜੀਵਨ ਵਿੱਚ ਅਪਣਾਉਣ ਲਈ ਪ੍ਰੇਰਿਤ ਕੀਤਾ ਗਿਆ।



ਇਹ ਵੀ ਪੜ੍ਹੋ: ਜਲੰਧਰ ਦੇ ਬੱਸ ਸਟੈਂਡ 'ਤੇ ਨਸ਼ੇ 'ਚ ਟੱਲੀ ਮਿਲਿਆ ASI ! ਬੋਲਿਆ, 'ਅੱਧਾ ਪੈੱਗ'... ਵੀਡੀਓ ਵਾਇਰਲ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਜਲੰਧਰ 'ਚ ਈ-ਮੇਲ ਰਾਹੀਂ ਫਿਰੌਤੀ ਮੰਗਣ ਵਾਲੀ ਔਰਤ ਗ੍ਰਿਫ਼ਤਾਰ
NEXT STORY