ਟਾਂਡਾ ਉੜਮੁੜ (ਮੋਮੀ, ਪੰਡਿਤ, ਸ਼ਰਮਾ)— ਟਾਂਡਾ ਪੁਲਸ ਨੇ ਸਰਕਾਰੀ ਹਸਪਤਾਲ ਟਾਂਡਾ ਨਜ਼ਦੀਕ ਕਰਫਿਊ ਦੌਰਾਨ ਮੈਡੀਕਲ ਸਟੋਰ ਖੋਲ੍ਹਣ ਵਾਲੇ ਇਕ ਪਿਤਾ-ਪੁੱਤਰ ਖਿਲਾਫ ਕਰਫਿਊ ਦੇ ਨਿਯਮਾਂ ਦੀ ਉਲੰਘਣਾ ਕਰਨ 'ਤੇ ਮਾਮਲਾ ਦਰਜ ਕੀਤਾ ਹੈ।
ਇਸ ਸਬੰਧੀ ਜਾਣਕਾਰੀ ਦਿੰਦੇ ਥਾਣਾ ਮੁਖੀ ਇੰਸਪੈਕਟਰ ਹਰਗੁਰਦੇਵ ਸਿੰਘ ਨੇ ਦੱਸਿਆ ਕਿ ਟਾਂਡਾ ਪੁਲਸ ਦੇ ਏ. ਐੱਸ. ਆਈ. ਸਰਕਾਰੀ ਹਸਪਤਾਲ ਚੌਕ ਨਜ਼ਦੀਕ ਮੌਜੂਦ ਸਨ ਕਿ ਉਨ੍ਹਾਂ ਨੂੰ ਸੂਚਨਾ ਮਿਲੀ ਕਿ ਸਿਵਲ ਹਸਪਤਾਲ ਚੌਕ ਟਾਂਡਾ ਨਜ਼ਦੀਕ ਰਾਜਿੰਦਰਾ ਮੈਡੀਕਲ ਸਟੋਰ ਖੋਲ੍ਹਿਆ ਹੋਇਆ ਹੈ ਅਤੇ ਉਸ ਜਗ੍ਹਾ 'ਤੇ ਕਾਫੀ ਲੋਕਾਂ ਦੀ ਭੀੜ ਇਕੱਠੀ ਕੀਤੀ ਹੋਈ ਹੈ ਅਤੇ ਲੋਕ ਦੁਕਾਨ ਦੇ ਅੰਦਰ ਬਾਹਰ ਜਾ ਰਹੇ ਹਨ। ਟਾਂਡਾ ਪੁਲਸ ਨੇ ਮੌਕੇ 'ਤੇ ਪਹੁੰਚ ਕੇ ਕਰਫਿਊ ਦੇ ਨਿਯਮਾਂ ਦੀ ਉਲੰਘਣਾ ਕਰਨ ਵਾਲੇ ਪਿਤਾ-ਪੁੱਤਰ ਜੈਲਦੀਪ ਸਿੰਘ ਪੁੱਤਰ ਚਰਨ ਸਿੰਘ ਅਤੇ ਚਰਨ ਸਿੰਘ ਪੁੱਤਰ ਗਿਆਨ ਸਿੰਘ ਵਾਸੀ ਤਲਵੰਡੀ ਡੱਡੀਆਂ ਹਾਲ ਵਾਸੀ ਟਾਂਡਾ ਖਿਲਾਫ ਡੀ. ਸੀ. ਹੁਸ਼ਿਆਰਪੁਰ ਦੇ ਹੁਕਮਾਂ ਦੀ ਉਲੰਘਣਾ ਕਰਨ 'ਤੇ ਮੁਕੱਦਮਾ ਦਰਜ ਕਰ ਲਿਆ ਹੈ।
ਭਾਈ ਨਿਰਮਲ ਸਿੰਘ ਖਾਲਸਾ ਦੀ ਧੀ ਨੇ ਕੋਰੋਨਾ ਤੋਂ ਜਿੱਤੀ ਜੰਗ, ਹਸਪਤਾਲ ਤੋਂ ਮਿਲੀ ਛੁੱਟੀ
NEXT STORY