ਹੁਸ਼ਿਆਰਪੁਰ (ਘੁੰਮਣ)- ਪੰਜਾਬ ਵਿਚ ਕੋਰੋਨਾ ਦਾ ਕਹਿਰ ਲਗਾਤਾਰ ਜਾਰੀ ਹੈ। ਅੱਜ ਹੁਸ਼ਿਆਰਪੁਰ 'ਚ ਕੋਰੋਨਾ ਦੇ 11 ਮਰੀਜ਼ ਮਿਲੇ ਹਨ। ਕੋਵਿਡ-19 ਦੀ ਤਾਜ਼ਾ ਸਥਿਤੀ ਬਾਰੇ ਜਾਣਕਾਰੀ ਦਿੰਦਿਆਂ ਸਿਵਲ ਸਰਜਨ ਹੁਸ਼ਿਆਰਪੁਰ ਡਾ. ਅਮਰਜੀਤ ਸਿੰਘ ਨੇ ਦੱਸਿਆ ਕਿ ਫਲੂ ਵਰਗੇ ਸ਼ੱਕੀ ਲੱਛਣਾਂ ਵਾਲੇ 401 ਨਵੇਂ ਸੈਂਪਲ ਲੈਣ ਅਤੇ 358 ਸੈਂਪਲਾਂ ਦੀ ਰਿਪੋਟ ਪ੍ਰਾਪਤ ਹੋਣ ਨਾਲ ਅੱਜ ਕੋਵਿਡ-19 ਦੇ 11 ਨਵੇਂ ਪਾਜ਼ੇਟਿਵ ਕੇਸ ਆਏ ਹਨ। ਇਸ ਤੋਂ ਇਲਾਵਾ ਜ਼ਿਲ੍ਹੇ ਅੰਦਰ 55 ਕੇਸ ਐਕਟਿਵ ਹਨ ਅਤੇ 313 ਸੈਂਪਲਾ ਦੀ ਰਿਪੋਰਟ ਦਾ ਇੰਤਜ਼ਾਰ ਹੈ।
ਇਹ ਵੀ ਪੜ੍ਹੋ: ‘ਬਾਬਾ ਸੋਢਲ’ ਦੇ ਮੇਲੇ ਨੂੰ ਲੈ ਕੇ ਤਿਆਰੀਆਂ ਮੁਕੰਮਲ, ਨਤਮਸਤਕ ਹੋਣ ਪਹੁੰਚ ਰਹੇ ਸ਼ਰਧਾਲੂ
ਹੁਣ ਤੱਕ ਜ਼ਿਲ੍ਹੇ ਦੇ ਕੋਵਿਡ ਸੈਂਪਲਾ ਦੀ ਕੁੱਲ ਗਿਣਤੀ:1229401
ਜ਼ਿਲ੍ਹੇ 'ਚ ਨੈਗਟਿਵ ਮਰੀਜ਼ਾਂ ਦੀ ਕੁੱਲ ਗਿਣਤੀ:1191484
ਜ਼ਿਲ੍ਹੇ 'ਚ ਪਾਜ਼ੇਟਿਵ ਆਏ ਮਰੀਜ਼ਾਂ ਦੀ ਕੁੱਲ ਗਿਣਤੀ: 42354
ਜ਼ਿਲ੍ਹੇ 'ਚ ਠੀਕ ਹੋਏ ਪੀੜਤਾਂ ਦੀ ਕੁੱਲ ਗਿਣਤੀ: 408883
ਜ਼ਿਲ੍ਹੇ 'ਚ ਕੋਵਿਡ ਨਾਲ ਹੋਈ ਕੁੱਲ ਮੌਤਾਂ: 1416
ਕੋਵਿਡ ਦੇ ਫੈਲਾਅ ਨੂੰ ਰੋਕਣ ਲਈ ਕੋਵਿਡ ਅਨੁਰੂਪ ਵਿਵਹਾਰ ਦੀ ਪਾਲਣਾ ਕਰਨਾ (ਮੂੰਹ ਤੇ ਮਾਸਕ ਲਗਾਉਣ, ਹੈਂਡ ਸੈਨੇਟਾਈਜ਼ ਕਰਨਾ, ਭੀੜ ਵਾਲੀਆਂ ਥਾਂਵਾਂ 'ਤੇ ਜਾਣ ਤੋਂ ਗੁਰਰੇਜ਼ ਅਤੇ ਦੋ-ਗਜ਼ ਦੀ ਦੂਰੀ ਬਣਾ ਕੇ ਰੱਖੋ) 12 ਸਾਲ ਤੋਂ 17 ਸਾਲ ਤੱਕ ਦੇ ਜ਼ਿਲ੍ਹਾ ਵਾਸੀਆਂ ਲਈ ਕੋਵਿਡ ਦੇ ਦੋ ਟੀਕੇ ਅਤੇ 18 ਸਾਲ ਤੋਂ ਵੱਧ ਲਈ 3 ਟੀਕੇ ਜ਼ਰੂਰੀ ਹਨ। ਤੀਸਰੀ ਡੋਜ਼ 18 ਤੋਂ 59 ਸਾਲ ਤੱਕ ਦੇ ਲਾਭਪਾਤਰੀਆਂ ਲਈ ਸਿਰਫ਼ 30 ਸੰਤਬਰ ਤੱਕ ਹੀ ਮੁਫ਼ਤ ਲਗਾਈ ਜਾਵੇਗੀ। ਆਪਣੇ ਨੇੜੇ ਦੇ ਸਿਹਤ ਕੇਂਦਰ ਤੋਂ ਇਹ ਟੀਕੇ ਜਲਦ ਤੋਂ ਜਲਦ ਲਗਵਾਓ।
ਇਹ ਵੀ ਪੜ੍ਹੋ: ਡੇਰਾ ਬਿਆਸ ਦੀ ਘਟਨਾ ’ਤੇ ਬੋਲੇ ADGP ਅਰਪਿਤ ਸ਼ੁਕਲਾ, ਲੋਕਾਂ ਨੂੰ ਕੀਤੀ ਅਪੀਲ
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ
ਜਲੰਧਰ ਸਮੇਤ ਸੂਬੇ ਦੇ ਇਹ ਰੇਲਵੇ ਸਟੇਸ਼ਨ ਹੋਣਗੇ ਹਾਈਟੈੱਕ, ਮਿਲਣਗੀਆਂ ਹਵਾਈ ਅੱਡੇ ਵਰਗੀਆਂ ਸਹੂਲਤਾਂ
NEXT STORY