ਜਲੰਧਰ, (ਕੁੰਦਨ/ਪੰਕਜ)- ਨਸ਼ਿਆਂ ਨੂੰ ਜੜ ਤੋਂ ਖਤਮ ਕਰਨ ਲਈ ਕਮਿਸ਼ਨਰੇਟ ਪੁਲਸ ਜਲੰਧਰ ਵਲੋਂ “ਯੁੱਧ ਨਸ਼ਿਆਂ ਵਿਰੁੱਧ” ਮੁਹਿੰਮ ਨੂੰ ਲਗਾਤਾਰ ਜਾਰੀ ਰੱਖਦਿਆਂ, ਇੱਕ ਦਿਨ ਵਿੱਚ ਹੀ 6 ਮੁਲਜ਼ਮਾਂ ਨੂੰ ਗ੍ਰਿਫਤਾਰ ਕਰਕੇ 19.50 ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ।
ਸੀ.ਪੀ. ਜਲੰਧਰ ਨੇ ਜਾਣਕਾਰੀ ਦਿੰਦਿਆਂ ਕਿਹਾ ਕਿ ਡਰੱਗ ਨੈੱਟਵਰਕ ਨੂੰ ਪੂਰੀ ਤਰ੍ਹਾਂ ਤੋੜਨ ਤਹਿਤ ਚਲਾਈਆਂ ਜਾ ਰਹੀਆਂ ਕਾਰਵਾਈਆਂ ਦੌਰਾਨ ਥਾਣਾ ਡਵੀਜ਼ਨ ਨੰਬਰ 1, 5 ਅਤੇ ਥਾਣਾ ਨਵੀਂ ਬਾਰਾਦਰੀ ਦੀਆਂ ਪੁਲਸ ਟੀਮਾਂ ਵਲੋਂ 4 ਮੁਲਜ਼ਮਾਂ ਨੂੰ ਗ੍ਰਿਫਤਾਰ ਕਰਕੇ ਉਨ੍ਹਾਂ ਦੇ ਕਬਜ਼ੇ ਵਿਚੋਂ 19.50 ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ। ਇਨ੍ਹਾਂ ਦੇ ਖਿਲਾਫ NDPS ਐਕਟ ਅਧੀਨ 3 ਮੁਕੱਦਮੇ ਦਰਜ ਕੀਤੇ ਗਏ ਹਨ। ਇਸੇ ਤਰ੍ਹਾਂ, ਥਾਣਾ ਡਵੀਜ਼ਨ ਨੰਬਰ 6 ਅਤੇ ਥਾਣਾ ਸਦਰ ਦੀਆਂ ਪੁਲਸ ਟੀਮਾਂ ਵਲੋਂ 2 ਹੋਰ ਮੁਲਜ਼ਮਾਂ ਨੂੰ ਨਸ਼ੇ ਦਾ ਸੇਵਨ ਕਰਦਿਆ ਗ੍ਰਿਫਤਾਰ ਕੀਤਾ ਗਿਆ। ਇਨ੍ਹਾਂ ਖਿਲਾਫ ਵੀ 2 ਵੱਖ-ਵੱਖ ਮੁਕੱਦਮੇ ਦਰਜ ਕੀਤੇ ਗਏ ਹਨ।
ਇਸ ਕਾਰਵਾਈ ਦੌਰਾਨ, ਪੁਲਸ ਵਲੋਂ ਨਸ਼ੇ ਦੇ ਆਦੀ 3 ਵਿਅਕਤੀਆਂ ਨੂੰ ਇਲਾਜ ਅਤੇ ਪੁਨਰਵਾਸ ਲਈ ਨਸ਼ਾ ਛੁਡਾਉ ਕੇਂਦਰਾਂ ਵਿੱਚ ਦਾਖ਼ਲ ਕਰਵਾਇਆ ਗਿਆ ਤਾਂ ਜੋ ਉਹ ਇਸ ਲਤ ਤੋਂ ਮੁਕਤ ਹੋ ਕੇ ਨਵੀਂ ਜ਼ਿੰਦਗੀ ਦੀ ਸ਼ੁਰੂਆਤ ਕਰ ਸਕਣ।
ਧਨਪ੍ਰੀਤ ਕੌਰ, ਨੇ ਕਿਹਾ ਕਿ ਨਸ਼ਿਆਂ ਵਿਰੁੱਧ ਸਾਡੀ ਜੰਗ ਜਾਰੀ ਰਹੇਗੀ ਅਤੇ ਸ਼ਹਿਰ ਨੂੰ ਪੂਰੀ ਤਰ੍ਹਾਂ ਨਸ਼ਾ ਮੁਕਤ ਬਣਾਉਣ ਲਈ ਪੁਲਿਸ ਵਲੋਂ ਹਰ ਦਿਨ ਇਸ ਮੁਹਿੰਮ ਨੂੰ ਹੋਰ ਪ੍ਰਭਾਵਸ਼ਾਲੀ ਢੰਗ ਨਾਲ ਅੱਗੇ ਵਧਾਇਆ ਜਾਵੇਗਾ।
DC ਆਸ਼ਿਕਾ ਜੈਨ ਦੀ ਅਗਵਾਈ ਹੇਠ ਹੜ੍ਹ ਪ੍ਰਭਾਵਿਤ ਲੋਕਾਂ ਤੱਕ ਰਾਹਤ ਤੇ ਉਮੀਦ ਪਹੁੰਚੀ
NEXT STORY