ਜਲੰਧਰ (ਪੁਨੀਤ)-ਪਬਲਿਕ ਸਹੂਲਤ ਦੇ ਮੱਦੇਨਜ਼ਰ ਗੰਭੀਰਤਾ ਵਿਖਾ ਰਹੇ ਨਿਗਮ ਕਮਿਸ਼ਨਰ ਰਿਸ਼ੀਪਾਲ ਸਿੰਘ ਵੱਲੋਂ ਦੇਰ ਰਾਤ ਸਟਰੀਟ ਲਾਈਟਾਂ ਦਾ ਮੁਆਇਨਾ ਕੀਤਾ ਗਿਆ। ਇਸ ਮੌਕੇ ਉਨ੍ਹਾਂ ਨਾਲ ਜੁਆਇੰਟ ਕਮਿਸ਼ਨਰ ਪੁਨੀਤ ਸ਼ਰਮਾ, ਜ਼ੋਨਲ ਕਮਿਸ਼ਨਰ ਰਾਜੇਸ਼ ਖੋਖਰ, ਅਸਿਸਟੈਂਟ ਸੁਪਰਿੰਟੈਂਡੈਂਟ ਹਰਪ੍ਰੀਤ ਸਿੰਘ ਵਾਲੀਆ ਸਮੇਤ ਕਈ ਅਧਿਕਾਰੀ ਮੌਜੂਦ ਸਨ। ਨਿਗਮ ਕਮਿਸ਼ਨਰ ਦੇ ਦੇਰ ਰਾਤ ਕੀਤੇ ਗਏ ਇਸ ਨਿਰੀਖਣ ਦੌਰਾਨ ਕਈ ਇਲਾਕਿਆਂ ਦੀਆਂ ਮੁੱਖ ਸੜਕਾਂ ਵਿਚ ਸਟਰੀਟ ਲਾਈਟਾਂ ਬੰਦ ਪਾਈਆਂ ਗਈਆਂ, ਜਿਸ ’ਤੇ ਰਿਸ਼ੀਪਾਲ ਵੱਲੋਂ ਗੰਭੀਰਤਾ ਪ੍ਰਗਟ ਕੀਤੀ ਗਈ।
ਇਹ ਵੀ ਪੜ੍ਹੋ: ਜਲੰਧਰ 'ਚ ਵੱਡੀ ਵਾਰਦਾਤ, ਗੰਨ ਪੁਆਇੰਟ 'ਤੇ ਕਿਡਨੈਪ ਕਰਕੇ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ਨੌਜਵਾਨ
ਉਨ੍ਹਾਂ ਨੇ ਸਟਰੀਟ ਲਾਈਟਾਂ ਦੇ ਐਕਸੀਅਨ ਸੁਖਵਿੰਦਰ ਸਿੰਘ ਨੂੰ ਹਦਾਇਤਾਂ ਦਿੰਦਿਆਂ ਕਿਹਾ ਕਿ ਬੰਦ ਪਏ ਸਾਰੇ ਪੁਆਇੰਟ ਵੀਰਵਾਰ ਸ਼ਾਮ ਤਕ ਚਾਲੂ ਕਰਵਾਏ ਜਾਣ।ਸਟਰੀਟ ਲਾਈਟਾਂ ਦਾ ਬੰਦ ਹੋਣਾ ਲੋਕਾਂ ਲਈ ਪ੍ਰੇਸ਼ਾਨੀ ਦਾ ਸਬੱਬ ਬਣ ਰਿਹਾ ਹੈ। ਲੋਕ ਆਪਣੇ ਘਰਾਂ ਤੋਂ ਬਾਹਰ ਨਿਕਲਣ ਤੋਂ ਗੁਰੇਜ਼ ਕਰਦੇ ਹਨ ਅਤੇ ਹਨੇਰੇ ਦਾ ਫਾਇਦਾ ਉਠਾ ਕੇ ਲੁਟੇਰੇ ਮੋਬਾਇਲ ਅਤੇ ਜਿਊਲਰੀ ਲੁੱਟ ਕੇ ਫਰਾਰ ਹੋ ਜਾਂਦੇ ਹਨ। ਨਿਗਮ ਵੱਲੋਂ ਸ਼ੁਰੂ ਕੀਤੇ ਗਏ ਪਬਲਿਕ ਸਹੂਲਤ ਦੇ ਕੰਮਾਂ ਅਧੀਨ ਸ਼ੁਰੂਆਤੀ ਜਾਂਚ ਜ਼ੋਨਲ ਕਮਿਸ਼ਨਰ ਵੱਲੋਂ ਕੀਤੀ ਗਈ। ਪਿਛਲੇ ਦਿਨੀਂ ਹੋਈ ਇਸ ਜਾਂਚ ਵਿਚ 25 ਤੋਂ ਜ਼ਿਆਦਾ ਪੁਆਇੰਟ ਬੰਦ ਮਿਲੇ ਸਨ। ਅਧਿਕਾਰੀਆਂ ਦਾ ਕਹਿਣਾ ਹੈ ਕਿ ਸਟਰੀਟ ਲਾਈਟਾਂ ਦੇ ਕੰਮ ਪ੍ਰਤੀ ਗੰਭੀਰਤਾ ਵਿਖਾਈ ਜਾਵੇ।
ਇਹ ਵੀ ਪੜ੍ਹੋ: ਹੱਥੀਂ ਉਜਾੜ ਲਿਆ ਘਰ, ਸ਼ਾਹਕੋਟ ਵਿਖੇ ਪਤਨੀ ਨੇ ਪ੍ਰੇਮੀ ਨਾਲ ਮਿਲ ਕੇ ਪਤੀ ਨੂੰ ਦਿੱਤੀ ਬੇਰਹਿਮ ਮੌਤ
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:-
https://play.google.com/store/apps/details?id=com.jagbani&hl=en&pli=1
For IOS:-
https://apps.apple.com/in/app/id538323711
ਜਲੰਧਰ 'ਚ ਵੱਡੀ ਵਾਰਦਾਤ, ਗੰਨ ਪੁਆਇੰਟ 'ਤੇ ਕਿਡਨੈਪ ਕਰਕੇ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ਨੌਜਵਾਨ
NEXT STORY