ਗੁਰਾਇਆ (ਮੁਨੀਸ਼) : ਪੰਜਾਬ ਸਰਕਾਰ ਵੱਲੋਂ ਸੂਬੇ ਭਰ ਦੀਆਂ 510 ਅਨਾਜ ਮੰਡੀਆਂ ਨੂੰ 12 ਨਵੰਬਰ ਤੋਂ ਬੰਦ ਕਰਨ ਦੇ ਹੁਕਮ ਜਾਰੀ ਕੀਤੇ ਗਏ ਹਨ। ਇਸ ਤੋਂ ਬਾਅਦ ਹੁਣ ਜਿਹੜੀਆਂ ਮੰਡੀਆਂ ਨੂੰ ਬੰਦ ਕਰਨ ਦੇ ਹੁਕਮ ਜਾਰੀ ਹੋਏ ਹਨ, ਉਨ੍ਹਾਂ ਵਿਚ ਖ਼ਰੀਦ ਨਹੀਂ ਕੀਤੀ ਜਾ ਰਹੀ। ਇਸ ਕਾਰਨ ਕਿਸਾਨਾਂ ਦੀ ਫ਼ਸਲ ਜਿਹੜੀ ਅਜੇ ਵੀ ਖੇਤਾਂ ਿਵਚ ਖੜ੍ਹੀ ਹੈ, ਉਹ ਪ੍ਰੇਸ਼ਾਨ ਹੋ ਰਹੇ ਹਨ। ਜੇਕਰ ਗੱਲ ਕੀਤੀ ਜਾਵੇ ਮਾਰਕੀਟ ਕਮੇਟੀ ਗੁਰਾਇਆ ਅਧੀਨ ਮੰਡੀਆਂ ਦੀ, ਜਿਹੜੀਆਂ ਮੰਡੀਆਂ ਬੰਦ ਕਰਨ ਦੇ ਹੁਕਮ ਦਿੱਤੇ ਗਏ ਹਨ, ਉਨ੍ਹਾਂ ਵਿਚ ਅਨਾਜ ਮੰਡੀ ਰੁੜਕਾ ਕਲਾਂ ਅਤੇ ਅਨਾਜ ਮੰਡੀ ਮਨਸੂਰਪੁਰ ਸ਼ਾਮਲ ਹਨ। ਹੁਣ ਉਥੇ ਨਾ ਤਾਂ ਖ਼ਰੀਦ ਕੀਤੀ ਜਾ ਰਹੀ ਹੈ ਅਤੇ ਨਾ ਹੀ ਕਿਸਾਨ ਫ਼ਸਲ ਲਿਆ ਰਹੇ ਹਨ।
ਇਹ ਵੀ ਪੜ੍ਹੋ : ਪੰਜਾਬ 'ਚ ਵਾਪਰੀ ਵੱਡੀ ਵਾਰਦਾਤ, ਭੈਣ ਨੂੰ ਮਿਲਣ ਆਏ ਭਰਾ ਦਾ ਗੋਲ਼ੀਆਂ ਮਾਰ ਕੇ ਕਤਲ
ਪੰਜਾਬ ਸਰਕਾਰ ਦੇ ਇਨ੍ਹਾਂ ਹੁਕਮਾਂ ਤੋਂ ਬਾਅਦ ਜਿਥੇ ਆੜ੍ਹਤੀਆਂ ਵਿਚ ਰੋਸ ਪਾਇਆ ਜਾ ਰਿਹਾ ਹੈ, ਉਥੇ ਹੀ ਕਿਸਾਨ ਜਥੇਬੰਦੀਆਂ ਵਿਚ ਵੀ ਰੋਸ ਹੈ। ਕਿਸਾਨਾਂ ਦਾ ਕਹਿਣਾ ਹੈ ਕਿ ਇਸ ਵਾਰ ਦੋਆਬਾ ਵਿਚ ਪੰਜਾਬ ਸਰਕਾਰ ਵੱਲੋਂ ਝੋਨੇ ਦੀ ਫ਼ਸਲ ਦੀ ਬਿਜਾਈ ਵੀ ਲੇਟ ਸ਼ੁਰੂ ਕਰਨ ਦੇ ਹੁਕਮ ਜਾਰੀ ਕੀਤੇ ਗਏ ਸਨ, ਜਿਸ ਕਾਰਨ ਝੋਨੇ ਦੀ ਫ਼ਸਲ ਲੇਟ ਹੋਈ ਹੈ। ਅਜੇ ਵੀ ਉਨ੍ਹਾਂ ਦੀਆਂ ਫ਼ਸਲਾਂ ਖੇਤਾਂ ਵਿਚ ਤਿਆਰ ਖੜ੍ਹੀਆਂ ਹਨ ਅਤੇ ਕੁਝ ਥਾਵਾਂ ’ਤੇ ਫ਼ਸਲ ਤਿਆਰ ਹੋਣ ਦੇ ਕੰਢੇ ’ਤੇ ਹੈ ਪਰ ਇਸ ਤਰ੍ਹਾਂ ਦੇ ਹੁਕਮ ਜਾਰੀ ਕਰਨ ਤੋਂ ਕਿਸਾਨ ਪ੍ਰੇਸ਼ਾਨ ਹਨ।
ਇਹ ਵੀ ਪੜ੍ਹੋ : ਰਾਸ਼ਟਰੀ ਜਾਂਚ ਏਜੰਸੀ ਦੀ ਅੰਮ੍ਰਿਤਪਾਲ ਸਿੰਘ ਖ਼ਿਲਾਫ਼ ਸਖ਼ਤ ਕਾਰਵਾਈ
