ਜਲੰਧਰ (ਚੋਪੜਾ)–ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਵਸ ਦੇ ਸਬੰਧ ਵਿਚ ਜਲੰਧਰ ਵਿਚ 21 ਅਤੇ 22 ਨਵੰਬਰ 2025 ਨੂੰ ਵਿਸ਼ਾਲ ਨਗਰ ਕੀਰਤਨ ਦਾ ਆਯੋਜਨ ਕੀਤਾ ਜਾਣਾ ਹੈ। ਇਸ ਸੰਦਰਭ ਵਿਚ ਐਡੀਸ਼ਨਲ ਡਿਸਟ੍ਰਿਕਟ ਮੈਜਿਸਟ੍ਰੇਟ ਅਮਨਿੰਦਰ ਕੌਰ ਬਰਾੜ ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ 2023 ਤਹਿਤ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਮਹੱਤਵਪੂਰਨ ਹੁਕਮ ਜਾਰੀ ਕੀਤੇ ਹਨ।
ਜਾਰੀ ਹੁਕਮਾਂ ਅਨੁਸਾਰ ਨਗਰ ਕੀਰਤਨ ਦੇ ਨਿਰਧਾਰਿਤ ਮਾਰਗ ਅਤੇ ਉਸ ਦੇ ਆਲੇ-ਦੁਆਲੇ ਆਉਣ ਇਲਾਕਿਆਂ ਵਿਚ ਮੀਟ ਅਤੇ ਸ਼ਰਾਬ ਦੀ ਵਿਕਰੀ ’ਤੇ 2 ਦਿਨਾਂ ਲਈ ਪੂਰੀ ਪਾਬੰਦੀ ਰਹੇਗੀ। ਪ੍ਰਸ਼ਾਸਨ ਦਾ ਕਹਿਣਾ ਹੈ ਕਿ ਇਹ ਫੈਸਲਾ ਧਾਰਮਿਕ ਮਰਿਆਦਾ, ਸ਼ਾਂਤੀ ਵਿਵਸਥਾ ਅਤੇ ਨਗਰ ਕੀਰਤਨ ਦੀ ਮਾਣ-ਮਰਿਆਦਾ ਨੂੰ ਬਣਾਈ ਰੱਖਣ ਦੇ ਉਦੇਸ਼ ਨਾਲ ਲਿਆ ਗਿਆ ਹੈ।
ਇਹ ਵੀ ਪੜ੍ਹੋ: ਪੰਜਾਬ ਦੇ NH 'ਤੇ ਵੱਡਾ ਹਾਦਸਾ! ਸੇਬਾਂ ਨਾਲ ਭਰਿਆ ਟਰੱਕ ਪਲਟਿਆ, ਇਕੱਠੇ ਹੋਏ ਲੋਕਾਂ ਨੇ ਕਰ 'ਤਾ ਆਹ ਕੰਮ
ਏ. ਡੀ. ਐੱਮ. ਨੇ ਸਾਫ਼ ਕੀਤਾ ਕਿ ਹੁਕਮ ਦੀ ਉਲੰਘਣਾ ਕਰਨ ’ਤੇ ਸਖ਼ਤ ਕਾਰਵਾਈ ਕੀਤੀ ਜਾਵੇਗੀ। ਪ੍ਰਸ਼ਾਸਨ ਨੇ ਪੁਲਸ ਅਤੇ ਨਗਰ ਨਿਗਮ ਨੂੰ ਵੀ ਇਹ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ ਹਨ ਕਿ ਨਗਰ ਕੀਰਤਨ ਵਾਲੇ ਦਿਨਾਂ ਵਿਚ ਪੂਰੇ ਮਾਰਗ ’ਤੇ ਕਿਸੇ ਵੀ ਤਰ੍ਹਾਂ ਦੀ ਅਜਿਹੀ ਸਰਗਰਮੀ ਨਾ ਹੋਵੇ, ਜੋ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਵੇ ਜਾਂ ਭੀੜ ਦੇ ਪ੍ਰਬੰਧਨ ਵਿਚ ਰੁਕਾਵਟ ਬਣੇ।
ਇਹ ਵੀ ਪੜ੍ਹੋ: ਪੰਜਾਬ ਦੇ ਇਸ ਜ਼ਿਲ੍ਹੇ 'ਚ ਇਕੱਠੀਆਂ 5 ਛੁੱਟੀਆਂ ਦਾ ਐਲਾਨ! ਸਾਰੇ ਸਕੂਲ ਰਹਿਣਗੇ ਬੰਦ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਜਲੰਧਰ-ਪਠਾਨਕੋਟ ਚੌਕ 'ਤੇ ਨਾਨ ਦੀ ਰੇਹੜੀ ਲਗਾਉਣ ਵਾਲੇ ਨਾਲ ਭਿੜ ਗਏ ਗਹਾਕ, ਹੋਇਆ ਜ਼ਬਰਦਸਤ ਹੰਗਾਮਾ
NEXT STORY