ਜਲੰਧਰ (ਰੱਤਾ)— ਪਿਛਲੇ ਕੁਝ ਦਿਨਾਂ ਦੌਰਾਨ ਜ਼ਿਲ੍ਹੇ 'ਚ ਕੋਰੋਨਾ ਪਾਜ਼ੇਟਿਵ ਆਉਣ ਵਾਲਿਆਂ ਦੀ ਗਿਣਤੀ ਘਟਣ ਨਾਲ ਲੋਕਾਂ ਨੇ ਸੁੱਖ ਦਾ ਸਾਹ ਲਿਆ ਹੈ। ਵੀਰਵਾਰ ਨੂੰ 53 ਲੋਕਾਂ ਦੀ ਜਿੱਥੇ ਕੋਰੋਨਾ ਰਿਪੋਰਟ ਪਾਜ਼ੇਟਿਵ ਆਈ, ਉਥੇ ਹੀ 2 ਮਰੀਜ਼ਾਂ ਦੀ ਵਾਇਰਸ ਨਾਲ ਲੜਦਿਆਂ ਮੌਤ ਹੋ ਗਈ।
ਸਿਵਲ ਸਰਜਨ ਦਫ਼ਤਰ ਦੇ ਸਹਾਇਕ ਸਿਹਤ ਅਧਿਕਾਰੀ ਡਾ. ਟੀ. ਪੀ. ਸਿੰਘ ਨੇ ਦੱਸਿਆ ਕਿ ਮਹਿਕਮੇ ਨੂੰ ਵੀਰਵਾਰ ਵੱਖ-ਵੱਖ ਲੈਬਾਰਟਰੀਆਂ ਤੋਂ ਕੁਲ 72 ਲੋਕਾਂ ਦੀ ਕੋਰੋਨਾ ਰਿਪੋਰਟ ਪਾਜ਼ੇਟਿਵ ਪ੍ਰਾਪਤ ਹੋਈ, ਜਿਨ੍ਹਾਂ ਵਿਚੋਂ 53 ਜ਼ਿਲੇ ਨਾਲ ਸਬੰਧਤ ਪਾਏ ਗਏ।
ਇਹ ਵੀ ਪੜ੍ਹੋ: ਧਰਨੇ ਦੌਰਾਨ ਰੂਪਨਗਰ 'ਚ ਵੇਖਣ ਨੂੰ ਮਿਲੀ ਅਨੋਖੀ ਤਸਵੀਰ, ਕਿਸਾਨ ਨੇ ਇੰਝ ਮਨਾਇਆ ਜਨਮ ਦਿਨ
ਇਨ੍ਹਾਂ ਨੇ ਹਾਰੀ ਕੋਰੋਨਾ ਨਾਲ ਜੰਗ
1. ਕੈਲਾਸ਼ ਚੰਦਰ (76) ਰੋਜ਼ ਪਾਰਕ
2. ਸੁਸ਼ੀਲਾ (65) ਸੰਤੋਖਪੁਰਾ
4566 ਦੀ ਰਿਪੋਰਟ ਆਈ ਨੈਗੇਟਿਵ ਤੇ 97 ਨੂੰ ਮਿਲੀ ਛੁੱਟੀ
ਸਿਹਤ ਮਹਿਕਮੇ ਤੋਂ ਮਿਲੀ ਜਾਣਕਾਰੀ ਅਨੁਸਾਰ ਵੀਰਵਾਰ ਨੂੰ 4566 ਲੋਕਾਂ ਦੀ ਕੋਰੋਨਾ ਰਿਪੋਰਟ ਨੈਗੇਟਿਵ ਪ੍ਰਾਪਤ ਹੋਈ ਅਤੇ ਇਲਾਜ ਅਧੀਨ ਮਰੀਜ਼ਾਂ ਵਿਚੋਂ 97 ਨੂੰ ਛੁੱਟੀ ਦੇ ਦਿੱਤੀ ਗਈ। ਮਹਿਕਮੇ ਨੇ 5763 ਲੋਕਾਂ ਦੇ ਸੈਂਪਲ ਕੋਰੋਨਾ ਵਾਇਰਸ ਦੀ ਪੁਸ਼ਟੀ ਲਈ ਲਏ ਹਨ।
ਇਹ ਵੀ ਪੜ੍ਹੋ: ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ 'ਚ ਸ਼ਾਮਲ ਹੋਣਗੇ ਨਵਜੋਤ ਸਿੱਧੂ!
ਜਲੰਧਰ 'ਚ ਕੋਰੋਨਾ ਦੇ ਤਾਜ਼ਾ ਹਾਲਾਤ
ਕੁੱਲ ਸੈਂਪਲ-234419
ਨੈਗੇਟਿਵ ਆਏ-205420
ਪਾਜ਼ੇਟਿਵ ਆਏ-14231
ਡਿਸਚਾਰਜ ਹੋਏ-13066
ਮੌਤਾਂ ਹੋਈਆਂ-448
ਐਕਟਿਵ ਕੇਸ-717
ਇਹ ਵੀ ਪੜ੍ਹੋ: ਰਾਹ ਜਾਂਦੀ ਬੀਬੀ ਨੂੰ ਝਪਟਮਾਰਾਂ ਨੇ ਘੇਰਿਆ,ਵਾਹ ਨਾ ਚੱਲਦਾ ਵੇਖ ਦਾਗੇ ਹਵਾਈ ਫ਼ਾਇਰ
ਕਸਬਾ ਮੱਲੀਆਂ ਕਲਾਂ ਖੇਤਰ ਦੀਆਂ ਦਾਣਾ ਮੰਡੀਆਂ 'ਚ 68304 ਕੁਇੰਟਲ ਝੋਨੇ ਦੀ ਖ਼ਰੀਦ ਹੋਈ
NEXT STORY