ਸ਼ਾਹਕੋਟ/ਜਲੰਧਰ: ਦੁਆਬੇ ਦੇ ਸ਼ਾਹਕੋਟ ਹਲਕੇ ਦੇ ਇਤਿਹਾਸਕ ਨਵਾਂ ਪਿੰਡ ਦੋਨੇਵਾਲ ਦੀ ਧਰਤੀ 'ਤੇ ਆਯੋਜਿਤ ਇਕ ਸਮਾਗਮ ਨੂੰ ਸੰਬੋਧਨ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਆਪਣੇ ਕਾਰਜਕਾਰ ਦੌਰਾਨ ਸੂਬੇ ਦੇ ਵਿਕਾਸ, ਸਿਹਤ, ਸਿੱਖਿਆ, ਖੇਤੀਬਾੜੀ ਤੇ ਰੋਜ਼ਗਾਰ ਨਾਲ ਜੁੜੀਆਂ ਕਈ ਅਹਿਮ ਪ੍ਰਾਪਤੀਆਂ ਦਾ ਵੇਰਵਾ ਸਾਂਝਾ ਕੀਤਾ। ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਨਵਾਂ ਪਿੰਡ ਦੋਨੇਵਾਲ ਦੇ ਵਿਕਾਸ ਕਾਰਜਾਂ, ਛੱਪੜ ਦੀ ਸੁਧਾਰਤਾ, ਗਲੀਆਂ ਅਤੇ ਸਟਰੀਟ ਲਾਈਟਾਂ ਦੇ ਪ੍ਰਬੰਧ ਲਈ 51 ਲੱਖ ਰੁਪਏ ਦਾ ਚੈੱਕ ਸਰਪੰਚ ਨੂੰ ਮੌਕੇ 'ਤੇ ਹੀ ਸੌਂਪਿਆ ਗਿਆ ਹੈ। ਉਨ੍ਹਾਂ ਕਿਹਾ ਕਿ ਸਰਕਾਰੀ ਖਜ਼ਾਨਾ ਕਦੇ ਖਾਲੀ ਨਹੀਂ ਹੁੰਦਾ, ਸਿਰਫ਼ ਨੀਅਤਾਂ ਖਾਲੀ ਹੁੰਦੀਆਂ।
ਇਹ ਵੀ ਪੜ੍ਹੋ- ਪੰਜਾਬ 'ਚ ਭਿਆਨਕ ਹਾਦਸਾ: ਵਿਆਹ ਤੋਂ ਪਰਤ ਰਹੇ 2 ਭਰਾਵਾਂ ਦੀ ਮੌਤ
ਇਸ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਸਰਕਾਰ ਮਾਵਾਂ-ਧੀਆਂ ਸਤਿਕਾਰ ਯੋਜਨਾ ਤਹਿਤ ਮਹੀਨਾਵਾਰ ਵਿੱਤੀ ਸਹਾਇਤਾ 1000-1500 ਰੁਪਏ ਦਿੰਦੀ ਹੈ, ਤਾਂ ਅਕਾਲੀ ਦਲ ਅਤੇ ਕਾਂਗਰਸ ਵਾਲੇ ਇਸ ਨੂੰ ਸਰਕਾਰੀ ਖਜ਼ਾਨੇ 'ਤੇ ਬੋਝ ਦੱਸਦੇ ਹਨ। ਉਨ੍ਹਾਂ ਕਿਹਾ ਕਿ ਵਿਰੋਧੀ ਧਿਰਾਂ ਦਾ ਕਹਿਣਾ ਹੈ ਕਿ ਇਹ ਸਕੀਮ ਔਰਤਾਂ ਨੂੰ ਵਿਗਾੜ ਰਹੀ ਹੈ ਅਤੇ ਉਹ ਸਰਕਾਰ ਆਉਣ 'ਤੇ ਇਨ੍ਹਾਂ ਸਕੀਮਾਂ ਨੂੰ ਬੰਦ ਕਰਨ ਦੀ ਗੱਲ ਕਰਦੇ ਹਨ।
ਇਹ ਵੀ ਪੜ੍ਹੋ- ਸ੍ਰੀ ਦੁਰਗਿਆਣਾ ਮੰਦਰ ਦੀ ਸੁਰੱਖਿਆ 'ਤੇ ਸਵਾਲ! ਧਮਕੀਆਂ ਮਿਲਣ ਦੇ ਬਾਵਜੂਦ...
