ਜਲੰਧਰ (ਮਹੇਸ਼)–ਥਾਣਾ ਸਦਰ ਜਮਸ਼ੇਰ ਅਧੀਨ ਪੈਂਦੇ ਇਲਾਕੇ 66 ਫੁੱਟੀ ਰੋਡ ’ਤੇ ਸਥਿਤ ਇਕ ਇੰਸਟੀਚਿਊਟ ਵਿਚ ਵਿਦਿਆਰਥੀਆਂ ਦੇ 2 ਗਰੁੱਪਾਂ ਵਿਚ ਜੰਮ ਕੇ ਟਕਰਾਅ ਹੋਇਆ, ਜਿਸ ਨਾਲ ਕਾਲਜ ਵਿਚ ਸਥਿਤੀ ਤਣਾਅਪੂਰਨ ਬਣ ਗਈ ਅਤੇ ਇਸ ਸਬੰਧੀ ਸੂਚਨਾ ਮਿਲਦੇ ਹੀ ਥਾਣਾ ਸਦਰ ਅਤੇ ਫਤਿਹਪੁਰ ਚੌਂਕੀ ਦੀ ਪੁਲਸ ਪਹੁੰਚੀ। ਉਥੇ ਵਿਗੜੇ ਹੋਏ ਮਾਹੌਲ ਨੂੰ ਸ਼ਾਂਤ ਕਰਨ ਦੀ ਪੁਲਸ ਨੇ ਕਾਫ਼ੀ ਕੋਸ਼ਿਸ਼ ਕੀਤੀ ਪਰ ਕਸ਼ਮੀਰੀ ਅਤੇ ਪੰਜਾਬੀ ਵਿਦਿਆਰਥੀਆਂ ਵੱਲੋਂ ਇਕ-ਦੂਜੇ ’ਤੇ ਲਾਏ ਜਾ ਰਹੇ ਦੋਸ਼ਾਂ ਨੂੰ ਲੈ ਕੇ ਪੁਲਸ ਕਾਰਵਾਈ ਦੀ ਮੰਗ ਕੀਤੀ ਜਾ ਰਹੀ ਸੀ।
ਪੁਲਸ ਵੱਲੋਂ ਇਸ ਸਬੰਧ ਵਿਚ ਕੋਈ ਕਾਨੂੰਨੀ ਕਾਰਵਾਈ ਨਾ ਕੀਤੇ ਜਾਣ ਕਾਰਨ ਵਿਦਿਆਰਥੀਆਂ ਦਾ ਗੁੱਸਾ ਹੋਰ ਵਧ ਗਿਆ। ਕਾਲਜ ਦੀ ਮੈਨੇਜਮੈਂਟ ਵੱਲੋਂ ਵੀ ਇਸ ਮਾਮਲੇ ਨੂੰ ਕਾਨੂੰਨੀ ਦਾਇਰੇ ਤੋਂ ਦੂਰ ਰੱਖਣ ਲਈ ਵਿਦਿਆਰਥੀਆਂ ਦੇ ਦੋਵਾਂ ਗਰੁੱਪਾਂ ਵਿਚ ਰਾਜ਼ੀਨਾਮਾ ਕਰਵਾਉਣ ਦੇ ਯਤਨ ਕੀਤੇ ਜਾ ਰਹੇ ਹਨ ਪਰ ਮਾਹੌਲ ਸ਼ਾਂਤਮਈ ਹੋਣ ਦੀ ਬਜਾਏ ਲਗਾਤਾਰ ਵਿਗੜਦਾ ਗਿਆ।
ਇਹ ਵੀ ਪੜ੍ਹੋ: ਅੱਜ ਜਲੰਧਰ ਦਾ ਦੌਰਾ ਕਰਨਗੇ CM ਕੇਜਰੀਵਾਲ ਤੇ CM ਭਗਵੰਤ ਮਾਨ, ਕਰ ਸਕਦੇ ਨੇ ਵੱਡੇ ਐਲਾਨ
ਦੇਰ ਸ਼ਾਮ ਡੀ. ਸੀ. ਪੀ. ਲਾਅ ਐਂਡ ਆਰਡਰ ਡਾ. ਅੰਕੁਰ ਗੁਪਤਾ ਨੇ ਇਸ ਸਬੰਧ ਵਿਚ ਮੀਡੀਆ ਨੂੰ ਦੱਸਿਆ ਕਿ ਕਿਸੇ ਗੱਲ ਨੂੰ ਲੈ ਕੇ ਇੰਸਟੀਚਿਊਟ ਵਿਚ ਵਿਦਿਆਰਥੀਆਂ ਦੇ 2 ਗਰੁੱਪਾਂ ਵਿਚ ਝਗੜਾ ਹੋਇਆ ਸੀ, ਜਿਸ ਨੂੰ ਲੈ ਕੇ ਦੋਵਾਂ ਗਰੁੱਪਾਂ ਨੂੰ ਆਪਸ ਵਿਚ ਬਿਠਾ ਕੇ ਕਾਲਜ ਦੀ ਮੈਨੇਜਮੈਂਟ, ਪੁਲਸ ਅਤੇ ਐਡਮਨਿਸਟ੍ਰੇਸ਼ਨ ਵੱਲੋਂ ਮਾਮਲੇ ਨੂੰ ਠੰਢਾ ਕਰਨ ਦੀ ਕੋਸ਼ਿਸ਼ ਕੀਤੀ ਗਈ। ਇਸ ਸਬੰਧ ਿਵਚ ਐਡਮਨਿਸਟ੍ਰੇਸ਼ਨ ਨੇ ਇਕ ਕਮੇਟੀ ਵੀ ਬਣਾ ਦਿੱਤੀ ਹੈ, ਜਿਹੜੀ ਕਿ ਪੂਰੇ ਮਾਮਲੇ ਦੀ ਜਾਂਚ ਕਰੇਗੀ। ਸੀ. ਸੀ. ਟੀ. ਵੀ. ਕੈਮਰਿਆਂ ਦੀ ਫੁਟੇਜ ਨੂੰ ਵੀ ਘੋਖਿਆ ਜਾ ਰਿਹਾ ਹੈ, ਉਸ ਤੋਂ ਬਾਅਦ ਬਣਦੀ ਕਾਰਵਾਈ ਕੀਤੀ ਜਾਵੇਗੀ।
ਇਹ ਵੀ ਪੜ੍ਹੋ: ਜਲੰਧਰ 'ਚ ਜਲਦੀ ਹੀ ਡਰੈੱਸ ਕੋਡ 'ਚ ਨਜ਼ਰ ਆਉਣਗੇ ਆਟੋ ਚਾਲਕ, ਟਰੈਫਿਕ ਪੁਲਸ ਵੱਲੋਂ ਹਦਾਇਤਾਂ ਜਾਰੀ
ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਲੁਧਿਆਣਾ ਤੋਂ ਭਿਜਵਾਈ ਜੰਮੂ-ਕਸ਼ਮੀਰ ਦੇ ਪ੍ਰਭਾਵਿਤਾਂ ਲਈ ‘777ਵੇਂ ਟਰੱਕ ਦੀ ਰਾਹਤ ਸਮੱਗਰੀ’
NEXT STORY