ਜਲੰਧਰ (ਮਹੇਸ਼)-ਕਮਿਸ਼ਨਰੇਟ ਪੁਲਸ ਦੇ ਸਪੈਸ਼ਲ ਆਪ੍ਰੇਸ਼ਨ ਯੂਨਿਟ ਨੇ ਲੰਮਾ ਪਿੰਡ ਚੌਕ ਤੋਂ 2 ਨਸ਼ਾ ਸਮੱਗਲਰਾਂ ਨੂੰ ਗ੍ਰਿਫਤਾਰ ਕਰਨ ਵਿਚ ਸਫਲਤਾ ਹਾਸਲ ਕੀਤੀ ਹੈ। ਉਸ ਕੋਲੋਂ 190 ਗੋਲੀਆਂ ਅਤੇ 184 ਕੈਪਸੂਲ ਬਰਾਮਦ ਹੋਏ ਹਨ।
ਇਹ ਵੀ ਪੜ੍ਹੋ : ਪਿਆਰ ਦਾ ਖ਼ੌਫ਼ਨਾਕ ਅੰਤ, ਫਿਲੌਰ ’ਚ ਪ੍ਰੇਮੀ ਜੋੜੇ ਨੇ ਨਿਗਲਿਆ ਜ਼ਹਿਰ, ਦੋਵਾਂ ਦੀ ਮੌਤ
ਏ. ਸੀ. ਪੀ. ਕ੍ਰਾਈਮ ਕੰਵਲਜੀਤ ਸਿੰਘ ਨੇ ਦੱਸਿਆ ਕਿ ਐੱਸ. ਓ. ਯੂ. ਦੇ ਮੁਖੀ ਐੱਸ. ਆਈ. ਅਸ਼ਵਨੀ ਕੁਮਾਰ ਦੀ ਅਗਵਾਈ ਵਿਚ ਪੁਲਸ ਪਾਰਟੀ ਵੱਲੋਂ ਵਿਸ਼ੇਸ਼ ਨਾਕਾਬੰਦੀ ਦੌਰਾਨ ਫੜੇ ਗਏ ਉਕਤ ਨਸ਼ਾ ਸਮੱਗਲਰਾਂ ਦੀ ਪਛਾਣ ਮਨਪ੍ਰੀਤ ਸਿੰਘ ਉਰਫ ਨੋਨੀ ਪੁੱਤਰ ਬਚਿੱਤਰ ਸਿੰਘ ਵਾਸੀ ਮੁਹੱਲਾ ਨਿਊ ਸੰਤੋਖਪੁਰਾ ਤੇ ਹਰਮਿੰਦਰ ਸਿੰਘ ਉਰਫ ਬਿੰਦਰ ਪੁੱਤਰ ਬਖਸ਼ੀਸ਼ ਸਿੰਘ ਵਾਸੀ ਪਿੰਡ ਮਾਣਕ ਢੇਰੀ ਹਾਲ ਵਾਸੀ ਨਿਊ ਹਰਦਿਆਲ ਨਗਰ ਜਲੰਧਰ ਦੇ ਰੂਪ ਵਿਚ ਹੋਈ ਹੈ।
ਹ ਵੀ ਪੜ੍ਹੋ : ਜਲੰਧਰ: ਨਾਈਟ ਕਰਫ਼ਿਊ ਦੌਰਾਨ ਰੋਕਣ ’ਤੇ ਨੌਜਵਾਨਾਂ ਨੇ SHO ਦਾ ਚਾੜ੍ਹਿਆ ਕੁਟਾਪਾ, AK-47 ਖੋਹਣ ਦੀ ਕੀਤੀ ਕੋਸ਼ਿਸ਼
ਦੋਵਾਂ ਖ਼ਿਲਾਫ਼ ਥਾਣਾ ਡਿਵੀਜ਼ਨ ਨੰ. 8 ਵਿਚ ਕੇਸ ਕਰ ਲਿਆ ਗਿਆ ਹੈ ਤੇ ਉਨ੍ਹਾਂ ਨੂੰ ਮਾਣਯੋਗ ਅਦਾਲਤ ਵਿਚ ਪੇਸ਼ ਕਰਕੇ ਪੁਲਸ ਰਿਮਾਂਡ ਹਾਸਲ ਕੀਤਾ ਗਿਆ ਹੈ। ਨੋਨੀ ਨੇ ਪੁੱਛਗਿੱਛ ਵਿਚ ਦੱਸਿਆ ਕਿ ਉਸ ਨੇ ਬੀ. ਏ. ਤੱਕ ਦੀ ਪੜ੍ਹਾਈ ਕੀਤੀ ਹੈ ਤੇ ਪਿਛਲੇ 5-6 ਮਹੀਨਿਆਂ ਤੋਂ ਇਸ ਗੈਰ-ਕਾਨੂੰਨੀ ਕੰਮ ਨੂੰ ਅੰਜਾਮ ਦੇ ਰਿਹਾ ਸੀ। ਇਸੇ ਤਰ੍ਹਾਂ 8ਵੀਂ ਕਲਾਸ ਤੱਕ ਪੜ੍ਹੇ ਬਿੰਦਰ ਨੇ ਕਿਹਾ ਕਿ ਉਹ ਟਰਾਂਸਪੋਰਟਰ ਦਾ ਕੰਮ ਕਰਦਾ ਹੈ ਅਤੇ ਪਿਛਲੇ ਕੁਝ ਸਮੇਂ ਤੋਂ ਨਸ਼ੇ ਦੇ ਕੈਪਸੂਲਾਂ ਦੀ ਸਮੱਗਲਿੰਗ ਕਰ ਰਿਹਾ ਸੀ ਤੇ ਖੁਦ ਵੀ ਨਸ਼ਾ ਕਰਨ ਦੀ ਆਦੀ ਹੈ। ਪੁਲਸ ਜਾਂਚ ਵਿਚ ਪਤਾ ਲੱਗਾ ਹੈ ਕਿ ਦੋਵੇ ਮੁਲਜ਼ਮ ਨਸ਼ੇ ਦੇ ਕੈਪਸੂਲ ਅਤੇ ਗੋਲੀਆਂ ਕਿਥੋਂ ਲੈ ਕੇ ਆਉਂਦੇ ਸਨ ਤੇ ਅੱਗੇ ਕਿਸ ਨੂੰ ਸਪਲਾਈ ਕਰਦੇ ਸਨ।
ਇਹ ਵੀ ਪੜ੍ਹੋ : ਜਲੰਧਰ ਦੇ ਰੁੜਕਾ ਕਲਾਂ ਪਿੰਡ ਦੀ ਪਹਿਲ, ਬਰਸਾਤੀ ਪਾਣੀ ਨੂੰ ਬਚਾਉਣ ਲਈ ਛੱਤ ’ਤੇ ਲਾਇਆ ‘ਵਾਟਰ ਰਿਚਾਰਜ ਪਲਾਂਟ’
ਧੋਗੜੀ ਰੋਡ ’ਤੇ ਇੰਨੀ ਵੱਡੀ ਪਾਈਪ ਪਾਈ ਜਾਵੇਗੀ ਕਿ ਇਕ ਆਦਮੀ ਉਸ ’ਚ ਆਰਾਮ ਨਾਲ ਚੱਲ ਸਕਦੈ
NEXT STORY