ਜਲੰਧਰ (ਸੋਨੂੰ)- ਜਲੰਧਰ ਦੇ ਕਿਸ਼ਨਪੁਰਾ ਇਲਾਕੇ 'ਚ ਕਿਰਾਏ ਦੇ ਪੈਸਿਆਂ ਨੂੰ ਲੈ ਕੇ ਮਕਾਨ ਮਾਲਕ ਅਤੇ ਕਿਰਾਏਦਾਰ ਵਿਚਕਾਰ ਝਗੜਾ ਹੋ ਗਿਆ। ਗੁੱਸੇ 'ਚ ਆਏ ਕਿਰਾਏਦਾਰ ਨੇ ਮਕਾਨ ਮਾਲਕ ਦੇ ਘਰ 'ਤੇ ਇੱਟਾਂ ਨਾਲ ਹਮਲਾ ਕਰ ਦਿੱਤਾ ਅਤੇ ਇਹ ਘਟਨਾ ਸੀ. ਸੀ. ਟੀ. ਵੀ. ਕੈਮਰਿਆਂ 'ਚ ਕੈਦ ਹੋ ਗਈ। ਮਿਲੀ ਜਾਣਕਾਰੀ ਮੁਤਾਬਕ ਐਤਵਾਰ ਸਵੇਰੇ ਕਿਰਾਏ ਦੇ ਪੈਸਿਆਂ ਨੂੰ ਲੈ ਕੇ ਦੋਵਾਂ ਧਿਰਾਂ ਵਿਚਕਾਰ ਝਗੜਾ ਹੋ ਗਿਆ।

ਇਹ ਵੀ ਪੜ੍ਹੋ: ਚੰਡੀਗੜ੍ਹ 'ਚ ਵੱਡੀ ਵਾਰਦਾਤ! ਮਾਮੂਲੀ ਵਿਵਾਦ ਨੇ ਧਾਰਿਆ ਖ਼ੂਨੀ ਰੂਪ, ਆੜ੍ਹਤੀ ਦਾ ਬੇਰਹਿਮੀ ਨਾਲ ਕਤਲ
ਦੇਰ ਰਾਤ ਹੋਏ ਝਗੜੇ ਤੋਂ ਬਾਅਦ ਕਿਰਾਏਦਾਰ ਨੇ ਕੁਝ ਨੌਜਵਾਨਾਂ ਨੂੰ ਫੋਨ ਕਰਕੇ ਬੁਲਾ ਲਿਆ ਅਤੇ ਉਨ੍ਹਾਂ ਨੇ ਮਕਾਨ ਮਾਲਕ 'ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਦਿੱਤਾ। ਘਟਨਾ ਦੌਰਾਨ ਇੱਟਾਂ ਅਤੇ ਪੱਥਰ ਵੀ ਚਲਾਏ ਗਏ। ਸਾਰੀ ਘਟਨਾ ਇਲਾਕੇ 'ਚ ਲੱਗੇ ਸੀ. ਸੀ. ਟੀ. ਵੀ. ਕੈਮਰਿਆਂ ਵਿੱਚ ਕੈਦ ਹੋ ਗਈ ਹੈ। ਘਟਨਾ ਦੀ ਜਾਣਕਾਰੀ ਮਿਲਣ ਤੋਂ ਬਾਅਦ ਥਾਣਾ ਰਾਮਾ ਮੰਡੀ ਪੁਲਸ ਪਹੁੰਚੀ ਅਤੇ ਜਾਂਚ ਸ਼ੁਰੂ ਕਰ ਦਿੱਤੀ। ਪੁਲਸ ਨੇ ਘਟਨਾ ਸਥਾਨ ਦਾ ਮੁਆਇਨਾ ਕੀਤਾ ਅਤੇ ਮੌਜੂਦ ਲੋਕਾਂ ਦੇ ਬਿਆਨ ਦਰਜ ਕੀਤੇ। ਪੁਲਸ ਹੁਣ ਸੀ. ਸੀ. ਟੀ. ਵੀ. ਫੁਟੇਜ ਅਤੇ ਮੌਜੂਦ ਲੋਕਾਂ ਦੇ ਬਿਆਨਾਂ ਦੇ ਆਧਾਰ 'ਤੇ ਮਾਮਲੇ ਦੀ ਜਾਂਚ ਕਰ ਰਹੀ ਹੈ।

ਇਹ ਵੀ ਪੜ੍ਹੋ: ਪੰਜਾਬ ਦੇ ਮੌਸਮ ਦੀ 20 ਅਗਸਤ ਤੱਕ ਵੱਡੀ ਭਵਿੱਖਬਾਣੀ! ਪਵੇਗਾ ਭਾਰੀ ਮੀਂਹ, ਇਨ੍ਹਾਂ ਜ਼ਿਲ੍ਹਿਆਂ 'ਚ Alert
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਜਲੰਧਰ ਦੇ ਦੋਮੋਰੀਆ ਪੁਲ 'ਤੇ ਬੋਰਿੰਗ ਦੌਰਾਨ ਕਰੰਟ ਲੱਗਣ ਨਾਲ ਮਜ਼ਦੂਰ ਦੀ ਮੌਤ
NEXT STORY