ਜਲੰਧਰ (ਕੁੰਦਨ, ਪੰਕਜ)- ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਲਗਾਤਾਰ ਜਾਰੀ ਰੱਖਦਿਆਂ ਹੋਇਆ ਕਮਿਸ਼ਨਰੇਟ ਪੁਲਸ ਜਲੰਧਰ ਨੇ 16 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਅਤੇ ਉਨ੍ਹਾਂ ਕੋਲੋਂ 75 ਗ੍ਰਾਮ ਹੈਰੋਇਨ, 42 ਨਸ਼ੀਲੀਆਂ ਗੋਲ਼ੀਆਂ ਕੀਤੀਆਂ ਬਰਾਮਦ ਹਨ। ਜਾਣਕਾਰੀ ਸਾਂਝੀ ਕਰਦਿਆ ਹੋਇਆਂ ਪੁਲਸ ਕਮਿਸ਼ਨਰ ਧਨਪ੍ਰੀਤ ਕੌਰ ਨੇ ਦੱਸਿਆ ਕਿ ਇਹ ਕਾਰਵਾਈ ਏ. ਡੀ. ਸੀ. ਪੀ- 1 ਅਕਾਰਸ਼ੀ ਜੈਨ ਅਤੇ ਏ. ਡੀ. ਸੀ. ਪੀ - 2 ਹਰਿੰਦਰ ਸਿੰਘ ਗਿੱਲ ਅਤੇ ਹਲਕਾ ਜੀ. ਓ. ਅਫ਼ਸਰਾਂ ਦੀ ਨਿਗਰਾਨੀ ਹੇਠ ਕੀਤੀ ਗਈ। ਇਸ ਮੁਹਿੰਮ ਨੂੰ ਅੱਗੇ ਵਧਾਉਂਦੇ ਹੋਏ ਨਸ਼ਾ ਕਰਨ ਅਤੇ ਸਪਲਾਈ ਕਰਨ ਵਾਲਿਆਂ ਖ਼ਿਲਾਫ਼ ਪਿਛਲੇ ਦੋ ਦਿਨਾਂ ਵਿੱਚ ਵੱਖ-ਵੱਖ ਥਾਣਿਆਂ ਵਿੱਚ ਨਸ਼ੀਲੇ ਪਦਾਰਥਾਂ ਸਮੇਤ 16 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਇਨ੍ਹਾਂ ਮੁਲਜਮਾਂ ਵਿੱਚ ਕੁਝ ਮੁਲਜ਼ਮ ਅਜਿਹੇ ਹਨ, ਜੋ ਪਹਿਲਾਂ ਵੀ ਨਸ਼ੇ ਦੇ ਕਾਰੋਬਾਰ ਨਾਲ ਜੁੜੇ ਰਹੇ ਹਨ, ਜਿਨ੍ਹਾਂ 'ਤੇ ਹੇਠ ਲਿਖੇ ਅਨੁਸਾਰ ਕਾਰਵਾਈ ਕੀਤੀ ਗਈ ਹੈ।
ਇਹ ਵੀ ਪੜ੍ਹੋ: ਪੰਜਾਬ 'ਚ ਇਨ੍ਹਾਂ ਡਿਫ਼ਾਲਟਰਾਂ ਖ਼ਿਲਾਫ਼ ਵੱਡੀ ਕਾਰਵਾਈ ਦੀ ਤਿਆਰੀ! 31 ਅਗਸਤ ਤੱਕ ਕਰ ਲਵੋ ਇਹ ਕੰਮ ਨਹੀਂ ਤਾਂ...
•14 ਮੁਕੱਦਮੇ NDPS ਐਕਟ ਅਧੀਨ ਦਰਜ
•16 ਮੁਲਜਮ ਨਸ਼ੇ ਸੰਬੰਧੀ ਗਤੀਵਿਧੀਆਂ 'ਚ ਗ੍ਰਿਫ਼ਤਾਰ
•75 ਗ੍ਰਾਮ ਹੈਰੋਇਨ ਬਰਾਮਦ
•42 ਨਸ਼ੀਲੀਆਂ ਗੋਲੀਆਂ ਬਰਾਮਦ
ਇਹ ਵੀ ਪੜ੍ਹੋ: ਕੇਂਦਰ ਵੱਲੋਂ ਕੱਟੇ ਜਾ ਰਹੇ ਰਾਸ਼ਨ ਕਾਰਡਾਂ 'ਤੇ ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਬਿਆਨ
ਉਨ੍ਹਾਂ ਨੇ ਅੱਗੇ ਦੱਸਿਆ ਕਿ ਨਸ਼ਾ ਵੇਚਣ ਵਾਲਿਆਂ ਖ਼ਿਲਾਫ਼ ਕਾਰਵਾਈ ਕਰਨ ਦੇ ਨਾਲ-ਨਾਲ ਨਸ਼ਾ ਕਰਨ ਦੇ ਆਦੀ ਵਿਆਕਤੀਆਂ ਦੇ ਪੁਨਰਵਾਸ ਦਾ ਵੀ ਧਿਆਨ ਰੱਖਿਆ ਜਾ ਰਿਹਾ ਹੈ, ਜਿਸ ਦੇ ਤਹਿਤ ਕੁੱਲ੍ਹ 8 ਵਿਆਕਤੀਆਂ ਨੂੰ ਨਸ਼ਾ ਪੁਨਰਵਾਸ ਅਤੇ ਸਹਾਇਤਾ ਲਈ ਨਸ਼ਾ ਛੁਡਾਊ ਕੇਂਦਰਾ ਵਿੱਚ ਦਾਖ਼ਲ ਕਰਵਾਇਆ ਗਿਆ ਹੈ। ਉਨ੍ਹਾਂ ਨੇ ਦ੍ਰੜਿਤਾ ਨਾਲ ਕਿਹਾ ਕਿ ਜਲੰਧਰ ਪੁਲਸ ਨਸ਼ਾ ਤਸਕਰਾਂ ਦੀ ਪਛਾਣ ਕਰਕੇ ਉਨ੍ਹਾਂ ਨੂੰ ਕਾਬੂ ਕਰਨ ਲਈ ਸ਼ਹਿਰ ਪੱਧਰੀ ਤੀਬਰ ਮੁਹਿੰਮ ਜਾਰੀ ਰੱਖੇਗੀ, ਜਿਸ ਦਾ ਦਾ ਇੱਕ ਮਾਤਰ ਉਦੇਸ਼ ਜਲੰਧਰ ਨੂੰ ਨਸ਼ਾ ਮੁਕਤ ਸ਼ਹਿਰ ਬਣਾਉਣਾ ਹੈ।
ਇਹ ਵੀ ਪੜ੍ਹੋ: ਹੁਸ਼ਿਆਰਪੁਰ 'ਚ ਵਾਪਰੇ LPG ਟੈਂਕਰ ਬਲਾਸਟ ਮਾਮਲੇ ਨੂੰ ਲੈ ਕੇ CM ਮਾਨ ਵੱਲੋਂ ਆਰਥਿਕ ਸਹਾਇਤਾ ਦਾ ਐਲਾਨ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਪੰਜਾਬ 'ਚ ਇਨ੍ਹਾਂ ਡਿਫ਼ਾਲਟਰਾਂ ਖ਼ਿਲਾਫ਼ ਵੱਡੀ ਕਾਰਵਾਈ ਦੀ ਤਿਆਰੀ! 31 ਅਗਸਤ ਤੱਕ ਕਰ ਲਵੋ ਇਹ ਕੰਮ ਨਹੀਂ ਤਾਂ...
NEXT STORY