ਜਲੰਧਰ : ਪੁਲਸ ਕਮਿਸ਼ਨਰ ਸ੍ਰੀ ਸਵਪਨ ਸ਼ਰਮਾ ਦੀ ਅਗਵਾਈ ਹੇਠ ਜਲੰਧਰ ਪੁਲਸ ਕਮਿਸ਼ਨਰੇਟ ਨੇ ਧੋਖੇ ਨਾਲ ਏ.ਟੀ.ਐੱਮ ਕਾਰਡਾਂ ਦੀ ਅਦਲਾ-ਬਦਲੀ ਕਰਨ ਵਾਲੇ ਇੱਕ ਵਿਅਕਤੀ ਨੂੰ ਵੱਖ-ਵੱਖ ਬੈਂਕਾਂ ਦੇ 22 ਏ.ਟੀ.ਐੱਮ ਕਾਰਡਾਂ ਸਮੇਤ ਗ੍ਰਿਫਤਾਰ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੁਲਸ ਕਮਿਸ਼ਨਰ ਨੇ ਦੱਸਿਆ ਕਿ ਪੁਲਸ ਨੂੰ ਸੂਹ ਮਿਲੀ ਸੀ ਕਿ ਇੱਕ ਵਿਅਕਤੀ ਧੋਖੇ ਨਾਲ ਏ.ਟੀ.ਐੱਮ ਕਾਰਡ ਬਦਲ ਕੇ ਲੋਕਾਂ ਨਾਲ ਕਈ ਤਰ੍ਹਾਂ ਦੀ ਧੋਖਾਧੜੀ ਕਰ ਰਿਹਾ ਹੈ। ਇਸ ਤੋਂ ਬਾਅਦ ਉਨ੍ਹਾਂ ਦੱਸਿਆ ਕਿ ਪੁਲਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਅਤੇ ਦੋਸ਼ੀ ਨੂੰ ਸ਼ਹਿਰ ਦੇ ਪਠਾਨਕੋਟ ਚੌਕ ਨੇੜਿਓਂ ਗ੍ਰਿਫਤਾਰ ਕਰ ਲਿਆ। ਸ੍ਰੀ ਸਵਪਨ ਸ਼ਰਮਾ ਨੇ ਦੱਸਿਆ ਕਿ ਫੜੇ ਗਏ ਵਿਅਕਤੀ ਦੀ ਪਛਾਣ ਦੀਪਕ ਕੁਮਾਰ ਉਰਫ ਸੋਨੂੰ ਪੁੱਤਰ ਕਮਲੇਸ਼ਵਰ ਪਾਂਡੇ ਵਾਸੀ ਬੀਐਕਸ 1241/4 ਨੇੜੇ ਰਵਿਦਾਸ ਮੰਦਰ ਲੰਮਾ ਪਿੰਡ ਜਲੰਧਰ ਵਜੋਂ ਹੋਈ ਹੈ।
ਪੁਲਸ ਕਮਿਸ਼ਨਰ ਨੇ ਦੱਸਿਆ ਕਿ ਜਾਂਚ ਦੌਰਾਨ ਇਹ ਗੱਲ ਸਾਹਮਣੇ ਆਈ ਕਿ ਦੀਪਕ ਕੁਮਾਰ ਕਥਿਤ ਤੌਰ 'ਤੇ ਕਈ ਧੋਖਾਧੜੀ ਵਿੱਚ ਸ਼ਾਮਲ ਸੀ, ਜਿਸ ਵਿੱਚ ਉਸਨੇ ਧੋਖੇ ਨਾਲ ਏਟੀਐੱਮ ਕਾਰਡ ਬਦਲੇ ਅਤੇ ਪੈਸੇ ਕਢਵਾ ਲਏ। ਉਨ੍ਹਾਂ ਦੱਸਿਆ ਕਿ ਪੁਲਸ ਨੇ ਮੁਲਜ਼ਮਾਂ ਦੇ ਕਬਜ਼ੇ ਵਿੱਚੋਂ 22 ਏਟੀਐੱਮ ਬਰਾਮਦ ਕੀਤੇ ਹਨ ਜਿਨ੍ਹਾਂ ਵਿੱਚ ਐੱਸਬੀਆਈ ਬੈਂਕ ਅਤੇ ਐੱਚਡੀਐੱਫਸੀ ਬੈਂਕ ਦੇ ਚਾਰ-ਚਾਰ, ਸੈਂਟਰਲ ਬੈਂਕ ਆਫ ਇੰਡੀਆ ਦੇ ਤਿੰਨ, ਬੈਂਕ ਆਫ ਬੜੌਦਾ ਅਤੇ ਐਕਸਿਸ ਬੈਂਕ ਦੇ ਦੋ-ਦੋ, ਯੂਨੀਅਨ ਬੈਂਕ ਦਾ ਇੱਕ-ਇੱਕ, ਪੀ.ਐੱਨ.ਬੀ. ਬੈਂਕ, ਕੇਨਰਾ ਬੈਂਕ, ਆਈਐੱਫਐੱਫਸੀ ਬੈਂਕ, ਆਈਸੀਆਈਸੀਆਈ ਬੈਂਕ, ਕੋਟਕ ਮਹਿੰਦਰਾ ਬੈਂਕ ਅਤੇ ਆਈਬੀਡੀਆਈ ਬੈਂਕ।
ਸ੍ਰੀ ਸਵਪਨ ਸ਼ਰਮਾ ਨੇ ਦੱਸਿਆ ਕਿ ਮੁਲਜ਼ਮਾਂ ਖ਼ਿਲਾਫ਼ ਥਾਣਾ ਡਿਵੀਜ਼ਨ 8 ਜਲੰਧਰ ਵਿਖੇ ਮੁਕੱਦਮਾ ਨੰਬਰ 27 ਮਿਤੀ 12-02-2024 ਅਧੀਨ 379/420/411 ਆਈ.ਪੀ.ਸੀ. ਪੁਲਸ ਕਮਿਸ਼ਨਰ ਨੇ ਕਿਹਾ ਕਿ ਮੁਲਜ਼ਮਾਂ ਖ਼ਿਲਾਫ਼ ਚੋਰੀ, ਧੋਖਾਧੜੀ ਅਤੇ ਹੋਰਾਂ ਦੀਆਂ ਗੰਭੀਰ ਧਾਰਾਵਾਂ ਨਾਲ ਸਬੰਧਤ ਤਿੰਨ ਐੱਫਆਈਆਰਜ਼ ਦੇ ਨਾਲ-ਨਾਲ ਇੱਕ ਡੀਡੀਆਰ ਪਹਿਲਾਂ ਹੀ ਪੈਂਡਿੰਗ ਹੈ। ਉਨ੍ਹਾਂ ਕਿਹਾ ਕਿ ਮਾਮਲੇ ਦੀ ਅਗਲੇਰੀ ਜਾਂਚ ਕੀਤੀ ਜਾ ਰਹੀ ਹੈ ਅਤੇ ਵੇਰਵੇ ਬਾਅਦ ਵਿੱਚ ਸਾਂਝੇ ਕੀਤੇ ਜਾਣਗੇ।
ਵਿਦੇਸ਼ੋਂ ਆਈ ਪੁੱਤ ਦੀ ਲਾਸ਼ ਵੇਖ ਧਾਹਾਂ ਮਾਰ ਰੋਇਆ ਪਰਿਵਾਰ, ਨਮ ਅੱਖਾਂ ਨਾਲ ਦਿੱਤੀ ਅੰਤਿਮ ਵਿਦਾਈ
NEXT STORY