ਜਲੰਧਰ (ਰੱਤਾ)– ਜਲੰਧਰ ਜ਼ਿਲ੍ਹੇ ਵਿਚ ਕੋਰੋਨਾ ਦੀ ਰਫ਼ਤਾਰ ਅਜੇ ਰੁਕਦੀ ਨਹੀਂ ਵਿਖਾਈ ਦੇ ਰਹੀ। ਸ਼ਨੀਵਾਰ ਨੂੰ ਵੀ 728 ਨਵੇਂ ਮਰੀਜ਼ ਮਿਲੇ।ਪ੍ਰਾਪਤ ਜਾਣਕਾਰੀ ਮੁਤਾਬਕ ਸਿਹਤ ਵਿਭਾਗ ਨੂੰ ਸ਼ਨੀਵਾਰ ਵੱਖ-ਵੱਖ ਸਰਕਾਰੀ ਅਤੇ ਨਿੱਜੀ ਲੈਬਾਰਟਰੀਆਂ ਤੇ ਹੋਰ ਜ਼ਿਲਿਆਂ ਤੋਂ ਕੁੱਲ 780 ਲੋਕਾਂ ਦੀ ਕੋਰੋਨਾ ਰਿਪੋਰਟ ਪਾਜ਼ੇਟਿਵ ਪ੍ਰਾਪਤ ਹੋਈ। ਇਨ੍ਹਾਂ ਵਿਚੋਂ 52 ਮਰੀਜ਼ ਹੋਰ ਜ਼ਿਲ੍ਹਆਂ ਨਾਲ ਸਬੰਧਤ ਪਾਏ ਗਏ ਅਤੇ ਕੁਝ ਦੀ ਰਿਪੋਰਟ ਦੁਬਾਰਾ ਪ੍ਰਾਪਤ ਹੋਣ ਕਾਰਨ ਉਨ੍ਹਾਂ ਨੂੰ ਜ਼ਿਲ੍ਹੇ ਦੇ ਕੁੱਲ ਮਰੀਜ਼ਾਂ ਦੀ ਗਿਣਤੀ ਵਿਚ ਨਹੀਂ ਜੋੜਿਆ ਗਿਆ। ਜ਼ਿਲੇ ਦੇ ਪਾਜ਼ੇਟਿਵ ਆਉਣ ਵਾਲੇ 728 ਨਵੇਂ ਮਰੀਜ਼ਾਂ ਵਿਚ ਸਰਕਾਰੀ ਦਫ਼ਤਰਾਂ ਦਾ ਸਟਾਫ, ਡਾਕਟਰਾਂ, ਸਿਹਤ ਕਰਮਚਾਰੀਆਂ ਸਮੇਤ ਕਈ ਪਰਿਵਾਰਾਂ ਦੇ 3 ਜਾਂ 4 ਮੈਂਬਰ ਅਤੇ ਛੋਟੇ ਬੱਚੇ ਸ਼ਾਮਲ ਹਨ। ਇਸ ਦੇ ਨਾਲ ਹੀ ਮਹਿਕਮੇ ਨੂੰ 3343 ਲੋਕਾਂ ਦੀ ਰਿਪੋਰਟ ਨੈਗੇਟਿਵ ਵੀ ਪ੍ਰਾਪਤ ਹੋਈ ਅਤੇ ਐਕਟਿਵ ਮਰੀਜ਼ਾਂ ਵਿਚੋਂ 577 ਹੋਰ ਮਰੀਜ਼ ਰਿਕਵਰ ਹੋ ਗਏ। ਵਿਭਾਗ ਦੀਆਂ ਟੀਮਾਂ ਨੇ 4373 ਲੋਕਾਂ ਦੇ ਸੈਂਪਲ ਕੋਰੋਨਾ ਵਾਇਰਸ ਦੀ ਪੁਸ਼ਟੀ ਲਈ ਲਏ।
ਇਹ ਵੀ ਪੜ੍ਹੋ: ਪੰਜਾਬ ਤੋਂ ਇਲਾਵਾ ਯੂ.ਪੀ. 'ਚ ਵੀ ਚਰਚਾ ਦਾ ਵਿਸ਼ਾ ਬਣੀ ਵਿਧਾਨ ਸਭਾ ਸੀਟ ਨਵਾਂਸ਼ਹਿਰ
ਜਲੰਧਰ ਜ਼ਿਲ੍ਹੇ ਵਿਚ ਕੋਰੋਨਾ ਦੇ ਹਾਲਾਤ
ਹੁਣ ਤੱਕ ਕੁੱਲ ਸੈਂਪਲ-19,68,003
ਨੈਗੇਟਿਵ ਆਏ-18,14,585
