ਕਪੂਰਥਲਾ (ਮਹਾਜਨ)- ਕੇਂਦਰੀ ਜੇਲ੍ਹ ਜਲੰਧਰ ਤੇ ਕਪੂਰਥਲਾ ਵਿਚ ਬੰਦ 32 ਸਾਲਾ ਕੈਦੀ ਦੀ ਸਿਹਤ ਅਚਾਨਕ ਵਿਗੜ ਜਾਣ ਕਾਰਨ ਇਲਾਜ ਦੌਰਾਨ ਮੌਤ ਹੋ ਗਈ। ਜਾਣਕਾਰੀ ਅਨੁਸਾਰ ਕੇਂਦਰੀ ਜੇਲ੍ਹ ਕਪੂਰਥਲਾ ਵਿਚ ਕਰੀਬ 1 ਸਾਲ ਤੋਂ ਨਸ਼ੇ ਦੇ ਕੇਸ ਵਿਚ ਸਜ਼ਾ ਕੱਟ ਰਹੇ ਨੌਜਵਾਨ ਅਜੈ ਕੁਮਾਰ ਪੁੱਤਰ ਚਮਨ ਲਾਲ ਵਾਸੀ ਟੈਂਗੋ ਪੀਰ ਜ਼ਿਲ੍ਹਾ ਪਠਾਨਕੋਟ ਦੀ ਤਬੀਅਤ ਅਚਾਨਕ ਵਿਗੜ ਗਈ।
ਇਹ ਵੀ ਪੜ੍ਹੋ- ਚੋਰਾਂ ਨੇ ਹੈਵਾਨੀਅਤ ਦੀ ਹੱਦ ਕੀਤੀ ਪਾਰ, ਚੋਰੀ ਕਰਨ ਤੋਂ ਰੋਕ ਰਹੀ ਕੁੱਤੀ ਦੇ ਕਤੂਰਿਆਂ ਦੇ ਸਿਰ ਧੜ ਤੋਂ ਕੀਤੇ ਵੱਖ
ਉਸ ਦੀ ਹਾਲਤ ਨੂੰ ਦੇਖਦੇ ਹੋਏ ਜੇਲ੍ਹ ਹਸਪਤਾਲ ’ਚ ਦਾਖਲ ਕਰਵਾਇਆ ਗਿਆ, ਜਿੱਥੇ ਉਸ ਦੀ ਹਾਲਤ ਗੰਭੀਰ ਦੇਖਦੇ ਹੋਏ ਕਪੂਰਥਲਾ ਦੇ ਸਿਵਲ ਹਸਪਤਾਲ ਲਈ ਰੈਫਰ ਕਰ ਦਿੱਤਾ ਗਿਆ, ਜਿੱਥੇ ਇਲਾਜ ਦੌਰਾਨ ਉਸ ਦੀ ਮੌਤ ਹੋ ਗਈ।
ਮ੍ਰਿਤਕ ਹਵਾਲਾਤੀ ਦੇ ਪਿਤਾ ਨੇ ਦੱਸਿਆ ਕਿ ਜਦੋਂ ਉਨ੍ਹਾਂ ਨੂੰ ਆਪਣੇ ਪੁੱਤਰ ਦੀ ਤਬੀਅਤ ਖ਼ਰਾਬ ਹੋਣ ਦੀ ਸੂਚਨਾ ਮਿਲੀ ਤਾਂ ਉਹ ਸੋਮਵਾਰ ਸਵੇਰੇ ਸਿਵਲ ਹਸਪਤਾਲ ਕਪੂਰਥਲਾ ਪਹੁੰਚੇ। ਇਸ ਦੌਰਾਨ ਉਨ੍ਹਾਂ ਦੇਖਿਆ ਕਿ ਉਨ੍ਹਾਂ ਦਾ ਪੁੱਤਰ ਸਿਵਲ ਹਸਪਤਾਲ ਕਪੂਰਥਲਾ ਦੇ ਸਰਜੀਕਲ ਵਾਰਡ ’ਚ ਬੈੱਡ ’ਤੇ ਬੇਹੋਸ਼ੀ ਦੀ ਹਾਲਤ ’ਚ ਪਿਆ ਸੀ, ਉਸ ਦੀ ਹਾਲਤ ਖਰਾਬ ਸੀ।
ਇਹ ਵੀ ਪੜ੍ਹੋ- ਨਾਬਾਲਗ ਸਾਲੀ ਨਾਲ ਵਿਆਹ ਕਰਵਾਉਣ ਲਈ ਟੱਪੀਆਂ ਹੈਵਾਨੀਅਤ ਦੀਆਂ ਹੱਦਾਂ, ਠੰਡ 'ਚ ਮਾਰ ਦਿੱਤਾ 4 ਦਿਨ ਦਾ ਮਾਸੂਮ
ਉਸ ਦੀ ਸਿਹਤ ਬਾਰੇ ਡਿਊਟੀ ਡਾਕਟਰ ਨੂੰ ਸੂਚਿਤ ਕੀਤਾ ਗਿਆ ਤਾਂ ਡਿਊਟੀ ਡਾਕਟਰ ਨੇ ਹਵਾਲਾਤੀ ਨੂੰ ਮ੍ਰਿਤਕ ਐਲਾਨ ਦਿੱਤਾ। ਉਸ ਨੇ ਜੇਲ੍ਹ ਪ੍ਰਸ਼ਾਸਨ ’ਤੇ ਵੀ ਲਾਪ੍ਰਵਾਹੀ ਦਾ ਦੋਸ਼ ਲਾਇਆ ਹੈ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਇਕ ਵਾਰ ਫਿਰ ਮਨੁੱਖਤਾ ਹੋਈ ਸ਼ਰਮਸਾਰ, 6 ਸਾਲਾ ਬੱਚੀ ਹੋਈ ਜਬਰ-ਜ਼ਿਨਾਹ ਦਾ ਸ਼ਿਕਾਰ
NEXT STORY