ਜਲੰਧਰ (ਰੱਤਾ)– ਕੋਰੋਨਾ ਨਾਲ ਜ਼ਿਲ੍ਹੇ ਵਿਚ ਬੁੱਧਵਾਰ ਇਕ ਹੋਰ ਮਰੀਜ਼ ਦੀ ਮੌਤ ਹੋ ਗਈ ਅਤੇ 10 ਲੋਕਾਂ ਦੀ ਰਿਪੋਰਟ ਪਾਜ਼ੇਟਿਵ ਆਈ। ਪ੍ਰਾਪਤ ਜਾਣਕਾਰੀ ਅਨੁਸਾਰ ਸਿਹਤ ਮਹਿਕਮੇ ਨੂੰ ਬੁੱਧਵਾਰ ਵੱਖ-ਵੱਖ ਸਰਕਾਰੀ ਅਤੇ ਨਿੱਜੀ ਲੈਬਾਰਟਰੀਆਂ ਤੋਂ ਕੁੱਲ 14 ਲੋਕਾਂ ਦੀ ਕੋਰੋਨਾ ਰਿਪੋਰਟ ਪਾਜ਼ੇਟਿਵ ਪ੍ਰਾਪਤ ਹੋਈ। ਇਨ੍ਹਾਂ ਵਿਚੋਂ 4 ਲੋਕ ਹੋਰ ਜ਼ਿਲ੍ਹਿਆਂ ਦੇ ਰਹਿਣ ਵਾਲੇ ਪਾਏ ਗਏ। ਜ਼ਿਲੇ ਦੇ ਪਾਜ਼ੇਟਿਵ ਆਉਣ ਵਾਲੇ 10 ਮਰੀਜ਼ ਨੰਗਲਸ਼ਾਮਾ, ਪਿੰਡ ਬੜਿੰਗ, ਲਾਂਬੜਾ, ਸੰਤੋਖਪੁਰਾ, ਬੁਲੰਦਪੁਰ ਅਤੇ ਮਿੱਠਾਪੁਰ ਆਦਿ ਖੇਤਰਾਂ ਦੇ ਰਹਿਣ ਵਾਲੇ ਹਨ। ਉਥੇ ਹੀ ਕੋਰੋਨਾ ਨਾਲ ਬਸਤੀ ਗੁਜ਼ਾਂ ਦੇ 73 ਸਾਲਾ ਰਾਜਿੰਦਰਪਾਲ ਦੀ ਮੌਤ ਹੋ ਗਈ।
ਇਹ ਵੀ ਪੜ੍ਹੋ: ਕੀ ਕਿਸਾਨ ਸੰਘਰਸ਼ ਨੂੰ ਢਾਹ ਲਾ ਰਿਹਾ ਹੈ, ਸਮੁੱਚੀਆਂ ਰਾਜਸੀ ਧਿਰਾਂ ਦਾ ਵਿਰੋਧ?
5231 ਲੋਕਾਂ ਦੀ ਰਿਪੋਰਟ ਆਈ ਨੈਗੇਟਿਵ ਅਤੇ 14 ਹੋਏ ਰਿਕਵਰ
ਸਿਹਤ ਮਹਿਕਮੇ ਨੂੰ ਬੁੱਧਵਾਰ 5231 ਲੋਕਾਂ ਦੀ ਰਿਪੋਰਟ ਨੈਗੇਟਿਵ ਪ੍ਰਾਪਤ ਹੋਈ ਅਤੇ ਇਸ ਦੇ ਨਾਲ ਹੀ ਕੋਰੋਨਾ ਪਾਜ਼ੇਟਿਵ ਮਰੀਜ਼ਾਂ ਵਿਚੋਂ 14 ਹੋਰ ਰਿਕਵਰ ਹੋ ਗਏ। ਵਿਭਾਗ ਦੀਆਂ ਟੀਮਾਂ ਨੇ ਕੋਰੋਨਾ ਦੀ ਪੁਸ਼ਟੀ ਲਈ 4589 ਹੋਰ ਲੋਕਾਂ ਦੇ ਸੈਂਪਲ ਲਏ।
ਜਲੰਧਰ ਜ਼ਿਲ੍ਹੇ ਵਿਚ ਕੋਰੋਨਾ ਦੀ ਤਾਜ਼ਾ ਸਥਿਤੀ
ਹੁਣ ਤੱਕ ਕੁੱਲ ਸੈਂਪਲ-13,79,684
ਨੈਗਟਿਵ ਆਏ-12,51,872
ਪਾਜ਼ੇਟਿਵ ਆਏ-63,023
