ਹੁਸ਼ਿਆਰਪੁਰ (ਵੈੱਬ ਡੈਸਕ)- ਹੁਸ਼ਿਆਰਪੁਰ 'ਚ ਭਾਜਪਾ ਤੇ ਬਸਪਾ ਵਿਚਾਲੇ ਝੜਪ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਮਿਲੀ ਜਾਣਕਾਰੀ ਮੁਤਾਬਕ ਹੁਸ਼ਿਆਰਪੁਰ ਦੇ ਪਿੰਡ ਬਾੜੀਆਂ ਕਲਾਂ 'ਚ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਦੀ ਮੂਰਤੀ ਨਾਲ ਛੇੜਛਾੜ ਦੇ ਮਾਮਲੇ ਤੋਂ ਬਾਅਦ ਉਸ ਸਮੇਂ ਮਾਹੌਲ ਤਣਾਅਪੂਰਨ ਹੋ ਗਿਆ, ਜਦੋਂ ਮੌਕੇ ’ਤੇ ਪਹੁੰਚੇ ਭਾਜਪਾ ਆਗੂਆਂ ਅਤੇ ਬਸਪਾ ਵਰਕਰਾਂ ਵਿਚਾਲੇ ਵਿਵਾਦ ਹੋ ਗਿਆ।
ਇਹ ਵੀ ਪੜ੍ਹੋ- ਜੈਕਾਰਿਆਂ ਨਾਲ ਗੂੰਜਿਆ ਸੁਲਤਾਨਪੁਰ ਲੋਧੀ, 'ਬਾਬੇ ਨਾਨਕ' ਦੇ ਵਿਆਹ ਪੁਰਬ ਮੌਕੇ ਸਜਿਆ ਅਲੌਕਿਕ ਨਗਰ ਕੀਰਤਨ

ਦੱਸਿਆ ਜਾ ਰਿਹਾ ਹੈ ਕਿ ਇਸ ਦੌਰਾਨ ਬਸਪਾ ਦੇ ਇਕ ਵਰਕਰ ਨੇ ਸਾਬਕਾ ਕੇਂਦਰੀ ਮੰਤਰੀ ਵਿਜੇ ਸਾਂਪਲਾ 'ਤੇ ਮਾਈਕ ਨਾਲ ਹਮਲਾ ਕਰ ਦਿੱਤਾ। ਇਸ ਘਟਨਾ ਵੇਲੇ ਭਾਜਪਾ ਆਗੂ ਮੌਕੇ 'ਤੇ ਮੌਜੂਦ ਸਨ। ਭਾਜਪਾ ਦੇ ਸਾਬਕਾ ਕੇਂਦਰੀ ਮੰਤਰੀ ਅਤੇ ਸੀਨੀਅਰ ਆਗੂ ਵਿਜੇ ਸਾਂਪਲਾ, ਪੰਜਾਬ ਭਾਜਪਾ ਐੱਸ. ਸੀ. ਮੋਰਚਾ ਦੇ ਪ੍ਰਧਾਨ ਸ਼ੀਤਲ ਅੰਗੁਰਾਲ ਅਤੇ ਹੁਸ਼ਿਆਰਪੁਰ ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਨੀਤਿਨ ਗੁਪਤਾ ਨੰਨੂ ਮੌਕੇ ’ਤੇ ਪਹੁੰਚੇ ਸਨ। ਹਮਲੇ 'ਚ ਵਿਜੇ ਸਾਂਪਲਾ ਨੂੰ ਸੱਟ ਲੱਗਣ ਦੀ ਵੀ ਖ਼ਬਰ ਸਾਹਮਣੇ ਆਈ ਹੈ। ਵਰਕਰਾਂ ਵਿਚਾਲੇ ਹੋਈ ਤਿੱਖੀ ਬਹਿਸਬਾਜ਼ੀ ਦੌਰਾਨ ਇਲਾਕੇ 'ਚ ਤਣਾਅ ਦਾ ਮਾਹੌਲ ਬਣ ਗਿਆ। ਮੌਕੇ ਉਤੇ ਪੁਲਸ ਵੀ ਵੱਡੀ ਗਿਣਤੀ ਵਿਚ ਤਾਇਨਾਤ ਕੀਤੀ ਗਈ ਹੈ।
ਇਹ ਵੀ ਪੜ੍ਹੋ- ਪੰਜਾਬ ਵਾਸੀਆਂ ਲਈ Good News! ਰੇਲ ਨੈੱਟਵਰਕ ਨਾਲ ਜੁੜੇਗਾ ਕੰਢੀ ਖੇਤਰ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170
ਸੁਲਤਾਨਪੁਰ ਲੋਧੀ ਵਿਖੇ ਮਸ਼ਹੂਰ ਰੈਸਟੋਰੈਂਟ ’ਚ ਲੱਗੀ ਭਿਆਨਕ ਅੱਗ, ਲੱਖਾਂ ਦਾ ਨੁਕਸਾਨ
NEXT STORY