ਨੰਗਲ (ਸੱਜਣ ਸਿੰਘ ਸੈਣੀ) : ਕੇਂਦਰ ਸਰਕਾਰ ਵੱਲੋਂ ਭਾਖੜਾ ਬਿਆਸ ਮੈਨੇਜਮੈਂਟ ਬੋਰਡ (ਬੀ. ਬੀ. ਐੱਮ. ਬੀ.) 'ਚ ਪੰਜਾਬ ਅਤੇ ਹਰਿਆਣਾ ਦੀ ਸ਼ਰਤੀਆ ਨੁਮਾਇੰਦਗੀ ਖ਼ਤਮ ਕਰਨ ਤੋਂ ਬਾਅਦ ਲਗਾਤਾਰ ਵਿਰੋਧੀ ਪਾਰਟੀਆਂ ਵੱਲੋਂ ਭਾਜਪਾ ਦੀ ਕੇਂਦਰ ਸਰਕਾਰ ਖ਼ਿਲਾਫ਼ ਸ਼ਬਦੀ ਹਮਲੇ ਕੀਤੇ ਜਾ ਰਹੇ ਹਨ। ਇਸੇ ਲੜੀ ਤਹਿਤ ਨੰਗਲ 'ਚ ਸਥਿਤ ਬੀਬੀਐੱਮਬੀ ਦਫ਼ਤਰ ਦੇ ਅੱਗੇ ਪੰਜਾਬ ਵਿਧਾਨ ਸਭਾ ਦੇ ਸਪੀਕਰ ਰਾਣਾ ਕੇ ਪੀ ਦੀ ਅਗਵਾਈ ਵਿੱਚ ਕਾਂਗਰਸੀਆਂ ਵੱਲੋਂ ਕੇਂਦਰ ਸਰਕਾਰ ਖ਼ਿਲਾਫ਼ ਧਰਨਾ ਦਿੰਦਿਆਂ ਜੰਮ ਕੇ ਨਾਅਰੇਬਾਜ਼ੀ ਕੀਤੀ ਗਈ।
ਇਹ ਵੀ ਪੜ੍ਹੋ : ਮੋਗਾ 'ਚ ਦਿਨ-ਦਿਹਾੜੇ ਵਾਰਦਾਤ, ਲੁਟੇਰੇ ਬੈਂਕ 'ਚੋਂ 3,66,000 ਰੁਪਏ ਲੁੱਟ ਕੇ ਫਰਾਰ
ਇਸ ਮੌਕੇ ਮੀਡੀਆ ਨਾਲ ਗੱਲਬਾਤ ਕਰਦਿਆਂ ਸਪੀਕਰ ਰਾਣਾ ਕੇ ਪੀ ਨੇ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਇਹ ਪੰਜਾਬ ਤੇ ਹਰਿਆਣਾ ਦੇ ਹੱਕਾਂ 'ਤੇ ਸਿੱਧਾ ਡਾਕਾ ਮਾਰਿਆ ਗਿਆ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਇਹ ਕਦੇ ਵੀ ਬਰਦਾਸ਼ਤ ਨਹੀਂ ਕਰੇਗੀ ਅਤੇ ਕੇਂਦਰ ਸਰਕਾਰ ਖ਼ਿਲਾਫ਼ ਇਸ ਮਾਮਲੇ 'ਚ ਲਗਾਤਾਰ ਧਰਨੇ ਪ੍ਰਦਰਸ਼ਨ ਕਰਕੇ ਵਿਰੋਧ ਜਤਾਇਆ ਜਾਵੇਗਾ।
ਯੂਕ੍ਰੇਨ ’ਚ ਫਸੀ ਵਿਦਿਆਰਥਣ ਨੇ ਦੱਸੀਆਂ ਦਿਲ ਨੂੰ ਝੰਜੋੜਨ ਵਾਲੀਆਂ ਗੱਲਾਂ, PM ਮੋਦੀ ਤੋਂ ਮੰਗੀ ਮਦਦ
NEXT STORY