ਜਲੰਧਰ- ਪੰਜਾਬ ਦੇ ਮੌਸਮ ਨੇ ਅਚਾਨਕ ਕਰਵਟ ਲੈ ਲਈ ਹੈ। ਅੱਜ ਸਵੇਰੇ ਤੋਂ ਕਈ ਇਲਾਕਿਆਂ 'ਚ ਮੀਂਹ ਪੈ ਰਿਹਾ ਹੈ, ਜਿਸ ਨਾਲ ਤਾਪਮਾਨ 'ਚ ਵੱਡੀ ਗਿਰਾਵਟ ਆਈ ਹੈ। ਬੀਤੀ ਰਾਤ ਤੋਂ ਕਈ ਇਲਾਕਿਆਂ ਵਿੱਚ ਤੇਜ਼ ਹਵਾਵਾਂ ਚੱਲ ਰਹੀਆਂ ਹਨ ਅਤੇ ਅਸਮਾਨ ਬੱਦਲਾਂ ਨਾਲ ਘਿਰਿਆ ਹੋਇਆ ਹੈ। ਕਈ ਥਾਵਾਂ ‘ਤੇ ਮੌਸਮ ਬਦਲਣ ਕਾਰਨ ਤਾਪਮਾਨ ਵਿੱਚ ਵੀ ਕਮੀ ਮਹਿਸੂਸ ਕੀਤੀ ਜਾ ਰਹੀ ਹੈ, ਜਿਸ ਨਾਲ ਲੋਕਾਂ ਨੂੰ ਇਕ ਵਾਰ ਫਿਰ ਠੰਡ ਦਾ ਅਹਿਸਾਸ ਹੋ ਰਿਹਾ ਹੈ। ਮੌਸਮ ਵਿਭਾਗ ਵੱਲੋਂ ਐਤਵਾਰ (15 ਮਾਰਚ) ਲਈ ਪੰਜਾਬ ਅਤੇ ਚੰਡੀਗੜ੍ਹ ਵਿੱਚ ਓਰੇਂਜ ਅਲਰਟ ਜਾਰੀ ਕੀਤਾ ਗਿਆ ਹੈ। ਵਿਭਾਗ ਨੇ ਚੇਤਾਵਨੀ ਦਿੱਤੀ ਹੈ ਕਿ ਸੂਬੇ ਦੇ ਕਈ ਹਿੱਸਿਆਂ ਵਿੱਚ ਗਰਜ-ਚਮਕ ਨਾਲ ਮੀਂਹ ਪੈ ਸਕਦਾ ਹੈ, ਤੇਜ਼ ਹਵਾਵਾਂ ਚੱਲ ਸਕਦੀਆਂ ਹਨ ਅਤੇ ਕੁਝ ਥਾਵਾਂ ‘ਤੇ ਗੜੇਮਾਰੀ ਹੋਣ ਦੀ ਵੀ ਸੰਭਾਵਨਾ ਹੈ।
ਇਹ ਵੀ ਪੜ੍ਹੋ- ਪੰਜਾਬ: ਪੁਲਸ ਮੁਕਾਬਲੇ 'ਚ ਮਾਰੇ ਗਏ ਰਣਜੀਤ ਸਿੰਘ ਦੀ ਸਾਹਮਣੇ ਆਈ ਪੋਸਟਮਾਰਟਮ ਰਿਪੋਰਟ, ਹੋਏ ਵੱਡੇ ਖੁਲਾਸੇ
ਮੌਸਮ ਵਿਭਾਗ ਨੇ ਇਹ ਵੀ ਦੱਸਿਆ ਕਿ 14 ਤੋਂ 18 ਮਾਰਚ ਦਰਮਿਆਨ ਪੰਜਾਬ ਅਤੇ ਹਰਿਆਣਾ ਦੇ ਕਈ ਹਿੱਸਿਆਂ ’ਚ ਹਲਕੀ ਤੋਂ ਦਰਮਿਆਨੀ ਬਾਰਿਸ਼ ਤੇ ਗਰਜ ਨਾਲ ਮੀਂਹ ਪੈਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਵੱਲੋਂ ਕੀਤੀ ਗਈ ਭਵਿੱਖਬਾਣੀ ਮੁਤਾਬਕ ਅੱਜ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਕਪੂਰਥਲਾ, ਜਲੰਧਰ, ਲੁਧਿਆਣਾ, ਹੁਸ਼ਿਆਰਪੁਰ, ਬਠਿੰਡਾ, ਸੰਗਰੂਰ ਜ਼ਿਲ੍ਹਿਆਂ ਵਿਚ ਓਰੇਂਜ ਅਲਰਟ ਜਾਰੀ ਕੀਤਾ ਗਿਆ ਹੈ। ਇਸ ਦੇ ਇਲਾਵਾ ਨਵਾਂਸ਼ਹਿਰ, ਰੂਪਨਗਰ, ਮੋਹਾਲੀ, ਫਤਿਹਗੜ੍ਹ ਸਾਹਿਬ, ਪਟਿਆਲਾ, ਮੋਗਾ, ਫਿਰੋਜ਼ਪੁਰ, ਤਰਨਤਾਰਨ ਵਿਚ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਇਸੇ ਤਰ੍ਹਾਂ 16 ਮਾਰਚ ਨੂੰ ਵੀ ਪੰਜਾਬ ਦੇ ਕਈ ਜ਼ਿਲ੍ਹਿਆਂ ਵਿਚ ਬਾਰਿਸ਼ ਦਾ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। 17 ਮਾਰਚ ਨੂੰ ਮੌਸਮ ਸਾਫ਼ ਰਹਿਣ ਦੀ ਸੰਭਾਵਨਾ ਜਤਾਈ ਗਈ ਹੈ, ਉਥੇ ਹੀ 18 ਮਾਰਚ ਨੂੰ ਪੂਰੇ ਪੰਜਾਬ ਵਿਚ ਭਾਰੀ ਮੀਂਹ ਦਾ ਯੈਲੋ ਅਲਰਟ ਰਹੇਗਾ।
ਇਹ ਵੀ ਪੜ੍ਹੋ- ਪੰਜਾਬ 'ਚ ਹਰ ਸਾਲ 5000 ਤੋਂ ਵੱਧ ਔਰਤਾਂ ਦੀ ਕੈਂਸਰ ਨਾਲ ਮੌਤ: ਹਰਸਿਮਰਤ ਬਾਦਲ
ਜ਼ਿਕਰਯੋਗ ਹੈ ਕਿ ਮੌਸਮ ਮਾਹਿਰਾਂ ਮੁਤਾਬਕ ਪੱਛਮੀ ਡਿਸਟਰਬੈਂਸ ਦੇ ਪ੍ਰਭਾਵ ਕਾਰਨ ਪੰਜਾਬ ਦੇ ਮੌਸਮ ਵਿਚ ਇਹ ਬਦਲਾਅ ਵੇਖਣ ਨੂੰ ਮਿਲ ਰਿਹਾ ਹੈ। ਇਸ ਸਿਸਟਮ ਕਾਰਨ ਉੱਤਰੀ ਭਾਰਤ ਦੇ ਕਈ ਇਲਾਕਿਆਂ ’ਚ ਬੱਦਲਵਾਈ ਅਤੇ ਬਾਰਿਸ਼ ਦੀ ਸਥਿਤੀ ਬਣ ਰਹੀ ਹੈ। ਇਸ ਨਾਲ ਦਿਨ ਦੇ ਤਾਪਮਾਨ ’ਚ ਗਿਰਾਵਟ ਆਵੇਗੀ ਅਤੇ ਗਰਮੀ ਤੋਂ ਕੁਝ ਰਾਹਤ ਮਿਲੇਗੀ।
ਇਹ ਵੀ ਪੜ੍ਹੋ- ਦਿੱਲੀ ਦੀਆਂ ਪਾਰਟੀਆਂ ਪੰਜਾਬ 'ਚ ਰਾਜ ਕਰਨ ਆਉਂਦੀਆਂ ਸੇਵਾ ਕਰਨ ਨਹੀਂ: ਸੁਖਬੀਰ ਬਾਦਲ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
Whatsapp Channel: https://whatsapp.com/channel/0029Va94hsaHAdNVur4L170e
ਹੈਰੋਇਨ ਸਮੇਤ ਦੋ ਵਿਅਕਤੀਆਂ ਨੂੰ ਕੀਤਾ ਕਾਬੂ
NEXT STORY