ਜਲੰਧਰ (ਰੱਤਾ)–ਕੁਝ ਦਿਨਾਂ ਦੀ ਰਾਹਤ ਤੋਂ ਬਾਅਦ ਜਲੰਧਰ ਜ਼ਿਲ੍ਹੇ ਵਿਚ ਇਕ ਵਾਰ ਫਿਰ ਕੋਰੋਨਾ ਪਾਜ਼ੇਟਿਵ ਆਉਣ ਵਾਲੇ ਮਰੀਜ਼ਾਂ ਦੀ ਗਿਣਤੀ ਵਿਚ ਵਾਧਾ ਵੇਖਣ ਨੂੰ ਮਿਲਿਆ। ਮੰਗਲਵਾਰ ਨੂੰ ਪਾਜ਼ੇਟਿਵ ਮਰੀਜ਼ਾਂ ਵਿਚੋਂ ਜਿੱਥੇ ਇਕ ਹੋਰ ਰਿਕਵਰ ਹੋ ਗਿਆ, ਉਥੇ ਹੀ 4 ਨਵੇਂ ਕੇਸ ਮਿਲੇ।
ਸਿਹਤ ਮਹਿਕਮੇ ਤੋਂ ਮਿਲੀ ਜਾਣਕਾਰੀ ਮੁਤਾਬਕ ਮਹਿਕਮੇ ਨੂੰ ਵੱਖ-ਵੱਖ ਸਰਕਾਰੀ ਅਤੇ ਨਿੱਜੀ ਲੈਬਾਰਟਰੀਆਂ ਤੋਂ ਕੁੱਲ 5 ਲੋਕਾਂ ਦੀ ਰਿਪੋਰਟ ਪਾਜ਼ੇਟਿਵ ਪ੍ਰਾਪਤ ਹੋਈ ਅਤੇ ਇਨ੍ਹਾਂ ਵਿਚੋਂ ਇਕ ਮਰੀਜ਼ ਕਿਸੇ ਹੋਰ ਜ਼ਿਲ੍ਹੇ ਦਾ ਰਹਿਣ ਵਾਲਾ ਪਾਇਆ ਗਿਆ। ਜ਼ਿਲ੍ਹੇ ਦੇ ਪਾਜ਼ੇਟਿਵ ਆਉਣ ਵਾਲੇ 4 ਮਰੀਜ਼ਾਂ ਦੀ ਉਮਰ 23, 25, 28 ਅਤੇ 38 ਸਾਲ ਹੈ। ਇਸ ਦੇ ਨਾਲ ਹੀ ਮਹਿਕਮੇ ਨੂੰ 1176 ਲੋਕਾਂ ਦੀ ਕੋਰੋਨਾ ਰਿਪੋਰਟ ਨੈਗੇਟਿਵ ਪ੍ਰਾਪਤ ਹੋਈ ਅਤੇ ਮਹਿਕਮੇ ਦੀਆਂ ਟੀਮਾਂ ਨੇ ਕੋਰੋਨਾ ਦੀ ਪੁਸ਼ਟੀ ਲਈ 3040 ਹੋਰ ਲੋਕਾਂ ਦੇ ਸੈਂਪਲ ਲਏ।
ਇਹ ਵੀ ਪੜ੍ਹੋ: ਟਰਾਂਸਪੋਰਟ ਮਹਿਕਮੇ 'ਚ ਹੋਵੇਗਾ ਵੱਡਾ ਫੇਰਬਦਲ: ਅਧਿਕਾਰੀਆਂ ਦੀ ਤਿਆਰ ਹੋਈ ਸੂਚੀ ’ਤੇ ਮੋਹਰ ਲੱਗਣੀ ਬਾਕੀ
ਜਾਣੋ ਜਲੰਧਰ ਜ਼ਿਲ੍ਹੇ ਵਿਚ ਕੋਰੋਨਾ ਦੀ ਸਥਿਤੀ
ਹੁਣ ਤੱਕ ਕੁੱਲ ਸੈਂਪਲ-17,10,865
ਨੈਗੇਟਿਵ ਆਏ-15,76,223
ਪਾਜ਼ੇਟਿਵ ਆਏ-63,360
ਡਿਸਚਾਰਜ ਹੋਏ-61,842
ਮੌਤਾਂ ਹੋਈਆਂ-1,495
ਐਕਟਿਵ ਕੇਸ-23
ਇਹ ਵੀ ਪੜ੍ਹੋ: ਚੱਬੇਵਾਲ ਵਿਖੇ ਵਾਪਰਿਆ ਭਿਆਨਕ ਸੜਕ ਹਾਦਸਾ, ਨਣਾਨ-ਭਰਜਾਈ ਦੀ ਦਰਦਨਾਕ ਮੌਤ
ਜ਼ਿਲ੍ਹੇ ’ਚ 8,000 ਤੋਂ ਵੱਧ ਲੋਕਾਂ ਨੇ ਲੁਆਈ ਵੈਕਸੀਨ
ਕੋਰੋਨਾ ਵੈਕਸੀਨੇਸ਼ਨ ਮੁਹਿੰਮ ਤਹਿਤ ਮੰਗਲਵਾਰ ਨੂੰ ਜ਼ਿਲ੍ਹੇ ਵਿਚ 8,000 ਤੋਂ ਵੱਧ ਲੋਕਾਂ ਨੂੰ ਵੈਕਸੀਨ ਲਾਈ ਗਈ। ਜ਼ਿਲਾ ਟੀਕਾਕਰਨ ਅਧਿਕਾਰੀ ਰਾਕੇਸ਼ ਕੁਮਾਰ ਚੋਪੜਾ ਨੇ ਦੱਸਿਆ ਕਿ ਜ਼ਿਲ੍ਹੇ ਦੇ ਸਰਕਾਰੀ ਸਿਹਤ ਕੇਂਦਰਾਂ ਅਤੇ ਕੁਝ ਕੈਂਪਾਂ ਵਿਚ ਜਿਹੜੇ 8,000 ਤੋਂ ਵੱਧ ਲੋਕਾਂ ਨੂੰ ਵੈਕਸੀਨ ਲਾਈ ਗਈ, ਉਨ੍ਹਾਂ ਵਿਚੋਂ ਕੁਝ ਨੂੰ ਕੋਵਿਸ਼ੀਲਡ ਦੀ ਪਹਿਲੀ ਅਤੇ ਵਧੇਰੇ ਨੂੰ ਦੂਜੀ ਡੋਜ਼ ਲੱਗੀ।
ਇਹ ਵੀ ਪੜ੍ਹੋ: ਜਲੰਧਰ ’ਚ ਵੱਡਾ ਹਾਦਸਾ: ਪੁਲਸ ਮੁਲਾਜ਼ਮ ਦੀ ਗੱਡੀ ਨੇ ਦੋ ਕੁੜੀਆਂ ਨੂੰ ਮਾਰੀ ਟੱਕਰ, ਇਕ ਦੀ ਮੌਤ
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ
ਚੱਬੇਵਾਲ ਵਿਖੇ ਵਾਪਰਿਆ ਭਿਆਨਕ ਸੜਕ ਹਾਦਸਾ, ਨਣਾਨ-ਭਰਜਾਈ ਦੀ ਦਰਦਨਾਕ ਮੌਤ
NEXT STORY