ਜਲੰਧਰ (ਸੋਨੂੰ)- ਜਲੰਧਰ ਦੇ ਬਸਤੀ ਦਾਨਿਸ਼ਮੰਦਾਂ ਵਿਚ ਆਮ ਆਦਮੀ ਪਾਰਟੀ ਅਤੇ ਭਾਜਪਾ ਵਿਚਾਲੇ ਝੜਪ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਮਿਲੀ ਜਾਣਕਾਰੀ ਮੁਤਾਬਕ ਇਥੋਂ ਦੇ ਵਾਰਡ ਨੰਬਰ 58 ਵਿਖੇ ਸਥਿਤ ਇੰਡੂ ਜਰਮਨ ਸਕੂਲ ਵਿਚ ਬਣੇ ਬੂਥ ਦੇ ਬਾਹਰ 'ਆਪ' ਤੇ ਭਾਜਪਾ ਪਾਰਟੀ ਦੇ ਆਗੂ ਆਪਸ ਵਿਚ ਭਿੜ ਗਏ। ਇਸ ਦੌਰਾਨ ਭਾਜਪਾ ਦੇ ਉਮੀਦਵਾਰ ਰਾਜਨ ਅੰਗੂਰਾਲ ਵੱਲੋਂ ਆਮ ਆਦਮੀ ਪਾਰਟੀ 'ਤੇ ਗੰਭੀਰ ਇਲਜ਼ਾਮ ਲਾਏ ਗਏ। ਇਸ ਦੌਰਾਨ ਮਾਮਲਾ ਇੰਨਾ ਵੱਧ ਗਿਆ ਕਿ ਗੱਲ ਹੱਥੋਪਾਈ ਤੱਕ ਜਾ ਪਹੁੰਚੀ। ਮੌਕੇ ਉਤੇ ਮੌਜੂਦ ਪੁਲਸ ਵੱਲੋਂ ਮਾਮਲੇ ਨੂੰ ਸ਼ਾਂਤ ਕੀਤਾ ਗਿਆ।
ਇਹ ਵੀ ਪੜ੍ਹੋ- ਪੰਜਾਬ ਦੇ NH 'ਤੇ ਆਸਟ੍ਰੇਲੀਆ ਤੋਂ ਆ ਰਹੇ ਮਾਂ-ਪੁੱਤ ਨਾਲ ਵਾਪਰੀ ਅਣਹੋਣੀ, ਪੁੱਤ ਦੀ ਮੌਤ, ਕਾਰ ਦੇ ਉੱਡੇ ਪਰਖੱਚੇ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਪੈਟਰੋਲ ਪੰਪ ਤੋਂ ਤੇਲ ਭਰਵਾਉਣ ਤੋਂ ਬਾਅਦ ਕਰਿੰਦੇ ਕੋਲੋਂ ਖੋਹੀ ਨਕਦੀ
NEXT STORY