ਮੁੱਖ ਮੰਤਰੀ ਨੇ ਅੱਗੇ ਬੋਲਦਿਆਂ ਕਿਹਾ ਕਿ ਜੇਕਰ ਪਿਛਲੇ 25 ਸਾਲਾਂ ਦੀ ਗੱਲ ਕੀਤੀ ਜਾਵੇ ਤਾਂ 2002 ਤੋਂ 2007 ਤੱਕ ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ ਰਹੀ, ਜਿਸ ਤੋਂ ਬਾਅਦ 2007 ਤੋਂ 2017 ਤੱਕ 10 ਸਾਲ ਅਕਾਲੀ ਦਲ ਅਤੇ ਭਾਜਪਾ ਦੀ ਇਕੱਠੀ ਸਰਕਾਰ (ਬਾਦਲ ਸਰਕਾਰ) ਰਹੀ। ਇਸ ਤੋਂ ਬਾਅਦ 2017 ਤੋਂ 2022 ਤੱਕ ਫਿਰ ਕਾਂਗਰਸ ਦੀ ਸਰਕਾਰ ਰਹੀ । ਉਨ੍ਹਾਂ ਕਿਹਾ ਕਿ 22 ਸਾਲਾਂ ਦੇ ਰਾਜ 'ਚੋਂ 10 ਸਾਲ ਅਕਾਲੀ-ਭਾਜਪਾ ਅਤੇ 10-12 ਸਾਲ ਕਾਂਗਰਸ ਨੇ ਸਰਕਾਰ ਚਲਾਈ, ਪਰ ਆਮ ਲੋਕਾਂ ਲਈ ਕੋਈ ਵਿਕਾਸ ਨਹੀਂ ਕੀਤਾ, ਸਿਰਫ਼ ਆਪਣੇ ਅਤੇ ਆਪਣੇ ਰਿਸ਼ਤੇਦਾਰਾਂ ਦੇ ਘਰ ਭਰੇ। ਉਨ੍ਹਾਂ ਭਾਜਪਾ ਵੱਲੋਂ 2029 ਤੱਕ ਨਸ਼ਾ ਖਤਮ ਕਰਨ ਦੇ ਦਾਅਵਿਆਂ 'ਤੇ ਤਨਜ਼ ਕੱਸਦਿਆਂ ਕਿਹਾ ਕਿ 2007 ਤੋਂ 2017 ਤੱਕ ਅਕਾਲੀ-ਭਾਜਪਾ ਦਾ ਗੱਠਜੋੜ ਸੀ ਅਤੇ ਨਸ਼ਾ ਉਸੇ ਸ਼ਾਸਨਕਾਲ ਦੌਰਾਨ ਪੰਜਾਬ ਵਿੱਚ ਆਇਆ ਸੀ, ਪਰ ਹੁਣ ਪੰਜਾਬ ਨੂੰ ਰੰਗਲਾ ਪੰਜਾਬ ਬਣਾਉਣਾ ਹੈ।
ਇਹ ਵੀ ਪੜ੍ਹੋ- ਨਗਰ ਸੁਧਾਰ ਟਰੱਸਟਾਂ ’ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, ਕਈ ਅਧਿਕਾਰੀਆਂ ਦੇ ਤਬਾਦਲੇ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਜਲੰਧਰ: ਡੇਰਾ ਸੱਚਖੰਡ ਬੱਲਾਂ ਤੋਂ ਭਾਜਪਾ ਨੇ 'ਸਮਰਸਤਾ ਸੰਕਲਪ ਯਾਤਰਾ' ਦੀ ਕੀਤੀ ਸ਼ੁਰੂਆਤ, ਪਹੁੰਚੇ ਨਿਤਿਨ ਨਬੀਨ
NEXT STORY