ਪਾਜ਼ੇਟਿਵ ਆਏ-73,467
ਡਿਸਚਾਰਜ ਹੋਏ-67,010
ਮੌਤਾਂ ਹੋਈਆਂ-1,524
ਐਕਟਿਵ ਕੇਸ-4,933
ਇਹ ਵੀ ਪੜ੍ਹੋ: ਮੁਕੇਰੀਆਂ: ਵਿਆਹ ਤੋਂ ਪਰਤਦਿਆਂ ਰੇਲਿੰਗ ਨਾਲ ਟਕਰਾਈ ਕਾਰ, ਦਰਦਨਾਕ ਹਾਦਸੇ 'ਚ 2 ਨੌਜਵਾਨਾਂ ਸਣੇ 3 ਦੀ ਮੌਤ
ਜ਼ਿਲ੍ਹੇ ’ਚ 18,182 ਲੋਕਾਂ ਨੇ ਲੁਆਈ ਵੈਕਸੀਨ
ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਕੋਰੋਨਾ ਵੈਕਸੀਨੇਸ਼ਨ ਮੁਹਿੰਮ ਤਹਿਤ ਸ਼ਨੀਵਾਰ ਨੂੰ ਜ਼ਿਲ੍ਹੇ ਵਿਚ ਕੁੱਲ 18,182 ਲੋਕਾਂ ਨੂੰ ਵੈਕਸੀਨ ਲਾਈ ਗਈ ਅਤੇ ਇਨ੍ਹਾਂ ਵਿਚ 15 ਤੋਂ 18 ਸਾਲ ਤੱਕ ਦੇ 1,275 ਅੱਲ੍ਹੜ ਅਤੇ ਬੂਸਟਰ ਡੋਜ਼ ਲੁਆਉਣ ਵਾਲੇ 1,878 ਲਾਭਪਾਤਰੀ ਸ਼ਾਮਲ ਹਨ। ਜ਼ਿਲ੍ਹਾ ਟੀਕਾਕਰਨ ਅਧਿਕਾਰੀ ਰਾਕੇਸ਼ ਕੁਮਾਰ ਚੋਪੜਾ ਨੇ ਦੱਸਿਆ ਕਿ ਜ਼ਿਲ੍ਹੇ ਵਿਚ ਹੁਣ ਤੱਕ 15,91,669 ਲੋਕਾਂ ਨੂੰ ਵੈਕਸੀਨ ਲਾਈ ਜਾ ਚੁੱਕੀ ਹੈ ਅਤੇ ਇਨ੍ਹਾਂ ਵਿਚੋਂ 11,74,725 ਨੇ ਦੋਵੇਂ ਡੋਜ਼ ਅਤੇ 11,375 ਲਾਭਪਾਤਰੀਆਂ ਨੇ ਤਿੰਨੋਂ ਡੋਜ਼ ਲੁਆ ਲਈਆਂ ਹਨ।
ਇਹ ਵੀ ਪੜ੍ਹੋ: ਰੰਧਾਵਾ ਦਾ ED 'ਤੇ ਦੋਸ਼, ਕਿਹਾ-ਚੰਨੀ ਦੇ ਰਿਸ਼ਤੇਦਾਰਾਂ ’ਤੇ ਤਾਂ ਛਾਪੇ ਮਾਰੇ ਪਰ ਮਜੀਠੀਆ ਦੇ ਕੇਸ ਵੱਲ ਨਹੀਂ ਦਿੱਤਾ ਧਿਆਨ
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ
ਦੇਸ਼ ਭਗਤੀ ਦੇ ਜਜ਼ਬੇ ਨਾਲ ਮਨਾਇਆ ਗਿਆ ਨੇਤਾ ਜੀ ਸੁਭਾਸ਼ ਚੰਦਰ ਬੋਸ ਦਾ ਜਨਮ ਦਿਵਸ
NEXT STORY