ਜਲੰਧਰ (ਰੱਤਾ)– ਜ਼ਿਲ੍ਹੇ ਵਿਚ ਮੰਗਲਵਾਰ ਨੂੰ ਡੇਂਗੂ ਦੇ 15 ਨਵੇਂ ਕੇਸ ਮਿਲੇ ਅਤੇ ਸਰਕਾਰੀ ਸਕੂਲ ਦੀ 16 ਸਾਲਾ ਵਿਦਿਆਰਥਣ ਦੀ ਕੋਰੋਨਾ ਰਿਪੋਰਟ ਪਾਜ਼ੇਟਿਵ ਆਈ। ਜ਼ਿਲ੍ਹਾ ਐਪੀਡੀਮਾਇਲੋਜਿਸਟ ਡਾ. ਆਦਿੱਤਿਆਪਾਲ ਨੇ ਦੱਸਿਆ ਕਿ ਮਹਿਕਮੇ ਨੇ ਬੀਤੇ ਦਿਨੀਂ ਡੇਂਗੂ ਦੇ ਸ਼ੱਕੀ ਜਿਹੜੇ 49 ਮਰੀਜ਼ਾਂ ਦੇ ਸੈਂਪਲ ਜਾਂਚ ਲਈ ਲਏ ਸਨ, ਉਨ੍ਹਾਂ ਵਿਚੋਂ 18 ਦੀ ਰਿਪੋਰਟ ਪਾਜ਼ੇਟਿਵ ਆਈ ਹੈ ਅਤੇ ਇਨ੍ਹਾਂ ਵਿਚੋਂ 15 ਮਰੀਜ਼ ਜ਼ਿਲ੍ਹਾ ਜਲੰਧਰ ਨਾਲ ਸੰਬੰਧਤ ਹਨ। ਉਨ੍ਹਾਂ ਦੱਸਿਆ ਕਿ ਇਸ ਦੇ ਨਾਲ ਹੀ ਜ਼ਿਲ੍ਹੇ ਵਿਚ ਹੁਣ ਤੱਕ ਮਿਲਣ ਵਾਲੇ ਡੇਂਗੂ ਦੇ ਪਾਜ਼ੇਟਿਵ ਮਰੀਜ਼ਾਂ ਦੀ ਗਿਣਤੀ 218 ’ਤੇ ਪਹੁੰਚ ਗਈ ਹੈ। ਦੂਜੇ ਪਾਸੇ ਮਹਿਕਮੇ ਨੂੰ ਮੰਗਲਵਾਰ 2 ਲੋਕਾਂ ਦੀ ਕੋਰੋਨਾ ਰਿਪੋਰਟ ਪਾਜ਼ੇਟਿਵ ਪ੍ਰਾਪਤ ਹੋਈ ਅਤੇ ਇਨ੍ਹਾਂ ’ਚੋਂ ਇਕ ਮਰੀਜ਼ ਕਿਸੇ ਹੋਰ ਜ਼ਿਲ੍ਹੇ ਦਾ ਰਹਿਣ ਵਾਲਾ ਪਾਇਆ ਗਿਆ। ਜ਼ਿਲ੍ਹੇ ਨਾਲ ਸਬੰਧਤ ਕੋਰੋਨਾ ਪਾਜ਼ੇਟਿਵ ਆਉਣ ਵਾਲੀ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਪਿੰਡ ਸੰਘੋਵਾਲ ਦੀ 16 ਸਾਲਾ ਵਿਦਿਆਰਥਣ ਹੈ।
ਇਹ ਵੀ ਪੜ੍ਹੋ: ਕੈਪਟਨ ਦਾ ਵਿਰੋਧੀਆਂ ਨੂੰ ਕਰਾਰਾ ਜਵਾਬ, ਅਰੂਸਾ ਆਲਮ ਦੀਆਂ ਤਸਵੀਰਾਂ ਸਾਂਝੀਆਂ ਕਰ ਕਹੀਆਂ ਵੱਡੀਆਂ ਗੱਲਾਂ
ਜਲੰਧਰ ਜ਼ਿਲ੍ਹੇ ਵਿਚ ਕੋਰੋਨਾ ਦੀ ਸਥਿਤੀ
ਹੁਣ ਤੱਕ ਕੁੱਲ ਸੈਂਪਲ-17,32,137
ਨੈਗੇਟਿਵ ਆਏ-15,95,604
ਪਾਜ਼ੇਟਿਵ ਆਏ-63,381
ਡਿਸਚਾਰਜ ਹੋਏ-61,856
ਮੌਤਾਂ ਹੋਈਆਂ-1,496
ਐਕਟਿਵ ਕੇਸ-29
ਜ਼ਿਲ੍ਹੇ ’ਚ ਲਗਭਗ 8,000 ਲੋਕਾਂ ਨੇ ਲੁਆਈ ਵੈਕਸੀਨ
ਕੋਰੋਨਾ ’ਤੇ ਕਾਬੂ ਪਾਉਣ ਲਈ ਜਾਰੀ ਵੈਕਸੀਨੇਸ਼ਨ ਮੁਹਿੰਮ ਤਹਿਤ ਮੰਗਲਵਾਰ ਨੂੰ ਜ਼ਿਲੇ ਵਿਚ ਲਗਭਗ 8,000 ਲੋਕਾਂ ਨੂੰ ਵੈਕਸੀਨ ਲਾਈ ਗਈ। ਜ਼ਿਲ੍ਹਾ ਟੀਕਾਕਰਨ ਅਧਿਕਾਰੀ ਰਾਕੇਸ਼ ਕੁਮਾਰ ਚੋਪੜਾ ਨੇ ਦੱਸਿਆ ਕਿ ਜ਼ਿਲ੍ਹੇ ਦੇ ਸਰਕਾਰੀ ਸਿਹਤ ਕੇਂਦਰਾਂ ਅਤੇ ਵੱਖ-ਵੱਖ ਥਾਵਾਂ ’ਤੇ ਲਾਏ ਕੈਂਪਾਂ ਵਿਚ 8,000 ਦੇ ਲਗਭਗ ਜਿਹੜੇ ਲੋਕਾਂ ਨੂੰ ਵੈਕਸੀਨ ਲਾਈ ਗਈ, ਉਨ੍ਹਾਂ ਵਿਚੋਂ ਕੁਝ ਨੂੰ ਕੋਵਿਸ਼ੀਲਡ ਦੀ ਪਹਿਲੀ ਅਤੇ ਵਧੇਰੇ ਨੂੰ ਦੂਜੀ ਡੋਜ਼ ਲੱਗੀ।
ਇਹ ਵੀ ਪੜ੍ਹੋ: ਜਲੰਧਰ ਦੇ ਸੈਂਟਰਲ ਹਲਕੇ ਤੋਂ ਵਿਧਾਇਕ ਰਜਿੰਦਰ ਬੇਰੀ ਅਦਾਲਤ ਵੱਲੋਂ ਦੋਸ਼ੀ ਕਰਾਰ, ਜਾਣੋ ਕੀ ਹੈ ਪੂਰਾ ਮਾਮਲਾ?
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ
ਨਿਹੰਗਾਂ ਨੇ ਫਗਵਾੜਾ ’ਚ ਪਹਿਲੀ ਵਾਰ ਸਜਾਇਆ ਮਹੱਲਾ, ਗਤਕਾ, ਨੇਜਾਬਾਜ਼ੀ ਤੇ ਘੋੜਿਆਂ ਦੀ ਦੌੜ ਰਹੀ ਖਿੱਚ ਦਾ ਕੇਂਦਰ
NEXT STORY