ਜਲੰਧਰ (ਰੱਤਾ)— ਇਕ ਦਿਨ ਦੀ ਰਾਹਤ ਤੋਂ ਬਾਅਦ ਕੋਰੋਨਾ ਪਾਜ਼ੇਟਿਵ ਆਉਣ ਵਾਲੇ ਮਰੀਜ਼ਾਂ ਦੀ ਗਿਣਤੀ 'ਚ ਵੀਰਵਾਰ ਫਿਰ ਤੋਂ ਉਛਾਲ ਆ ਗਿਆ ਅਤੇ ਜ਼ਿਲੇ ਦੇ 103 ਲੋਕਾਂ ਦੀ ਕੋਰੋਨਾ ਰਿਪੋਰਟ ਪਾਜ਼ੇਟਿਵ ਆਈ, ਜਦੋਂ ਕਿ ਹਸਪਤਾਲ ਵਿਚ ਇਲਾਜ ਅਧੀਨ ਇਕ ਹੋਰ ਮਰੀਜ਼ ਨੇ ਕੋਰੋਨਾ ਕਾਰਣ ਦਮ ਤੋੜ ਦਿੱਤਾ।
ਇਹ ਵੀ ਪੜ੍ਹੋ: ਠੰਡ 'ਚ ਦਿੱਲੀ ਮੋਰਚੇ 'ਤੇ ਡਟੇ ਕਿਸਾਨਾਂ ਲਈ ਦੋਆਬੇ ਦੇ ਪਿੰਡਾਂ 'ਚ ਤਿਆਰ ਹੋਈਆਂ ਅਲਸੀ ਦੀਆਂ ਪਿੰਨੀਆਂ
ਜ਼ਿਲ੍ਹਾ ਸਹਾਇਕ ਸਿਹਤ ਅਧਿਕਾਰੀ ਡਾ. ਟੀ. ਪੀ. ਸਿੰਘ ਨੇ ਦੱਸਿਆ ਕਿ ਵਿਭਾਗ ਨੂੰ ਵੀਰਵਾਰ ਵੱਖ-ਵੱਖ ਸਰਕਾਰੀ ਅਤੇ ਪ੍ਰਾਈਵੇਟ ਲੈਬਾਰਟਰੀਆਂ ਤੋਂ ਕੁੱਲ 117 ਲੋਕਾਂ ਦੀ ਕੋਰੋਨਾ ਰਿਪੋਰਟ ਪਾਜ਼ੇਟਿਵ ਪ੍ਰਾਪਤ ਹੋਈ, ਜਿਨ੍ਹਾਂ ਵਿਚੋਂ 14 ਲੋਕ ਦੂਜੇ ਜ਼ਿਲ੍ਹਿਆਂ ਨਾਲ ਸਬੰਧਤ ਪਾਏ ਗਏ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਦੇ ਪਾਜ਼ੇਟਿਵ ਆਉਣ ਵਾਲੇ ਮਰੀਜ਼ਾਂ 'ਚ ਇਕ ਰੋਗ ਮਾਹਿਰ ਬੀਬੀ, ਕਾਲਜ ਕਾਮਾ ਅਤੇ ਕੁਝ ਪਰਿਵਾਰਾਂ ਦੇ 3 ਜਾਂ 4 ਮੈਂਬਰ ਸ਼ਾਮਲ ਹਨ। ਡਾ. ਸਿੰਘ ਨੇ ਦੱਸਿਆ ਕਿ ਨਕੋਦਰ ਇਲਾਕੇ ਵਿਚ ਪੈਂਦੇ ਪਿੰਡ ਮਾਲੋਵਾਲ ਨਿਵਾਸੀ ਮੰਗਲ ਦਾਸ (60) ਨੇ ਕੋਰੋਨਾ ਵਾਇਰਸ ਨਾਲ ਲੜਦਿਆਂ ਦਮ ਤੋੜ ਦਿੱਤਾ।
ਇਹ ਵੀ ਪੜ੍ਹੋ: ਭਾਰਤੀ ਫ਼ੌਜ 'ਚ ਭਰਤੀ ਹੋਣ ਵਾਲਿਆਂ ਲਈ ਖ਼ੁਸ਼ਖ਼ਬਰੀ, 4 ਜਨਵਰੀ ਤੋਂ ਜਲੰਧਰ ਕੈਂਟ 'ਚ ਭਰਤੀ ਰੈਲੀ ਸ਼ੁਰੂ
3700 ਦੀ ਰਿਪੋਰਟ ਆਈ ਨੈਗੇਟਿਵ ਅਤੇ 142 ਨੂੰ ਮਿਲੀ ਛੁੱਟੀ
ਸਿਹਤ ਤੋਂ ਮਿਲੀ ਜਾਣਕਾਰੀ ਅਨੁਸਾਰ ਵੀਰਵਾਰ ਨੂੰ 3700 ਲੋਕਾਂ ਦੀ ਕੋਰੋਨਾ ਰਿਪੋਰਟ ਨੈਗੇਟਿਵ ਪ੍ਰਾਪਤ ਹੋਈ ਅਤੇ ਇਸ ਦੇ ਨਾਲ ਹੀ ਇਲਾਜ ਅਧੀਨ ਕੋਰੋਨਾ ਪਾਜ਼ੇਟਿਵ ਮਰੀਜ਼ਾਂ ਵਿਚੋਂ 142 ਨੂੰ ਛੁੱਟੀ ਦੇ ਦਿੱਤੀ ਗਈ। ਮਹਿਕਮੇ ਨੇ 4260 ਲੋਕਾਂ ਦੇ ਸੈਂਪਲ ਕੋਰੋਨਾ ਵਾਇਰਸ ਦੀ ਪੁਸ਼ਟੀ ਲਈ ਲਏ ਹਨ।
ਇਹ ਵੀ ਪੜ੍ਹੋ: 'ਕਿਸਾਨ ਅੰਦੋਲਨ' 'ਚ ਦਸੂਹਾ ਦੀ 11 ਸਾਲਾ ਬੱਚੀ ਬਣੀ ਚਰਚਾ ਦਾ ਵਿਸ਼ਾ, ਹੋ ਰਹੀ ਹੈ ਹਰ ਪਾਸੇ ਵਡਿਆਈ
ਜਲੰਧਰ ਜ਼ਿਲ੍ਹੇ 'ਚ ਕੋਰੋਨਾ ਦੀ ਸਥਿਤੀ
ਕੁੱਲ ਸੈਂਪਲ-388221
ਨੈਗੇਟਿਵ ਆਏ-349687
ਪਾਜ਼ੇਟਿਵ ਆਏ-18182
ਡਿਸਚਾਰਜ ਹੋਏ-16420
ਮੌਤਾਂ ਹੋਈਆਂ-569
ਐਕਟਿਵ ਕੇਸ-1193
ਇਹ ਵੀ ਪੜ੍ਹੋ: ਵੱਡੇ ਬਾਦਲ ਵੱਲੋਂ 'ਪਦਮ ਵਿਭੂਸ਼ਣ' ਵਾਪਸ ਕਰਨ ਨੂੰ ਮੰਤਰੀ ਰੰਧਾਵਾ ਨੇ ਦੱਸਿਆ ਸਿਰਫ਼ ਇਕ ਡਰਾਮਾ
ਪਿੰਡ ਡਾਲੋਵਾਲ 'ਚ ਇਕੋ ਪਰਿਵਾਰ ਦੇ 7 ਮੈਂਬਰ ਕੋਰੋਨਾ ਪਾਜ਼ੇਟਿਵ
NEXT STORY