ਜਲੰਧਰ (ਪੁਨੀਤ)–ਸਰਕਾਰ ਭਾਵੇਂ ਹੀ ਸਮੇਂ-ਸਮੇਂ ’ਤੇ ਸਾਈਬਰ ਅਪਰਾਧਾਂ ਤੋਂ ਚੌਕਸ ਰਹਿਣ ਦੇ ਨਿਰਦੇਸ਼ ਜਾਰੀ ਕਰਦੀ ਰਹੇ ਪਰ ਆਮ ਨਾਗਰਿਕ ਅੱਜ ਵੀ ਠੱਗਾਂ ਦੇ ਜਾਲ ਵਿਚ ਫਸ ਰਹੇ ਹਨ। ਕਈ ਅਜਿਹੇ ਕੇਸ ਸਾਹਮਣੇ ਆਉਂਦੇ ਹਨ, ਜਿਸ ਵਿਚ ਖ਼ਪਤਕਾਰ ਆਪਣੇ ਹੱਕ ਦੀ ਲੜਾਈ ਲੜਦੇ ਹਨ। ਅਜਿਹੇ ਹੀ ਇਕ ਮਾਮਲੇ ਵਿਚ ਸਾਈਬਰ ਠੱਗੀ ਖ਼ਿਲਾਫ਼ ਖ਼ਪਤਕਾਰ ਦੀ ਵੱਡੀ ਜਿੱਤ ਹੋਈ ਹੈ।
ਰਵਿੰਦਰ ਨਗਰ ਵਾਸੀ ਕੁਲਦੀਪ ਕੁਮਾਰ (ਰਿਟਾਇਰਡ ਏ. ਜੀ. ਐੱਮ., ਭਾਰਤੀ ਖੁਰਾਕ ਨਿਗਮ) ਨੂੰ ਸਾਈਬਰ ਠੱਗੀ ਦਾ ਸ਼ਿਕਾਰ ਹੋਣਾ ਪਿਆ। ਲੰਮੀ ਕਾਨੂੰਨੀ ਲੜਾਈ ਤੋਂ ਬਾਅਦ ਜ਼ਿਲ੍ਹਾ ਖ਼ਪਤਕਾਰ ਕਮਿਸ਼ਨ ਨੇ ਉਨ੍ਹਾਂ ਦੇ ਪੱਖ ਵਿਚ ਫ਼ੈਸਲਾ ਸੁਣਾਉਂਦੇ ਹੋਏ ਭਾਰਤੀ ਸਟੇਟ ਬੈਂਕ (ਐੱਸ. ਬੀ. ਆਈ.) ਨੂੰ ਨਾ ਸਿਰਫ਼ ਠੱਗੀ ਦੀ ਰਾਸ਼ੀ ਵਾਪਸ ਕਰਨ, ਸਗੋਂ ਮਾਨਸਿਕ ਪ੍ਰੇਸ਼ਾਨੀ ਅਤੇ ਮੁਕੱਦਮੇਬਾਜ਼ੀ ਦੇ ਖ਼ਰਚ ਵਜੋਂ 60 ਹਜ਼ਾਰ ਰੁਪਏ ਮੁਆਵਜ਼ਾ ਦੇਣ ਦਾ ਹੁਕਮ ਦਿੱਤਾ।
ਇਹ ਵੀ ਪੜ੍ਹੋ: ਨਵੇਂ ਸਾਲ ਦੇ ਪਹਿਲੇ ਦਿਨ ਪੰਜਾਬ 'ਚ ਵੱਡਾ ਹਾਦਸਾ! 3 ਨੌਜਵਾਨਾਂ ਦੀ ਭਿਆਨਕ ਮੌਤ
ਜਲੰਧਰ ਵਾਸੀ ਕੁਲਦੀਪ ਕੁਮਾਰ ਨੇ ਦੱਸਿਆ ਕਿ ਉਨ੍ਹਾਂ ਦੇ ਰਜਿਸਟਰਡ ਮੋਬਾਇਲ ਨੰਬਰ ’ਤੇ 11 ਫਰਵਰੀ 2023 ਨੂੰ ਇਕ ਮੈਸੇਜ ਆਇਆ, ਜਿਸ ਵਿਚ ਉਨ੍ਹਾਂ ਦੇ ਬੱਚਤ ਖਾਤੇ ਨੂੰ ਪੈਨ ਅਪਡੇਟ ਨਾ ਹੋਣ ਦੀ ਸਥਿਤੀ ਵਿਚ ਬਲਾਕ ਕਰਨ ਦੀ ਚਿਤਾਵਨੀ ਦਿੱਤੀ ਗਈ ਸੀ। ਉਨ੍ਹਾਂ ਨੇ ਇਸ ਮੈਸੇਜ ਨੂੰ ਨਜ਼ਰਅੰਦਾਜ਼ ਕਰਕੇ ਡਿਲੀਟ ਕਰ ਦਿੱਤਾ ਪਰ ਤੁਰੰਤ ਬਾਅਦ ਬੈਂਕ ਵੱਲੋਂ ਇਕ ਹੋਰ ਮੈਸੇਜ ਆਇਆ ਕਿ ਉਨ੍ਹਾਂ ਦੇ ਖਾਤੇ ਵਿਚੋਂ 15791 ਰੁਪਏ ਡੈਬਿਟ ਕਰ ਲਏ ਗਏ ਹਨ। ਮੈਸੇਜ ਵਿਚ ਇਹ ਵੀ ਲਿਖਿਆ ਸੀ ਕਿ ਜੇਕਰ ਇਹ ਲੈਣ-ਦੇਣ ਉਨ੍ਹਾਂ ਦੀ ਸਹਿਮਤੀ ਨਾਲ ਨਹੀਂ ਹੋਇਆ ਤਾਂ ਬੈਂਕ ਨੂੰ ਸੂਚਿਤ ਕਰਨ।
ਇਸ ’ਤੇ ਖ਼ਪਤਕਾਰ ਨੇ ਤੁਰੰਤ ਬੈਂਕ ਦੇ ਕਸਟਮਰ ਕੇਅਰ ਨਾਲ ਸੰਪਰਕ ਕੀਤਾ। ਬੈਂਕ ਵੱਲੋਂ ਉਨ੍ਹਾਂ ਦੀ ਸ਼ਿਕਾਇਤ ਦਰਜ ਕਰਨ ਅਤੇ 21 ਦਿਨਾਂ ਵਿਚ ਹੱਲ ਦਾ ਭਰੋਸਾ ਦਿੱਤਾ ਗਿਆ ਪਰ ਤੈਅ ਸਮੇਂ ਵਿਚ ਕੋਈ ਕਾਰਵਾਈ ਨਹੀਂ ਹੋਈ। ਇਸ ਤੋਂ ਬਾਅਦ 18 ਮਈ 2023 ਨੂੰ ਦੋਬਾਰਾ ਸ਼ਿਕਾਇਤ ਦਰਜ ਕਰਵਾਈ ਗਈ। ਬੈਂਕ ਨਿਯਮਾਂ ਅਨੁਸਾਰ ਸ਼ਿਕਾਇਤ ਦਾ ਨਿਪਟਾਰਾ 90 ਦਿਨਾਂ ਵਿਚ ਹੋਣਾ ਸੀ ਪਰ ਲਗਾਤਾਰ ਟਾਲ-ਮਟੋਲ ਕਾਰਨ ਖ਼ਪਤਕਾਰ ਨੂੰ ਨਿਆਂ ਲਈ ਖ਼ਪਤਕਾਰ ਕਮਿਸ਼ਨ ਦਾ ਦਰਵਾਜ਼ਾ ਖੜਕਾਉਣਾ ਪਿਆ।
ਇਹ ਵੀ ਪੜ੍ਹੋ: ਅਗਲੇ 24 ਘੰਟੇ ਅਹਿਮ! ਪੰਜਾਬ 'ਚ ਹਨ੍ਹੇਰੀ ਦੇ ਨਾਲ ਪਵੇਗਾ ਮੀਂਹ, ਮੌਸਮ ਵਿਭਾਗ ਨੇ 4 ਜਨਵਰੀ ਤੱਕ ਦਿੱਤੀ ਵੱਡੀ ਚਿਤਾਵਨੀ
ਕੁਲਦੀਪ ਕੁਮਾਰ ਨੇ 8 ਜੂਨ 2023 ਨੂੰ ਜ਼ਿਲ੍ਹਾ ਖ਼ਪਤਕਾਰ ਫੋਰਮ ’ਚ ਸ਼ਿਕਾਇਤ ਦਰਜ ਕਰਵਾਈ ਅਤੇ ਪੂਰੇ ਮਾਮਲੇ ਦੀ ਪੈਰਵੀ ਖੁਦ ਕੀਤੀ। ਲੰਮੀ ਸੁਣਵਾਈ ਤੋਂ ਬਾਅਦ ਪਿਛਲੇ ਮਹੀਨੇ ਕਮਿਸ਼ਨ ਨੇ ਫੈਸਲਾ ਸੁਣਾਉਂਦੇ ਹੋਏ ਬੈਂਕ ਨੂੰ ਹੁਕਮ ਦਿੱਤਾ ਕਿ ਉਹ 15791 ਰੁਪਏ ਦੀ ਮੂਲ ਰਾਸ਼ੀ, ਮਾਨਸਿਕ ਪ੍ਰੇਸ਼ਾਨੀ ਲਈ 50 ਹਜ਼ਾਰ ਰੁਪਏ ਅਤੇ ਮੁਕੱਦਮੇਬਾਜ਼ੀ ਦੇ ਖਰਚ ਵਜੋਂ 10 ਹਜ਼ਾਰ ਰੁਪਏ ਦਾ ਭੁਗਤਾਨ ਕਰੇ। ਕਮਿਸ਼ਨ ਦੇ ਹੁਕਮ ਦੀ ਪਾਲਣਾ ਕਰਦੇ ਹੋਏ ਬੈਂਕ ਨੇ 26 ਦਸੰਬਰ ਨੂੰ 75791 ਰੁਪਏ ਖਪਤਕਾਰ ਦੇ ਖਾਤੇ ਵਿਚ ਜਮ੍ਹਾ ਕਰਵਾ ਦਿੱਤੇ। ਇਹ ਫ਼ੈਸਲਾ ਨਾ ਸਿਰਫ਼ ਸਾਈਬਰ ਠੱਗੀ ਦੇ ਸ਼ਿਕਾਰ ਖਪਤਕਾਰਾਂ ਲਈ ਮਿਸਾਲ ਹੈ, ਸਗੋਂ ਬੈਂਕਾਂ ਦੀ ਜਵਾਬਦੇਹੀ ਵੀ ਤੈਅ ਕਰਦਾ ਹੈ।
ਇਹ ਵੀ ਪੜ੍ਹੋ: ਜਲੰਧਰ-ਫਗਵਾੜਾ NH 'ਤੇ Eastwood Village 'ਚ ਨਵੇਂ ਸਾਲ ਦੇ ਜਸ਼ਨ ਦੌਰਾਨ ਹੰਗਾਮਾ! ਬਾਉਸਰਾਂ ਨੇ ਕੁੱਟੇ ਮੁੰਡੇ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਸਜਾਇਆ ਗਿਆ ਨਗਰ ਕੀਰਤਨ
NEXT STORY