ਡਿਸਚਾਰਜ ਹੋਏ ਮਰੀਜ਼-61,432
ਮੌਤਾਂ ਹੋਈਆਂ-1489
ਐਕਟਿਵ ਕੇਸ-102
ਇਹ ਵੀ ਪੜ੍ਹੋ: ਭਤੀਜੀ ਦੇ NRI ਪਤੀ ਤੋਂ ਦੁਖ਼ੀ ਚਾਚੇ ਨੇ ਚੁੱਕਿਆ ਖ਼ੌਫ਼ਨਾਕ ਕਦਮ, ਫੇਸਬੁੱਕ 'ਤੇ ਲਾਈਵ ਹੋ ਕੇ ਕੀਤਾ ਵੱਡਾ ਖ਼ੁਲਾਸਾ
ਜ਼ਿਲ੍ਹੇ ਵਿਚ ਲਗਭਗ 17000 ਲੋਕਾਂ ਨੇ ਲਗਵਾਈ ਵੈਕਸੀਨ
ਕੋਰੋਨਾ ’ਤੇ ਕਾਬੂ ਪਾਉਣ ਲਈ ਸਰਕਾਰ ਵੱਲੋਂ ਚਲਾਈ ਜਾ ਰਹੀ ਕੋਰੋਨਾ ਵੈਕਸੀਨੇਸ਼ਨ ਮਹਾ-ਮੁਹਿੰਮ ਤਹਿਤ ਬੁੱਧਵਾਰ ਨੂੰ ਜ਼ਿਲੇ ਵਿਚ ਲਗਭਗ 17000 ਲੋਕਾਂ ਨੂੰ ਵੈਕਸੀਨ ਲਗਾਈ ਗਈ। ਜ਼ਿਲਾ ਟੀਕਾਕਰਨ ਅਧਿਕਾਰੀ ਰਾਕੇਸ਼ ਕੁਮਾਰ ਚੋਪੜਾ ਨੇ ਦੱਸਿਆ ਕਿ ਜ਼ਿਲ੍ਹੇ ਵਿਚ ਵੱਖ-ਵੱਖ ਸਥਾਨਾਂ ’ਤੇ ਲਗਾਏ ਗਏ ਵੈਕਸੀਨੇਸ਼ਨ ਕੈਂਪਾਂ ਵਿਚ 17000 ਦੇ ਲਗਭਗ ਜਿਨ੍ਹਾਂ ਲੋਕਾਂ ਨੂੰ ਵੈਕਸੀਨ ਲਗਾਈ ਗਈ, ਉਨ੍ਹਾਂ ਵਿਚੋਂ ਕਈ ਲੋਕਾਂ ਨੂੰ ਪਹਿਲੀ ਅਤੇ ਕੁਝ ਨੂੰ ਦੂਜੀ ਡੋਜ਼ ਲੱਗੀ। ਉਨ੍ਹਾਂ ਦੱਸਿਆ ਕਿ ਮਹਿਕਮੇ ਕੋਲ ਹੁਣ ਫਿਰ ਵੈਕਸੀਨ ਖਤਮ ਹੋ ਗਈ ਹੈ ਅਤੇ ਸ਼ੁੱਕਰਵਾਰ ਜਾਂ ਸ਼ਨੀਵਾਰ ਨੂੰ ਹੋਰ ਸਪਲਾਈ ਆਉਣ ਦੀ ਸੰਭਾਵਨਾ ਹੈ।
ਇਹ ਵੀ ਪੜ੍ਹੋ: ਭਾਖ਼ੜਾ ਨਹਿਰ 'ਚ ਵਿਅਕਤੀ ਨੇ ਮਾਰੀ ਛਾਲ, ਖ਼ੁਦਕੁਸ਼ੀ ਤੋਂ ਪਹਿਲਾਂ ਬਣਾਈ ਵੀਡੀਓ 'ਚ ਦੱਸਿਆ ਮੌਤ ਦਾ ਕਾਰਨ
ਨੋਟ : ਇਸ ਖ਼ਬਰ ਬਾਰੇ ਤੁਸੀਂ ਕੀ ਕਹਿਣਾ ਚਾਹੁੰਦੇ ਹੋ, ਕੁਮੈਂਟ ਬਾਕਸ ’ਚ ਦਿਓ ਆਪਣੀ ਰਾਏ
ਕੀ ਕਿਸਾਨ ਸੰਘਰਸ਼ ਨੂੰ ਢਾਹ ਲਾ ਰਿਹਾ ਹੈ, ਸਮੁੱਚੀਆਂ ਰਾਜਸੀ ਧਿਰਾਂ ਦਾ ਵਿਰੋਧ?
NEXT STORY