ਹਾਜੀਪੁਰ (ਜੋਸ਼ੀ)-ਪੰਜਾਬ ਵਿਧਾਨ ਸਭਾ ’ਚ ਬੀਤੇ ਦਿਨੀਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ ਨਾਲ ਕੀਤੇ ਕਥਿਤ ਗਲਤ ਵਿਵਹਾਰ ਦਾ ਮੁੱਦਾ ਹੁਣ ਭੱਖਦਾ ਜਾ ਰਿਹਾ ਹੈ। ਇਸੇ ਰੋਸ ਦੇ ਚਲਦਿਆਂ ਅੱਜ ਹਾਜੀਪੁਰ ਦੇ ਬੁੱਢਾਬੜ ਚੌਕ ਵਿਖੇ ਕਾਂਗਰਸ ਕਿਸਾਨ ਸੈੱਲ ਦੇ ਜ਼ਿਲ੍ਹਾ ਪ੍ਰਧਾਨ ਅਮਰਜੀਤ ਸਿੰਘ ਢਾਡੇਕਟਵਾਲ ਦੀ ਅਗਵਾਈ ਹੇਠ ਪਾਰਟੀ ਵਰਕਰਾਂ ਵੱਲੋਂ ਵਿੱਤ ਮੰਤਰੀ ਹਰਪਾਲ ਚੀਮਾ ਦਾ ਪੁਤਲਾ ਫੂਕਿਆ ਗਿਆ ਅਤੇ ਸਰਕਾਰ ਖ਼ਿਲਾਫ਼ ਜੰਮ ਕੇ ਨਾਅਰੇਬਾਜ਼ੀ ਕੀਤੀ ਗਈ।
ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਅਮਰਜੀਤ ਸਿੰਘ ਢਾਡੇਕਟਵਾਲ ਨੇ ਕਿਹਾ ਕਿ ਲੋਕਤੰਤਰ ਦੇ ਮੰਦਰ ਵਿਧਾਨ ਸਭਾ ਵਿੱਚ ਚੁਣੇ ਹੋਏ ਨੁਮਾਇੰਦਿਆਂ ਨਾਲ ਅਜਿਹਾ ਭੱਦਾ ਵਿਹਾਰ ਕਰਨਾ ਨਿੰਦਣਯੋਗ ਹੈ। ਉਨ੍ਹਾਂ ਦੋਸ਼ ਲਾਇਆ ਕਿ ਸੱਤਾ ਦੇ ਨਸ਼ੇ ’ਚ ਚੂਰ ਆਮ ਆਦਮੀ ਪਾਰਟੀ ਦੇ ਮੰਤਰੀ ਵਿਰੋਧੀ ਧਿਰ ਦੀ ਆਵਾਜ਼ ਨੂੰ ਦਬਾਉਣ ਦੀ ਕੋਸ਼ਿਸ਼ ਕਰ ਰਹੇ ਹਨ, ਜਿਸ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ।
ਇਹ ਵੀ ਪੜ੍ਹੋ: ਪੰਜਾਬ 'ਚ 18 ਮਾਰਚ ਤੇ 1 ਅਪ੍ਰੈਲ ਨੂੰ ਲੈ ਕੇ ਹੋਇਆ ਵੱਡਾ ਐਲਾਨ
ਉਨ੍ਹਾਂ ਮੰਗ ਕੀਤੀ ਕਿ ਵਿੱਤ ਮੰਤਰੀ ਨੂੰ ਆਪਣੇ ਇਸ ਵਤੀਰੇ ਲਈ ਤੁਰੰਤ ਮੁਆਫ਼ੀ ਮੰਗਣੀ ਚਾਹੀਦੀ ਹੈ। ਇਸ ਮੌਕੇ ਪਰਮਵੀਰ ਸਿੰਘ ਢਾਡੇਕਟਵਾਲ, ਪ੍ਰਿੰਸ ਸ਼ਰਮਾ, ਡਾ. ਸਤਿੰਦਰ ਸਿੰਘ, ਬਲਵੀਰ ਸਿੰਘ ਭਵਨਾਲ, ਕਮਲਜੀਤ ਸਿੰਘ, ਸ਼ਮਸ਼ੇਰ ਸਿੰਘ, ਸ਼ਾਮ ਸਿੰਘ, ਮਨਜੀਤ ਸਿੰਘ, ਗੁਰਜੀਤ ਸਿੰਘ, ਬਲਵੀਰ ਸਿੰਘ ਅਜਮੇਰ, ਰਜਤ ਕੁਮਾਰ,ਮਲਕੀਤ ਸਿੰਘ, ਗੋਲਡੀ ਹਾਜੀਪੁਰ, ਮੋਹਨ ਸਿੰਘ, ਦਾਸ ਕੁੱਲੀਆਂ ਅਤੇ ਗਗਨ ਹਾਜੀਪੁਰ ਤੋਂ ਇਲਾਵਾ ਕਈ ਸਥਾਨਕ ਕਾਂਗਰਸੀ ਆਗੂ ਅਤੇ ਵਰਕਰ ਹਾਜ਼ਰ ਸਨ।
ਇਹ ਵੀ ਪੜ੍ਹੋ: ਪੰਜਾਬ 'ਚ ਬੇਅਦਬੀ ਦੀ ਘਟਨਾ! ਖਾਲੀ ਪਲਾਟ 'ਚੋਂ ਕਰੇਟ 'ਚ ਪਏ ਮਿਲੇ ਗੁਟਕਾ ਸਾਹਿਬ ਦੇ ਸਰੂਪ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
ਖਹਿਰਾ ਨੇ ਸਪੀਕਰ ਸੰਧਵਾਂ 'ਤੇ ਲਾਏ ਇਲਜ਼ਾਮ, ਕਿਹਾ-ਸੈਸ਼ਨ 'ਚ ਡਾ. ਗੁਰਪ੍ਰੀਤ ਕੌਰ ਨੂੰ ਕਿਉਂ ਨਹੀਂ ਟੋਕਿਆ
NEXT STORY