ਜਲੰਧਰ (ਸੋਨੂੰ)- ਜਲੰਧਰ ਦੇ ਬੂਟਾ ਮੰਡੀ 'ਚ ਇਕ ਧਾਰਮਿਕ ਸਥਾਨ 'ਤੇ ਮਰਦਾਂ ਅਤੇ ਔਰਤਾਂ ਵਿਚਕਾਰ ਝੜਪ ਹੋ ਗਈ। ਇਸ ਦੌਰਾਨ ਇਕ ਧਿਰ ਵੱਲੋਂ ਇਸ ਦੀ ਵੀਡੀਓ ਵੀ ਬਣਾਈ ਗਈ, ਜੋ ਸੋਸ਼ਲ ਮੀਡੀਆ 'ਤੇ ਵਾਇਰਲ ਹੋ ਗਈ ਹੈ। ਇਸ ਦੌਰਾਨ ਪੀੜਤਾਂ ਵੱਲੋਂ ਇਸ ਮਾਮਲੇ ਨੂੰ ਲੈ ਕੇ ਥਾਣਾ 5 ਦੇ ਬਾਹਰ ਧਰਨਾ ਦਿੱਤਾ ਗਿਆ।
ਇਸ ਦੌਰਾਨ ਲੋਕਾਂ ਨੇ ਇਨਸਾਫ਼ ਦੀ ਅਪੀਲ ਕੀਤੀ ਸੀ। ਹੁਣ ਏ. ਸੀ. ਪੀ. ਵੈਸਟ ਸਰਵਣ ਜੀਤ ਸਿੰਘ ਨੇ ਕਿਹਾ ਕਿ ਪੀਰ ਦਰਗਾਹ ਵਾਲੀ ਥਾਂ 'ਤੇ ਲੜਾਈ ਹੋਈ। ਇਸ ਝੜਪ ਵਿੱਚ ਔਰਤ ਦੇ ਕੱਪੜੇ ਪਾੜ ਦਿੱਤੇ ਗਏ। ਇਸ ਦੇ ਨਾਲ ਹੀ ਘਟਨਾ ਸਬੰਧੀ ਪੀੜਤ ਧਿਰ ਦੇ ਬਿਆਨ ਦਰਜ ਕਰਕੇ ਐੱਫ਼. ਆਈ. ਆਰ. ਦਰਜ ਕਰ ਲਈ ਗਈ ਹੈ।

ਇਹ ਵੀ ਪੜ੍ਹੋ: ਜਲੰਧਰ ਤੋਂ ਦਿਲ-ਦਹਿਲਾ ਦੇਣ ਵਾਲੀ ਖ਼ਬਰ, ਪਰਿਵਾਰਕ ਝਗੜੇ ਨੇ ਲੈ ਲਈ ਮਾਸੂਮ ਦੀ ਜਾਨ
ਘਟਨਾ ਸਬੰਧੀ ਲੋਕਾਂ ਨੇ ਥਾਣੇ ਦੇ ਐੱਸ. ਐੱਚ. ਓ. 'ਤੇ ਦੋਸ਼ ਲਗਾਇਆ ਹੈ ਕਿ ਥਾਣਾ ਇੰਚਾਰਜ ਮੌਕੇ 'ਤੇ ਮੌਜੂਦ ਸੀ ਪਰ ਕੋਈ ਕਾਰਵਾਈ ਨਹੀਂ ਕੀਤੀ ਗਈ। ਪੁਲਸ ਦਾ ਕਹਿਣਾ ਹੈ ਕਿ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਪੁਲਸ ਅਧਿਕਾਰੀ ਨੇ ਕਿਹਾ ਕਿ ਮਾਮਲੇ ਸਬੰਧੀ ਸਿਰਫ਼ ਇਕ ਧਿਰ ਨੇ ਸ਼ਿਕਾਇਤ ਦਰਜ ਕਰਵਾਈ ਹੈ, ਜਿਸ ਲਈ ਐੱਫ਼. ਆਈ. ਆਰ. ਦਰਜ ਕੀਤੀ ਗਈ ਹੈ। ਪੁਲਸ ਅਧਿਕਾਰੀ ਨੇ ਕਿਹਾ ਕਿ ਮੁਲਜ਼ਮ ਨੂੰ ਜਲਦੀ ਹੀ ਗ੍ਰਿਫ਼ਤਾਰ ਕਰ ਲਿਆ ਜਾਵੇਗਾ।
ਦੱਸਿਆ ਜਾ ਰਿਹਾ ਹੈ ਕਿ ਇਹ ਝਗੜਾ ਪ੍ਰਧਾਨਗੀ ਨੂੰ ਲੈ ਕੇ ਹੋਇਆ ਹੈ। ਇਸ ਤੋਂ ਪਹਿਲਾਂ ਪ੍ਰਧਾਨਗੀ ਨੂੰ ਲੈ ਕੇ ਇਕ ਮੀਟਿੰਗ ਹੋਈ ਸੀ ਅਤੇ ਦੋਵਾਂ ਧਿਰਾਂ ਵਿੱਚ ਇਸ 'ਚ ਸਮਝੌਤਾ ਵੀ ਹੋਇਆ ਸੀ ਪਰ ਇਸ ਤੋਂ ਬਾਅਦ ਇਕ ਧਿਰ ਨੇ ਦੂਜੀ ਧਿਰ 'ਤੇ ਧਾਰਮਿਕ ਸਥਾਨ 'ਤੇ ਹੱਥੋਪਾਈ ਦਾ ਦੋਸ਼ ਲਗਾਇਆ ਹੈ। ਵਾਇਰਲ ਵੀਡੀਓ ਵਿੱਚ ਵੇਖਿਆ ਜਾ ਸਕਦਾ ਹੈ ਕਿ ਇਕ ਪਾਸੇ ਔਰਤਾਂ ਆਪਸ ਵਿੱਚ ਹੱਥੋਪਾਈ ਕਰ ਰਹੀਆਂ ਹਨ। ਦੂਜੇ ਪਾਸੇ ਧਾਰਮਿਕ ਸਥਾਨ ਦੇ ਗੇਟ ਦੇ ਬਾਹਰ ਮਰਦ ਆਪਸ ਵਿੱਚ ਹੱਥੋਪਾਈ ਕਰ ਰਹੇ ਹਨ। ਇਸ ਦੌਰਾਨ ਧਾਰਮਿਕ ਸਥਾਨ 'ਤੇ ਕਾਫ਼ੀ ਹੰਗਾਮਾ ਹੋਇਆ। ਇਸ ਹੱਥੋਪਾਈ ਵਿੱਚ ਇਕ ਔਰਤ ਦੇ ਕੱਪੜੇ ਵੀ ਪਾੜ ਦਿੱਤੇ ਗਏ।
ਇਹ ਵੀ ਪੜ੍ਹੋ: ਭਾਰੀ ਮੀਂਹ ਨੇ ਧੋ ਦਿੱਤਾ ਅਸਮਾਨ, ਜਲੰਧਰੋਂ ਨਜ਼ਰ ਆਉਣ ਲੱਗੇ ਬਰਫੀਲੇ ਪਹਾੜ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਜਲੰਧਰ ਦਾ ਸ਼ਾਹਕੋਟ ਦੇਸ਼ 'ਚੋਂ ਪਹਿਲੇ ਸਥਾਨ 'ਤੇ, ਕੇਂਦਰ ਨੇ ਕੀਤਾ ਵੱਡਾ ਐਲਾਨ
NEXT STORY