ਉਨ੍ਹਾਂ ਕਿਹਾ ਕਿ ਇਸ ਵਾਰ ਫ਼ਸਲ ਦਾ ਝਾੜ ਵੀ ਜ਼ਿਆਦਾ ਹੈ। ਰੁੜਕਾ ਕਲਾਂ ਮੰਡੀ ਦੀ ਗੱਲ ਕੀਤੀ ਜਾਵੇ ਤਾਂ ਪਿਛਲੀ ਵਾਰ 1 ਲੱਖ 83 ਹਜ਼ਾਰ ਬੋਰੀ ਝੋਨੇ ਦੀ ਫ਼ਸਲ ਦੀ ਖ਼ਰੀਦ ਹੋਈ ਸੀ ਅਤੇ ਮਨਸੂਰਪੁਰ ਮੰਡੀ ਵਿਚ 98 ਹਜ਼ਾਰ ਬੋਰੀਆਂ ਦੀ ਖ਼ਰੀਦ ਹੋਈ ਪਰ ਸਾਲ 2023 ਵਿਚ ਇਸ ਸੀਜ਼ਨ ਵਿਚ ਰੁੜਕਾ ਕਲਾਂ ਮੰਡੀ ਵਿਚ 12 ਨਵੰਬਰ ਤਕ 2 ਲੱਖ 26 ਹਜ਼ਾਰ 194 ਬੋਰੀਆਂ ਝੋਨੇ ਦੀਆਂ ਖ਼ਰੀਦੀਆਂ ਜਾ ਚੁੱਕੀਆਂ ਹਨ ਅਤੇ ਮਨਸੂਰਪੁਰ ਮੰਡੀ ਵਿਚ 1 ਲੱਖ 2407 ਬੋਰੀਆਂ ਦੀ ਖ਼ਰੀਦ ਕੀਤੀ ਜਾ ਚੁੱਕੀ ਹੈ। ਿਕਸਾਨਾਂ ਨੇ ਕਿਹਾ ਕਿ ਅਜੇ ਵੀ 15 ਫ਼ੀਸਦੀ ਦੇ ਲਗਭਗ ਫ਼ਸਲ ਖੇਤਾਂ ਵਿਚ ਖੜ੍ਹੀ ਹੈ।
ਇਹ ਵੀ ਪੜ੍ਹੋ : ਕੈਨੇਡਾ ਨੇ ਦਿੱਤੀ ਵੱਡੀ ਖ਼ੁਸ਼ਖ਼ਬਰੀ, IELTS 'ਚੋਂ ਘੱਟ ਬੈਂਡ ਵਾਲਿਆਂ ਨੂੰ ਵੀ ਮਿਲਣਗੇ ਧੜਾ-ਧੜ ਵੀਜ਼ੇ
ਜੇਕਰ ਸਰਕਾਰ ਅਜਿਹੇ ਫਰਮਾਨ ਜਾਰੀ ਕਰੇਗੀ ਤਾਂ ਜਿੱਥੇ ਆੜ੍ਹਤੀਆਂ ਦਾ ਰੁਜ਼ਗਾਰ ਖ਼ਤਮ ਹੋਵੇਗਾ, ਉਸੇ ਤਰ੍ਹਾਂ ਕਿਸਾਨਾਂ ਨੂੰ ਵੀ ਦੂਜੇ ਸ਼ਹਿਰਾਂ ਵਿਚ ਜਾ ਕੇ ਝੋਨਾ ਵੇਚਣਾ ਪਵੇਗਾ। ਭਾਰਤੀ ਕਿਸਾਨ ਯੂਨੀਅਨ ਦੋਆਬਾ ਦੇ ਕਿਸਾਨ ਆਗੂ ਜਸਬੀਰ ਸਿੰਘ ਬੜਾ ਪਿੰਡ ਨੇ ਕਿਹਾ ਕਿ ਜੇਕਰ ਸਰਕਾਰ ਨੇ ਆਪਣਾ ਇਹ ਫ਼ੈਸਲਾ ਵਾਪਸ ਨਾ ਲਿਆ ਤਾਂ ਹਾਈਵੇ ਜਾਮ ਕਰ ਕੇ ਸਰਕਾਰ ਦੇ ਖ਼ਿਲਾਫ਼ ਪ੍ਰਦਰਸ਼ਨ ਕੀਤਾ ਜਾਵੇਗਾ।
ਇਹ ਵੀ ਪੜ੍ਹੋ- ਪੰਜਾਬ ਬਿਜਲੀ ਨਿਗਮ ਦੀਆਂ ਸਾਰੀਆਂ ਅਪੀਲਾਂ ਖਾਰਜ, ਪਟੀਸ਼ਨਰ ਦੇ ਹੱਕ 'ਚ ਵੱਡਾ ਫ਼ੈਸਲਾ
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਪੰਜਾਬ 'ਚ ਵਾਪਰੀ ਵੱਡੀ ਵਾਰਦਾਤ, ਭੈਣ ਨੂੰ ਮਿਲਣ ਆਏ ਭਰਾ ਦਾ ਗੋਲ਼ੀਆਂ ਮਾਰ ਕੇ ਕਤਲ
NEXT STORY