ਟਾਂਡਾ ਉੜਮੁੜ (ਵਰਿੰਦਰ ਪੰਡਿਤ, ਮੋਮੀ,ਕੁਲਦੀਸ਼)— ਪਿੰਡ ਨੰਗਲੀ (ਜਲਾਲਪੁਰ ) 'ਚ ਕੋਰੋਨਾ ਵਾਇਰਸ ਪਾਜ਼ੇਟਿਵ ਮਰੀਜ਼ਾਂ ਦੇ ਸੰਪਰਕ 'ਚ ਆਏ ਪਿੰਡ ਦੇ 12 ਵਿਆਕਤੀਆਂ ਦੇ ਅੱਜ ਸੈਂਪਲ ਲਏ ਗਏ ਹਨ। ਇਨ੍ਹਾਂ 'ਚ ਕੋਰੋਨਾ ਨਾਲ ਮਰੇ ਲਖਵਿੰਦਰ ਸਿੰਘ ਦੇ 3 ਪਰਿਵਾਰਕ ਮੈਂਬਰ ਵੀ ਸ਼ਾਮਲ ਹਨ, ਜਿਨ੍ਹਾਂ ਦੇ ਦੂਜੀ ਵਾਰ ਟੈਸਟ ਲਏ ਜਾ ਰਹੇ ਹਨ। ਐੱਸ. ਐੱਮ .ਓ. ਡਾਕਟਰ ਕੇ. ਆਰ. ਬਾਲੀ ਦੀ ਅਗਵਾਈ 'ਚ ਪਹੁੰਚੀ ਸਰਕਾਰੀ ਹਸਪਤਾਲ ਟਾਂਡਾ ਦੀ ਟੀਮ ਨੋਡਲ ਅਫਸਰ ਡਾਕਟਰ ਹਰਪ੍ਰੀਤ ਸਿੰਘ, ਡਾਕਟਰ ਕਰਨ ਵਿਰਕ, ਡਾਕਟਰ ਰਵੀ ਕੁਮਾਰ, ਸ਼ਵਿੰਦਰ ਸਿੰਘ ਆਦਿ ਨੇ ਸੁਰੱਖਿਅਤ ਤਰੀਕੇ ਨਾਲ ਵਾਇਰਸ ਦੀ ਰੋਕਥਾਮ ਲਈ ਅੱਜ ਸਵੇਰੇ ਪੁਲਸ ਪ੍ਰਸ਼ਾਸਨ ਦੀ ਮਦਦ ਨਾਲ ਪਿੰਡ 'ਚੋਂ ਇਨ੍ਹਾਂ ਪਿੰਡ ਵਾਸੀਆਂ ਨੂੰ ਟੈਸਟ ਲਏ ਦਸੂਹਾ ਦੇ ਸਰਕਾਰੀ ਹਸਪਤਾਲ 'ਚ ਲਿਜਾਇਆ ਗਿਆ।
ਡਾਕਟਰ ਬਾਲੀ ਨੇ ਕਿਹਾ ਕਿ ਸਿਹਤ ਵਿਭਾਗ ਦੀਆਂ ਹਦਾਇਤਾਂ ਮੁਤਾਬਕ ਘਰਾਂ ਤੋਂ ਜ਼ਰੂਰੀ ਕੰਮ ਲਈ ਬਾਹਰ ਨਿਕਲਣ ਵਾਲੇ ਹਰ ਵਿਅਕਤੀ ਲਈ ਮੂੰਹ 'ਤੇ ਮਾਸਕ ਲਗਾਉਣਾ ਜ਼ਰੂਰੀ ਹੈ ਅਤੇ ਜੇਕਰ ਕੋਈ ਇਸ ਦੀ ਪਾਲਣਾ ਨਹੀਂ ਕਰਦਾ ਤਾਂ ਉਸ ਨੂੰ 200 ਰੁਪਏ ਜ਼ੁਰਮਾਨਾ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਇਸੇ ਤਰ੍ਹਾਂ ਜਨਤਕ ਸਥਾਨਾਂ 'ਤੇ ਥੁੱਕਣ ਵਾਲੇ ਵਿਅਕਤੀ ਨੂੰ 100 ਰੁਪਏ ਜ਼ੁਰਮਾਨਾ ਕੀਤਾ ਜਾਵੇਗਾ।
ਦੋਆਬੇ ਲਈ ਰਾਹਤ ਭਰੀ ਖ਼ਬਰ,ਆਦਮਪੁਰ ਹਵਾਈ ਅੱਡੇ 'ਤੋਂ 25 ਮਈ ਨੂੰ ਜਹਾਜ਼ ਭਰੇਗਾ ਉਡਾਣ
NEXT STORY